Share on Facebook

Main News Page

ਸਿੱਖ ਜਥੇਬੰਦੀਆਂ ਨੂੰ ਬੁਲਾ ਕੇ ਖੁਦ ਨਾ ਪਹੁੰਚਿਆ ਸ਼ਿਵ ਸੈਨਾ ਆਗੂ

ਸਰਹਿੰਦ (ਬਖਸ਼ੀ) - ਅੱਜ ਸਰਹਿੰਦ ਜੀ. ਟੀ. ਰੋਡ 'ਤੇ ਪਿੰਡ ਮਾਧੋਪੁਰ ਨਜ਼ਦੀਕ ਉਸ ਸਮੇਂ ਸਥਿਤੀ ਤਣਾਅਪੂਰਨ ਨਜ਼ਰ ਆਈ ਜਦੋਂ ਸ਼ਿਵ ਸੈਨਾ ਦੇ ਇਕ ਆਗੂ ਵੱਲੋਂ ਫੋਨ 'ਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਨਾਲ ਕਥਿਤ ਤੌਰ 'ਤੇ ਗਲਤ ਸ਼ਬਦਾਵਲੀ ਵਰਤਦੇ ਹੋਏ, ਉਨ੍ਹਾਂ ਨੂੰ ਸਰਹਿੰਦ-ਫਤਿਹਗੜ੍ਹ ਸਾਹਿਬ ਪਹੁੰਚਣ ਲਈ ਵੰਗਾਰਿਆ ਗਿਆ। ਇਸ ਕਾਰਨ ਤਰਨਤਾਰਨ, ਅੰਮ੍ਰਿਤਸਰ ਅਤੇ ਹੋਰ ਵੱਖ-ਵੱਖ ਥਾਵਾਂ ਤੋਂ ਸਿੱਖ ਜਥੇਬੰਦੀਆਂ ਦੇ ਆਗੂ ਅਤੇ ਸਿੱਖ ਸਰਹਿੰਦ ਵਿਖੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਪਰ ਸ਼ਿਵ ਸੈਨਾ ਦਾ ਕੋਈ ਵੀ ਆਗੂ ਜਾਂ ਵਰਕਰ ਨਾ ਪਹੁੰਚਿਆ।

ਸਿੱਖ ਜਥੇਬੰਦੀਆਂ ਦੇ ਵੱਡੇ ਪੱਧਰ 'ਤੇ ਇਕੱਠੇ ਹੋਣ ਕਾਰਨ ਪੁਲਸ ਅਧਿਕਾਰੀ ਐੱਸ. ਪੀ. (ਐੱਚ) ਦਲਜੀਤ ਸਿੰਘ ਰਾਣਾ, ਐੱਸ. ਪੀ. (ਡੀ) ਬਲਵੰਤ ਸਿੰਘ ਅਤੇ ਡੀ. ਐੱਸ. ਪੀ. ਹਰਦਵਿੰਦਰ ਸਿੰਘ ਸੰਧੂ ਦੀ ਅਗਵਾਈ ਵਿਚ ਭਾਰੀ ਫੋਰਸ ਜੀ. ਟੀ. ਰੋਡ 'ਤੇ ਪਹੁੰਚੇ। ਸਿੱਖ ਜਥੇਬੰਦੀਆਂ ਦੇ ਆਗੂ ਜਿਨ੍ਹਾਂ ਵਿਚ ਸਿੱਖ ਯੂਥ ਫੈੱਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ, ਸਤਿਕਾਰ ਕਮੇਟੀ ਤੋਂ ਭਾਈ ਨਿਸ਼ਾਨ ਸਿੰਘ, ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ, ਅੰਮ੍ਰਿਤਸਰ ਦੇ ਸ਼ਹਿਰੀ ਪ੍ਰਧਾਨ ਸਿਮਰਨਜੀਤ ਸਿੰਘ, ਭਾਈ ਜਸਕਰਨ ਸਿੰਘ, ਜਥੇਦਾਰ ਬਲਦੇਵ ਸਿੰਘ, ਜਸਵਿੰਦਰ ਸਿੰਘ, ਸਤਨਾਮ ਸਿੰਘ, ਪ੍ਰੀਤਮਹਿੰਦਰ ਸਿੰਘ ਅਤੇ ਜਗਮੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਿੱਖ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।

ਇਸ ਮੌਕੇ ਪਹੁੰਚੇ ਏ. ਡੀ. ਸੀ. ਜਨਰਲ ਮਾਲਵਿੰਦਰ ਸਿੰਘ ਜੱਗੀ ਅਤੇ ਏ. ਡੀ. ਸੀ. ਵਿਕਾਸ ਬਲਵੰਤ ਸਿੰਘ ਸੰਧੂ, ਐੱਸ. ਡੀ. ਐੱਮ. ਪੂਜਾ ਸਿਆਲ ਗਰੇਵਾਲ ਅਤੇ ਪੁਲਸ ਅਧਿਕਾਰੀਆਂ ਵੱਲੋਂ ਸਿੱਖ ਆਗੂਆਂ ਤੋਂ ਉਨ੍ਹਾਂ ਦੇ ਇਕੱਠੇ ਹੋਣ ਸਬੰਧੀ ਪੁੱਛਿਆ ਗਿਆ, ਤਾਂ ਉਨ੍ਹਾਂ ਦੱਸਿਆ ਕਿ ਪਟਿਆਲਾ ਦਾ ਇਕ ਵਿਅਕਤੀ ਜੋ ਆਪਣੇ-ਆਪ ਨੂੰ ਸ਼ਿਵ ਸੈਨਾ ਦਾ ਪ੍ਰਧਾਨ ਅਤੇ ਨਾਂ ਹਰੀਸ਼ ਦਸਦਾ ਹੈ, ਸੋਸ਼ਲ ਮੀਡੀਆ ਅਤੇ ਫੋਨ ਰਾਹੀਂ ਸਿੱਖ ਗੁਰੂਆਂ ਬਾਰੇ ਗਲਤ ਸ਼ਬਦਾਵਲੀ ਵਰਤਦਾ ਹੈ ਅਤੇ ਕਈ ਸਿੱਖ ਵਿਅਕਤੀਆਂ ਨਾਲ ਮੋਬਾਈਲ 'ਤੇ ਗਾਲੀ-ਗਲੋਚ ਵੀ ਕਰਦਾ ਹੈ।

