Share on Facebook

Main News Page

ਹਰਿਆਣਾ ਦੇ ਗੁਰੂਦੁਆਰਿਆਂ 'ਤੇ ਕਬਜਾ ਕਰਨ ਵਾਲਿਆਂ ਦੇ ਖਿਲਾਫ ਮਰਿਆਦਾ ਅਨੁਸਾਰ ਕਾਰਵਾਈ ਕੀਤੀ ਜਾਵੇਗੀ, ਹਰਿਆਣੇ ਦੇ ਸਿੱਖ ਸ਼ਾਂਤੀ ਬਣਾਈ ਰੱਖਣ
-: ਗੁਰਬਚਨ ਸਿੰਘ

ਅੰਮ੍ਰਿਤਸਰ 6 ਅਗਸਤ (ਜਸਬੀਰ ਸਿੰਘ) ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਅੱਜ ਆਪੋ-ਧਾਪੀ ਬਣੇ ਚੌਧਰੀਆਂ ਵੱਲੋਂ ਕੁਝ ਸੰਗਤਾਂ ਨੂੰ ਗੁੰਮਰਾਹ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ਾਂ ‘ਜਿਸ ਵਿਚ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਸੀ’ ਨੂੰ ਛਿੱਕੇ ਟੰਗ ਕੇ ਹਰਿਆਣਾ ਦੇ ਗੁਰਦੁਆਰਾ ਸਾਹਿਬਾਨ ਉਪਰ ਕਬਜ਼ਾ ਕਰਨ ਦੀ ਕੋਸ਼ਿਸ਼ ਅਤੇ ਡਿਊਟੀ ‘ਤੇ ਹਾਜ਼ਰ ਮੁਲਾਜਮਾਂ ਨਾਲ ਦੁਰ-ਵਿਵਹਾਰ ਕਰਦਿਆਂ ਧੱਕੇ ਮਾਰ ਕੇ ਬਾਹਰ ਕੱਢਣ ਸਬੰਧੀ ਜਾਣਕਾਰੀ ਮਿਲੀ ਹੈ, ਜਿਸ ਦੀ ਉਹ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ, ਹਰਿਆਣਾ ਸਰਕਾਰ ਨੂੰ ਤਾੜਨਾ ਕਰਦੇ ਹਨ, ਕਿ ਗੁੰਡਾਗਰਦੀ ਕਰਨ ਵਾਲੇ ਅਨਸਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਗੁਰੂਦੁਆਰਿਆਂ ਵਿੱਚੋਂ ਬਾਹਰ ਕੱਢ ਕੇ ਸੁਮੱਚਾ ਪ੍ਰਬੰਧ ਸਿੱਖ ਪੰਥ ਦੀ ਨੁੰਮਾਇਦਾ ਸੰਸਥਾ ਸ਼੍ਰੋਮਣੀ ਕਮੇਟੀ ਦੇ ਹਵਾਲੇ ਕੀਤਾ ਜਾਵੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋਣ ਦੀਆਂ ਟਾਹਰਾਂ ਮਾਰਨ ਵਾਲੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਨੂੰ ਛਿੱਕੇ ਟੰਗਦੇ ਹੋਏ, ਕਾਂਗਰਸ ਦੀ ਸ਼ਹਿ ‘ਤੇ ਜੋ ਭਰਾ ਮਾਰੂ ਜ਼ੰਗ ਨੂੰ ਸ਼ੁਰੂ ਕੀਤੀ ਗਈ, ਉਸ ਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ। ਉਹ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਅੱਜ ਕੋਈ ਹੋਰ ਨਹੀਂ, ਬਲਕਿ ਸਿੱਖ ਹੀ ਸਿੱਖ ਦਾ ਹੀ ਦੁਸ਼ਮਨ ਬਣ ਬੈਠਾ ਹੈ। ਉਹਨਾਂ ਕਿਹਾ ਕਿ ਹਰਿਆਣੇ ਵਿੱਚ ਜਿਸ ਤਰੀਕੇ ਨਾਲ ਹੁੱਲੜਬਾਜੀ ਅੱਜ ਕੀਤੀ ਗਈ ਹੈ, ਉਸ ਨਾਲ ਪੂਰੀ ਦੁਨੀਆਂ ਵਿੱਚ ਵੱਸਦੀਆਂ ਨਾਨਕ ਨਾਮ ਲੇਵਾ ਸੰਗਤਾਂ ਦੇ ਹਿਰਦੇ ਵਲੂੰਧਰੇ ਗਏ ਹਨ।

