Share on Facebook

Main News Page

ਅਖੌਤੀ ਜਥੇਦਾਰਾਂ ਦੇ ਫ਼ੈਸਲੇ ਦਾ ਕਈ ਪਾਸਿਓਂ ਵਿਰੋਧ

ਅੰਮ੍ਰਿਤਸਰ, 16 ਜੁਲਾਈ - ਹਰਿਆਣਾ ‘ਚ ਵੱਖਰੀ ਕਮੇਟੀ ਮਾਮਲੇ ਵਿਚ ਉਥੋਂ ਦੇ ਤਿੰਨ ਸਿੱਖ ਆਗੂਆਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਤੋਂ ਪੰਥ ‘ਚੋਂ ਛੇਕਣ ਦੀ ਹੋਈ ਕਾਰਵਾਈ ਨੂੰ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਨੇ ਕਾਹਲੀ ਨਾਲ ਕੀਤੀ ਅਤੇ ਮਰਿਆਦਾ ਰਹਿਤ ਕਾਰਵਾਈ ਕਰਾਰ ਦਿੱਤਾ ਹੈ। ਇਸ ਤੋਂ ਇਲਾਵਾ ਹੋਰ ਸਿੱਖ ਆਗੂਆਂ ਨੇ ਵੀ ਇਸ ਕਾਰਵਾਈ ‘ਤੇ ਸਖ਼ਤ ਪ੍ਰਤੀਕਰਮ ਦਾ ਪ੍ਰਗਟਾਵਾ ਕੀਤਾ ਹੈ। ਬੀਬੀ ਕਿਰਨਜੋਤ ਕੌਰ ਕਿ ਪੰਥ ਰਤਨ ਮਾਸਟਰ ਤਾਰਾ ਸਿੰਘ ਦੀ ਦੋਹਤਰੀ ਹੈ, ਦੇ ਪਰਿਵਾਰ ਦਾ ਸੰਸਥਾ ਸ਼ੋ੍ਰਮਣੀ ਕਮੇਟੀ ਦੀ ਸਥਾਪਨਾ ਲਈ ਅਹਿਮ ਯੋਗਦਾਨ ਰਿਹਾ ਹੈ।

ਉਨ੍ਹਾਂ ਨੇ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੋ੍ਰਮਣੀ ਕਮੇਟੀ ਮੈਂਬਰਾਂ ਦੀ ਸੱਦੀ ਗਈ ਮੀਟਿੰਗ ਦੌਰਾਨ ਵੀ ਆਪਣੇ ਵਿਚਾਰ ਪ੍ਰਗਟਾਏ ਹਨ। ਉਸਨੇ ਆਪਣੇ ਸੰਬੋਧਨ ਦੌਰਾਨ ਆਖਿਆ ਕਿ ਹਰਿਆਣਾ ਵਿਚ ਵੱਖਰੀ ਕਮੇਟੀ ਬਣਾਉਣ ਦਾ ਮਾਮਲਾ ਸਿਆਸੀ ਹੈ ਅਤੇ ਇਸ ਨੂੰ ਸਿਆਸੀ ਤੇ ਕਾਨੂੰਨੀ ਢੰਗ ਤਰੀਕੇ ਨਾਲ ਹੀ ਨਿਪਟਾਉਣਾ ਚਾਹੀਦਾ ਹੈ। ਇਸਨੂੰ ਅਕਾਲ ਤਖ਼ਤ ‘ਤੇ ਨਹੀਂ ਲੈ ਕੇ ਜਾਣਾ ਚਾਹੀਦਾ। ਜੇਕਰ ਇਸ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਦੀ ਵਰਤੋਂ ਹੁੰਦੀ ਹੈ ਤਾਂ ਇਸ ਨਾਲ ਇਸ ਸੰਸਥਾ ਦੇ ਵੱਕਾਰ ਨੂੰ ਢਾਹ ਲੱਗੇਗੀ।

ਸਿੱਖ ਵਿਦਵਾਨ ਅਸ਼ੋਕ ਸਿੰਘ ਬਾਗੜੀਆ ਨੇ ਸ੍ਰੀ ਅਕਾਲ ਤਖ਼ਤ ਵਲੋਂ ਜਾਰੀ ਹੁਕਮਨਾਮੇ ਬਾਰੇ ਆਖਿਆ ਕਿ ਇਹ ਸਮੁੱਚੇ ਸਿੱਖ ਜਗਤ ਦੇ ਹੱਕ ਵਿਚ ਨਹੀਂ ਹੈ। ਇਸ ਫੈਸਲੇ ਨਾਲ ਸਿੱਖ ਜਗਤ ਵਿਚ ਪਈਆਂ ਵੰਡੀਆਂ ਹੋਰ ਮਜ਼ਬੂਤ ਹੋਣਗੀਆਂ। ਉਨ੍ਹਾਂ ਇਸਨੂੰ ਮੰਦਭਾਗਾ ਆਖਿਆ ਹੈ। ਸਾਬਕਾ ਉਪ ਕੁਲਪਤੀ ਡਾ. ਐਸ.ਪੀ. ਸਿੰਘ ਨੇ ਆਖਿਆ ਕਿ ਇਹ ਨਿਰੋਲ ਸਿਆਸੀ ਮਾਮਲਾ ਸੀ, ਜਿਸਨੂੰ ਧਾਰਮਿਕ ਰੰਗਤ ਨਹੀਂ ਦਿੱਤੀ ਜਾਣੀ ਚਾਹੀਦੀ ਸੀ। ਉਨ੍ਹਾਂ ਵੀ ਪੰਥ ਵਿਚੋਂ ਛੇਕਣ ਦੇ ਫੈਸਲੇ ਨੂੰ ਕਾਹਲੀ ਨਾਲ ਕੀਤਾ ਫੈਸਲਾ ਆਖਿਆ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top