ਅੱਜ ਇਸ ਆਗੂ ਵੱਲੋਂ ਸਿੱਖ ਜਥੇਬੰਦੀਆਂ ਦੇ ਆਗੂਆਂ ਨੂੰ ਸਰਹਿੰਦ ਵਿਖੇ ਪਹੁੰਚਣ ਲਈ ਵੰਗਾਰਿਆ ਸੀ ਜਿਸ ਕਾਰਨ ਅਸੀਂ ਇੱਥੇ ਪਹੁੰਚੇ ਹਾਂ ਪਰ ਆਪਣੇ-ਆਪ ਨੂੰ ਸ਼ਿਵ ਸੈਨਾ ਦਾ ਪ੍ਰਧਾਨ ਦੱਸਣ ਵਾਲਾ ਵਿਅਕਤੀ ਖੁਦ ਹੀ ਨਹੀਂ ਪਹੁੰਚਿਆ। ਸਿੱਖ ਆਗੂਆਂ ਨੇ ਪ੍ਰਸ਼ਾਸਨ ਅਧਿਕਾਰੀਆਂ ਨੂੰ ਦੱਸਿਆ ਕਿ ਉਕਤ ਸ਼ਿਵ ਸੈਨਾ ਆਗੂ ਵੱਲੋਂ ਹੁਣ ਵੀ ਫੋਨ ਕਰਕੇ ਗਲਤ ਸ਼ਬਦਾਵਲੀ ਵਰਤੀ ਜਾ ਰਹੀ ਹੈ। ਪ੍ਰਸ਼ਾਸਨ ਅਧਿਕਾਰੀਆਂ ਦੇ ਕਹਿਣ 'ਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਹਰੀਸ਼ ਖਿਲਾਫ ਲਿਖਤੀ ਰੂਪ ਵਿਚ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਤਾਂ ਜੋ ਪੰਜਾਬ ਦਾ ਮਾਹੌਲ ਖਰਾਬ ਨਾ ਹੋਵੇ। ਸਿੱਖ ਆਗੂਆਂ ਦਾ ਕਹਿਣਾ ਸੀ ਕਿ ਸ਼ਿਵ ਸੈਨਾ ਜਾਂ ਹੋਰ ਸੰਬੰਧਿਤ ਜਥੇਬੰਦੀਆਂ ਦੇ ਆਗੂ ਜਿਨ੍ਹਾਂ ਨੂੰ ਪੁਲਸ ਸੁਰੱਖਿਆ ਮਿਲੀ ਹੋਈ ਹੈ, ਉਨ੍ਹਾਂ ਦੇ ਕੰਮਾਂਕਾਰਾਂ ਦੀ ਉੱਚ-ਪੱਧਰੀ ਜਾਂਚ ਹੋਣੀ ਚਾਹੀਦੀ ਹੈ।

ਇਸ ਮੌਕੇ ਅਧਿਕਾਰੀਆਂ ਨੇ ਸਿੱਖ ਜਥੇਬੰਦੀਆਂ ਨੂੰ ਯਕੀਨ ਦਿਵਾਇਆ ਕਿ ਹਰੀਸ਼ ਖਿਲਾਫ ਉੱਚ-ਪੱਧਰੀ ਜਾਂਚ ਕਰਕੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਕਿਸੇ ਵੱਲੋਂ ਸ਼ਰਾਰਤ ਕਰਨ 'ਤੇ ਪੰਜਾਬ ਦਾ ਮਾਹੌਲ ਖਰਾਬ ਨਾ ਹੋਵੇ।

ਜਦੋਂ ਇਸ ਸਬੰਧੀ ਸ਼ਿਵ ਸੈਨਾ ਦੇ ਆਗੂ ਹਰੀਸ਼ ਨਾਲ ਉਨ੍ਹਾਂ ਦੇ ਮੋਬਾਈਲ ਨੰਬਰ 'ਤੇ ਸੰਪਰਕ ਕਰਕੇ ਉਨ੍ਹਾਂ ਦਾ ਪੱਖ ਜਾਣਨਾ ਚਾਹਿਆ ਤਾਂ ਲਗਾਤਾਰ ਰਿੰਗ ਜਾਣ 'ਤੇ ਵੀ ਉਨ੍ਹਾਂ ਫੋਨ ਰਸੀਵ ਨਹੀਂ ਕੀਤਾ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top