ਉਹਨਾਂ ਦੋਹਾਂ ਧਿਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਤੋ ਦੋਹਾਂ ਧਿਰਾਂ ਨੂੰ ਆਦੇਸ਼ ਦਿੱਤਾ ਗਿਆ ਸੀ ਕਿ ਜਿੰਨੀ ਦੇਰ ਤੱਕ ਤਖ਼ਤ ਸਾਹਿਬ ਤੋਂ ਇਸ ਸਬੰਧੀ ਕੋਈ ਫੈਸਲਾ ਨਹੀਂ ਲਿਆ, ਜਾਂਦਾ ਓਨੀ ਦੇਰ ਤੱਕ ਕੋਈ ਤਕਰਾਰਬਾਜ਼ੀ ਨਾ ਕੀਤੀ ਜਾਵੇ ਅਤੇ ਪ੍ਰਬੰਧ ਜਿਉਂ ਦਾ ਤਿਉਂ ਹੀ ਚੱਲਣ ਦਿੱਤਾ ਜਾਵੇ। ਉਹਨਾਂ ਕਿਹਾ ਕਿ ਬੜੇ ਹੀ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਕਾਂਗਰਸ ਦੀ ਸ਼ਹਿ ‘ਤੇ ਇਨ੍ਹਾਂ ਲੋਕਾਂ ਵੱਲੋਂ ਪਹਿਲਾਂ ਕੁਰੂਕਸ਼ੇਤਰ ਦੇ ਗੁਰਦੁਆਰਾ ਸਾਹਿਬ ਉਪਰ ਇੱਟਾਂ ਰੋੜੇ ਚਲਾਏ ਗਏ ਅਤੇ ਗੁਰਦੁਆਰਾ ਸਾਹਿਬਾਨ ਉਪਰ ਕਬਜ਼ਾ ਕਰਨ ਦੀ ਨਾਕਾਮ ਕੋਸ਼ਿਸ ਕੀਤੀ। ਉਹਨਾਂ ਕਿਹਾ ਕਿ ਹਮਲਾ ਕਰਨ ਵਾਲੇ ਸਿੱਖਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਆਦੇਸ਼ਾਂ ਦੀ ਉਲੰਘਣਾ ਕਰਕੇ ਬੱਜਰ ਗਲਤੀ ਕੀਤੀ ਹੈ।

ਉਹਨਾਂ ਹਰਿਆਣਾ ਪ੍ਰਸ਼ਾਸ਼ਨ ਵੱਲੋ ਸਮੇਂ ਸਿਰ ਕਾਰਵਾਈ ਕਰਕੇ ਜਿਹੜਾ ਅਮਨ ਸ਼ਾਂਤੀ ਬਣਾਈ ਰੱਖਣ ਦਾ ਸਬੂਤ ਦਿੱਤਾ ਹੈ, ਉਥੇ ਹਰਿਆਣਾ ਸਰਕਾਰ ਨੂੰ ਚਾਹੀਦਾ ਹੈ ਇਸ ਸਬੰਧੀ ਸਖ਼ਤ ਕਦਮ ਚੁੱਕੇ ਅਤੇ ਗੁਰਦੁਆਰਾ ਸਾਹਿਬਾਨ ਵਿਖੇ ਧੱਕੇ ਨਾਲ ਅੰਦਰ ਦਾਖ਼ਲ ਹੋਏ ਵਿਅਕਤੀਆਂ ਖਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ ਤਾਂ ਕਿ ਗੁਰਦੁਆਰਾ ਸਾਹਿਬਾਨ ਨੂੰ ਆਜ਼ਾਦ ਕਰਵਾਇਆ ਜਾ ਸਕੇ। ਉਹਨਾਂ ਕਿਹਾ ਕਿ ਜੇਕਰ ਗੁਰੂਦੁਆਰਿਆਂ ਦੇ ਪ੍ਰਬੰਧ ਲੈ ਕੇ ਕੋਈ ਖੂਨ ਖਰਾਬਾ ਹੁੰਦਾ ਹੈ, ਤਾਂ ਉਸ ਲਈ ਹਰਿਆਣਾ ਸਰਕਾਰ ਅਤੇ ਆਪੇ ਬਣੀ ਹਰਿਆਣਾ ਕਮੇਟੀ ਜ਼ਿੰਮੇਵਾਰ ਹੋਵੇਗੀ। ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੇ ਜਾਣ ਬਾਰੇ ਉਹਨਾਂ ਕਿਹਾ ਕਿ ਜਲਦੀ ਹੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਬੁਲਾਈ ਜਾ ਰਹੀ ਹੈ, ਜਿਸ ਵਿੱਚ ਵਿਚਾਰ ਵਟਾਂਦਰਾ ਕਰਨ ਉਪਰੰਤ ਦੋਸ਼ੀਆ ਖਿਲਾਫ ਕੜੀ ਕਾਰਵਾਈ ਕੀਤੀ ਜਾਵੇਗੀ।

