Share on Facebook

Main News Page

ਈ.ਟੀ.ਟੀ. ਅਧਿਆਪਕਾਂ ਨੂੰ ਭਜਾ-ਭਜਾ ਕੇ ਕੁੱਟਿਆ, ਪੱਗਾਂ ਰੋਲੀਆਂ

ਅੰਮ੍ਰਿਤਸਰ, 3 ਅਗੱਸਤ (ਚਰਨਜੀਤ ਸਿੰਘ) : ਅੰਮ੍ਰਿਤਸਰ ਪੁਲਿਸ ਨੇ ਅੱਜ 'ਬਹਾਦਰੀ' ਦਿਖਾਉਦਿਆਂ ਡਿਪਟੀ ਕਮਿਸ਼ਨਰ ਦੇ ਘਰ ਦੇ ਬਾਹਰ ਹੀ ਅਧਿਆਪਕਾਂ ਨੂੰ ਕੁਟਾਪਾ ਚਾੜ੍ਹ ਦਿਤਾ। ਪੁਲਿਸ ਅਧਿਆਪਕਾਂ ਤੋਂ ਏਨੀ ਖਿਝੀ ਹੋਈ ਸੀ ਕਿ ਮਹਿਲਾ ਅਧਿਆਪਕਾਂ ਨੂੰ ਵੀ ਭਜਾ-ਭਜਾ ਕੇ ਕੁਟਿਆ। ਪੁਲਿਸ ਦੀ ਇਸ ਸ਼ਰੇਆਮ ਜ਼ਿਆਦਤੀ ਦੌਰਾਨ ਕਈ ਸਿੱਖ ਅਧਿਆਪਕਾਂ ਦੀਆਂ ਪੱਗਾਂ ਬਾਜ਼ਾਰਾਂ ਵਿਚ ਡਿਗੀਆਂ ਜਿਹੜੀਆਂ ਪੁਲਿਸ ਕਰਮਚਾਰੀਆਂ ਦੇ ਬੂਟਾਂ ਹੇਠ ਰੁਲਦੀਆਂ ਰਹੀਆਂ। ਇਸ ਕਾਰਵਾਈ ਵਿਚ ਕਰੀਬ 12 ਅਧਿਆਪਕ ਗੰਭੀਰ ਜ਼ਖ਼ਮੀ ਹੋ ਗਏ ਤੇ ਇਕ ਪੁਲਿਸ ਮੁਲਾਜ਼ਮ ਵੀ ਫੱਟੜ ਹੋਇਆ।

ਅੱਜ ਈ ਟੀ ਟੀ ਅਧਿਆਪਕ ਯੂਨੀਅਨ ਨੇ ਅਪਣੀਆਂ ਮੰਗਾਂ ਸਬੰਧੀ ਸਥਾਨਕ ਕੰਪਨੀ ਬਾਗ ਵਿਚ ਮੀਟਿੰਗ ਰੱਖੀ ਸੀ ਜਿਸ ਵਿਚ ਅੰਮ੍ਰਿਤਸਰ, ਜਲੰਧਰ, ਤਰਨਤਾਰਨ, ਕਪੂਰਥਲਾ, ਗੁਰਦਾਸਪੁਰ ਆਦਿ ਜ਼ਿਲ੍ਹਿਆਂ ਦੇ ਅਧਿਆਪਕ ਸ਼ਾਮਲ ਹੋਏ। ਈ ਟੀ ਟੀ ਅਧਿਆਪਕ ਮੰਗ ਕਰ ਰਹੇ ਸਨ ਕਿ ਨਗਰ ਕੌਂਸਲਾਂ ਅਧੀਨ ਸਕੂਲਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਅਧੀਨ ਕੀਤਾ ਜਾਵੇ। ਅਧਿਆਪਕ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਕੋਠੀ ਦਾ ਘਿਰਾਉ ਕਰਨ ਜਾ ਰਹੇ ਸਨ ਕਿ ਡਿਪਟੀ ਕਮਿਸ਼ਨਰ ਦੀ ਕੋਠੀ ਬਾਹਰ ਪੁਲਿਸ ਕਰਮਚਾਰੀਆਂ ਨੇ ਰੋਕਾਂ ਜ਼ਰੀਏ ਅਧਿਆਪਕਾਂ ਨੂੰ ਰੋਕ ਲਿਆ। ਅਧਿਆਪਕ ਮੰਗ ਕਰ ਰਹੇ ਸਨ ਕਿ ਉਨ੍ਹਾਂ ਦੀ ਗੱਲਬਾਤ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਕਰਵਾਈ ਜਾਵੇ।

ਇਸ ਦੌਰਾਨ ਅਕਾਲੀ ਜੱਥਾ ਸ਼ਹਿਰੀ ਦੇ ਪ੍ਰਧਾਨ ਉਪਕਾਰ ਸਿੰਘ ਸੰਧੂ ਵੀ ਮੌਕੇ 'ਤੇ ਪੁੱਜ ਗਏ। ਉਨ੍ਹਾਂ ਮੁੱਖ ਮੰਤਰੀ ਨਾਲ ਸੰਪਰਕ ਕਰਨ ਦੀ ਕਾਫ਼ੀ ਕੋਸ਼ਿਸ਼ ਕੀਤੀ ਪਰ ਸਫ਼ਲ ਨਾ ਹੋ ਸਕੇ। ਇਸ ਦੌਰਾਨ ਅਧਿਆਪਕਾਂ ਨੇ ਮੰਗ ਰੱਖੀ ਕਿ ਉਨ੍ਹਾਂ ਦੀ ਬਿਕਰਮ ਸਿੰਘ ਮਜੀਠੀਆ ਨਾਲ ਗੱਲਬਾਤ ਕਰਵਾ ਦਿਤੀ ਜਾਵੇ। ਜਦ ਅਧਿਆਪਕਾਂ ਦੀ ਕੋਈ ਸੁਣਵਾਈ ਨਾ ਹੋਈ ਤਾਂ ਉਹ ਬੈਰੀਕੇਡ ਤੋੜ ਕੇ ਅੱਗੇ ਵਧਣ ਲੱਗੇ ਕਿ ਪੁਲਿਸ ਜਿਸ ਦੀ ਅਗਵਾਈ ਐਸ ਐਸ ਪੀ ਪਰਮਪਾਲ ਸਿੰਘ ਕਰ ਰਹੇ ਸਨ, ਨੇ ਲਾਠੀਚਾਰਜ ਕਰਨ ਦੇ ਹੁਕਮ ਦੇ ਦਿਤੇ। ਪੁਲਿਸ ਨੇ ਕੋਈ 150 ਅਧਿਆਪਕ ਹਿਰਾਸਤ ਵਿਚ ਲੈ ਲਏ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top