Share on Facebook

Main News Page

ਸਿੱਖ ਹਿੰਦੂ ਨਹੀਂ, ਸਗੋਂ ਵੱਖਰੀ ਤੇ ਅੱਡਰੀ ਕੌਮ ਹੈ
-: ਹਰਵਿੰਦਰ ਸਿੰਘ ਸਰਨਾ

ਅੰਮ੍ਰਿਤਸਰ 5 ਅਗਸਤ (ਜਸਬੀਰ ਸਿੰਘ): ਸ੍ਰ. ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਆਰ.ਐਸ.ਐਸ ਮੁੱਖੀ ਸ੍ਰੀ ਭਾਗਵਤ ਵੱਲੋ ਸਿੱਖਾਂ ਨੂੰ ਹਿੰਦੂ ਦੱਸਣ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਸਿੱਖ ਇੱਕ ਵੱਖਰੀ ਕੌਮ ਹੈ ਅਤੇ ਇਸ ਨੂੰ ਹਿੰਦੂ ਦੱਸਣਾ ਕਿਸੇ ਵੀ ਸੂਰਤ ਵਿੱਚ ਜਾਇਜ ਨਹੀਂ।

ਜਾਰੀ ਇੱਕ ਬਿਆਨ ਰਾਹੀ ਸ੍ਰ. ਸਰਨਾ ਨੇ ਕਿਹਾ ਕਿ ਗੁਰੂ ਨਾਨਕ ਪਾਤਸ਼ਾਹ ਨੇ ਸਿੱਖ ਧਰਮ ਦੀ ਬੁਨਿਆਦ ਰੱਖੀ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੋਬਿੰਦ ਸਿੰਘ ਜੀ ਨੇ 1699 ਵਿੱਚ ਖਾਲਸਾ ਪੰਥ ਦੀ ਸਾਜਨਾ ਕਰਕੇ, ਸਿੱਖ ਕੌਮ ਨੂੰ ਬਾਣੀ ਤੇ ਬਾਣੇ ਦੇ ਰੂਪ ਵਿੱਚ ਪੇਸ਼ ਕੀਤਾ। ਉਹਨਾਂ ਕਿਹਾ ਕਿ ਸ੍ਰੀ ਭਾਗਵਤ ਨੂੰ ਸ਼ਾਇਦ ਪਤਾ ਨਹੀਂ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਹਿੰਦੂ ਧਰਮ ਨੂੰ ਬਚਾਉਣ ਲਈ ਆਪਣਾ ਬਲੀਦਾਨ ਦਿੱਤਾ, ਜਿਸ ਤੋਂ ਇਤਿਹਾਸ ਗਵਾਹ ਹੈ।

ਉਹਨਾਂ ਕਿਹਾ ਕਿ ਜੇਕਰ ਗੁਰੂ ਸਾਹਿਬ ਹਿੰਦੂ ਹੁੰਦੇ, ਤਾਂ ਫਿਰ ਕਸ਼ਮੀਰੀ ਬ੍ਰਾਹਮਣਾ ਨੂੰ ਗੁਰੂ ਸਾਹਿਬ ਕੋਲ ਆਪਣੀ ਰੱਖਿਆ ਲਈ ਆਉਣ ਦੀ ਲੋੜ ਨਹੀਂ ਪੈਣੀ ਸੀ। ਉਹਨਾਂ ਕਿਹਾ ਕਿ ਹੋਰ ਵੀ ਕਈ ਉਦਾਹਰਣਾਂ ਦਿੱਤੀਆ ਜਾਣ ਤਾਂ ਹਿੰਦੂਆਂ ਦੀਆਂ ਵਿਆਹ ਸ਼ਾਂਦੀਆਂ ਵੀ ਹਿੰਦੂ ਮੈਰਿਜ ਐਕਟ ਅਨੁਸਾਰ ਹੁੰਦੇ ਹਨ, ਪਰ ਸਿੱਖਾਂ ਨੂੰ ਸੰਵਿਧਾਨਕ ਤੌਰ 'ਤੇ ਅਨੰਦ ਮੈਰਿਜ ਐਕਟ ਮਿਲਿਆ ਹੋਇਆ ਹੈ। ਉਹਨਾਂ ਕਿਹਾ ਕਿ ਸਿੱਖਾਂ ਤੇ ਹਿੁੰਦੂਆਂ ਦੇ ਰੀਤੀ ਰਿਵਾਜ ਵੱਖਰੇ ਤੇ ਸਿੱਖ ਧਰਮ ਕਿਸੇ ਵੀ ਸੂਰਤ ਵਿੱਚ ਹਿੰਦੂ ਧਰਮ ਨਾਲ ਮੇਲ ਨਹੀਂ ਖਾਂਦਾ। ਉਹਨਾਂ ਕਿਹਾ ਕਿ ਸ੍ਰੀ ਭਗਵੰਤ ਜੀ ਦੀ ਇਹ ਜਾਣਕਾਰੀ ਹੋਣੀ ਚਾਹੀਦੀ ਹੈ ਕਿ ਸਿੱਖ ਧਰਮ ਕਦੇ ਵੀ ਹਿੰਦੂ ਧਰਮ ਦਾ ਹਿੱਸਾ ਨਹੀਂ ਰਿਹਾ ਤੇ ਨਾ ਹੀ ਹੈ, ਸਗੋਂ ਇੱਕ ਵੱਖਰੀ ਤੇ ਅੱਡਰੀ ਕੌਮ ਹੈ। ਇਸ ਲਈ ਸਿੱਖਾਂ ਨੂੰ ਹਿੰਦੂ ਦੱਸ ਕੇ ਭਾਗਵਤ ਨੂੰ ਆਪਣੀ ਹੇਠੀ ਨਹੀਂ ਕਰਾਉਣੀ ਚਾਹੀਦੀ।


ਟਿੱਪਣੀ: ਹਰਵਿੰਦਰ ਸਿੰਘ ਜੀ, ਆਪ ਜੀ ਦਾ ਜਵਾਬ ਜਾਇਜ਼ ਹੈ, ਪਰ ਇੱਕ ਗੱਲ ਵਾਜਿਬ ਨਹੀਂ, ਕਿ "ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਹਿੰਦੂ ਧਰਮ ਨੂੰ ਬਚਾਉਣ ਲਈ ਆਪਣਾ ਬਲੀਦਾਨ ਦਿੱਤਾ"। ਸ੍ਰੀ ਗਰੂ ਤੇਗ ਬਹਾਦਰ ਜੀ ਨੇ ਹਿੰਦੂ ਧਰਮ ਨੂੰ ਬਚਾਉਣ ਲਈ ਨਹੀਂ, ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸ਼ਹਾਦਤ ਦਿੱਤੀ ਸੀ। ਹਿੰਦੂਆਂ ਦੀ ਥਾਂ 'ਤੇ ਕੋਈ ਹੋਰ ਵੀ ਹੁੰਦਾ ਤਾਂ ਵੀ ਗੁਰੂ ਸਾਹਿਬ ਨੇ ਸ਼ਹਾਦਤ ਦੇਣੀ ਸੀ। ਸਾਨੂੰ ਆਪਣੀ ਸ਼ਬਦਾਵਲੀ ਠੀਕ ਕਰਨੀ ਪਵੇਗੀ, ਤਾਂ ਕਿ ਲੋਕ ਜਾਨਣ ਕਿ ਸੱਚਾਈ ਕੀ ਹੈ।

ਸੰਪਾਦਕ ਖ਼ਾਲਸਾ ਨਿਊਜ਼


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top