ਉਹਨਾਂ ਕਿਹਾ ਕਿ ਅਦਾਲਤ ਵਿੱਚ ਜਿੰਨਾ ਚਿਰ ਤੱਕ ਕੇਸ ਚੱਲਦਾ ਹੈ, ਉਨ੍ਹਾਂ ਚਿਰ ਤੱਕ ਕਿਸੇ ਨੂੰ ਕੋਈ ਵੀ ਕਾਰਵਾਈ ਕਰਨ ਦਾ ਹੱਕ ਨਹੀਂ ਹੈ। ਉਹਨਾਂ ਕਿਹਾ ਕਿ ਇਸ ਸਬੰਧੀ ਵਿਦਵਾਨਾਂ ਦੀ ਵੀ ਰਾਇ ਲਈ ਜਾਵੇਗੀ, ਤਾਂ ਕਿ ਕੋਈ ਸਰਬ ਸਾਂਝਾ ਹੱਲ ਲੱਭ ਲਿਆ ਜਾਵੇ। ਉਹਨਾਂ ਹਰਿਆਣੇ ਵਿਚਲੇ ਸਿੱਖਾਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਾਂਤੀ ਬਣਾਈ ਰੱਖਣ ਤੇ ਕਬਜਾ ਕਰਨ ਵਾਲੇ ਇਹ ਵਿਅਕਤੀਆਂ ਦਾ ਸਾਥ ਨਾ ਦੇਣ। ਉਹਨਾਂ ਕਿਹਾ ਕਿ ਜਿਹੜੇ ਲੋਕ ਸੇਵਾ ਕਰਨ ਦੀਆਂ ਗੱਲਾਂ ਕਰਦੇ ਹਨ, ਉਹਨਾਂ ਦਾ ਇੱਕ ਨੁਕਾਤੀ ਪ੍ਰੋਗਰਾਮ ਹੈ ਗੋਲਕਾਂ 'ਤੇ ਕਬਜਾ ਕਰਨਾ, ਪਰ ਉਹ ਸਿੱਖ ਪੰਥ ਪ੍ਰਤੀ ਸੁਹਿਰਦ ਨਹੀਂ ਹਨ। ਉਹਨਾਂ ਹਰਿਆਣਾ ਦੇ ਸਿੱਖਾਂ ਨੂੰ ਅਪੀਲ ਕੀਤੀ, ਕਿ ਇਹਨਾਂ ਗੋਲਕ ਚੋਰਾਂ ਦਾ ਬਿਲਕੁਲ ਸਾਥ ਨਾ ਦਿੱਤਾ ਜਾਵੇ ਅਤੇ ਸ਼ਾਂਤੀ ਬਣਾਈ ਰੱਖੀ ਜਾਵੇ।


ਟਿੱਪਣੀ:

ਇਸ ਵਿੱਚ ਕੋਈ ਸ਼ੱਕ ਨਹੀਂ ਕਿ ਦੋਵੇਂ ਧਿਰਾਂ ਵਲੋਂ ਹਰਿਆਣਾ ਦੇ ਗੁਰਦੁਆਰਿਆਂ 'ਤੇ ਕਬਜ਼ੇ ਦੀ ਲੜਾਈ ਕੋਈ ਸੇਵਾ ਸੰਭਾਲ ਲਈ ਨਹੀਂ, ਗੋਲਕਾਂ 'ਤੇ ਕਬਜ਼ੇ ਲਈ ਹੈ, ਜਿੱਥੇ ਕਰੋੜਾਂ ਦਾ ਚੜ੍ਹਾਵਾ ਚੜ੍ਹਦਾ ਹੈ। ਪਰ ਜਿਸ ਤਰ੍ਹਾਂ ਨਾਲ ਇਹ ਸਭ ਹੋ ਰਿਹਾ ਹੈ, ਬੜਾ ਦੁਖਦਾਈ ਹੈ। ਅਕਾਲ ਤਖ਼ਤ 'ਤੇ ਕਾਬਿਜ਼ ਬਾਦਲ ਦੇ ਪੱਪੂਆਂ ਵਲੋਂ ਇੱਕਤਰਫਾ ਖੇਡ ਖੇਡਣੀ ਵੀ ਜੱਗ ਜਾਹਿਰ ਹੈ। ਇਹ ਪੱਪੂ ਵਾਕਿਆ ਹੀ ਬਹੁਤ ਵਫਾਦਾਰ ਹੈ ਬਾਦਲਾਂ ਦਾ, ਸ਼ਾਬਸ਼ ਹੈ ਇਸ ਕੁੱ.. ਨੂੰ...

ਇਸ ਦੇ ਗਲ਼ੇ 'ਚ ਐਸਾ ਪਟਾ ਪਾਇਆ ਹੈ ਕਿ ਇਸ ਨੂੰ ਬਾਦਲ ਦੀ ਤੋਂ ਇਲਾਵਾ ਕੁੱਝ ਨਹੀਂ ਦਿਸਦਾ... ਕੀ ਇਹ ਪੱਪੂ ਦੱਸੇਗਾ ਕਿ ਬਾਦਲ ਨੇ ਕਿਹੜਾ ਉਥੇ ਸੇਵਾ ਸੰਭਾਲ ਲਈ ਮੋਰਚਾ ਲਾਇਆ? ਮੱਕੜ ਸੈਨਾ ਅਤੇ ਵਿਹਲੜ ਨਿਹੰਗ ਸੇਵਾ ਕਰਨ ਨੂੰ ਵਾੜੇ ਆ ਹਰਿਆਣਾ ਦੇ ਗੋਲਕਦੁਆਰਿਆਂ 'ਚ? ਬਾਦਲ ਵੀ ਤਾਂ ਗੋਲਕਾਂ ਖੁੱਸਣ ਦੇ ਡਰੋਂ ਤਰਲੋਮੱਛੀ ਹੋ ਰਿਹਾ ਹੈ। ਜਦੋਂ ਕੋਈ ਹੋਰ ਕਰੇ ਤਾਂ ਅਕਾਲ ਤਖ਼ਤ ਚੇਤੇ ਆ ਜਾਂਦਾ... ਕਿ ਅਖੇ "ਅਦਾਲਤ ਵਿੱਚ ਜਿੰਨਾ ਚਿਰ ਤੱਕ ਕੇਸ ਚੱਲਦਾ ਹੈ, ਉਨ੍ਹਾਂ ਚਿਰ ਤੱਕ ਕਿਸੇ ਨੂੰ ਕੋਈ ਵੀ ਕਾਰਵਾਈ ਕਰਨ ਦਾ ਹੱਕ ਨਹੀਂ ਹੈ" ਆਪਣੇ ਵੇਲੇ ਅਦਾਲਤੀ ਕਾਰਵਾਈ ਚੇਤੇ ਆਉਂਦੀ ਹੈ, ਅਦਾਲਤਾਂ ਬਿਨਾਂ ਕਸੂਰ ਨੂੰ ਪ੍ਰਮਾਣਿਤ ਕੀਤਿਆਂ ਕਿਸੇ 'ਤੇ ਪਾਬੰਦੀ ਜਾਂ ਸਜ਼ਾ ਵੀ ਨਹੀਂ ਸੁਣਾਉਂਦੀਆਂ, ਜਿਸ ਤਰ੍ਹਾਂ ਅਕਾਲ ਤਖ਼ਤ 'ਤੇ ਕਾਬਿਜ ਬਾਦਲ ਦੇ ਪਾਲਤੂਆਂ ਵਲੋਂ ਕੀਤਾ ਜਾਂਦਾ ਹੈ। ਜਿਹੋ ਜਿਹਾ ਬੀਜੋਗੇ, ਉਹੋ ਜਿਹਾ ਕੱਟੋਗੇ...

ਸੰਪਾਦਕ ਖ਼ਾਲਸਾ ਨਿਊਜ਼


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top