Share on Facebook

Main News Page

ਗਿਆਨੀ ਇਕਬਾਲ ਸਿੰਘ ਆਰ.ਐਸ.ਐਸ ਦਾ ਪੱਕਾ ਕਾਰਕੁੰਨ
-: ਪਰਮਜੀਤ ਸਿੰਘ ਸਰਨਾ

ਅੰਮ੍ਰਿਤਸਰ 20 ਅਗਸਤ (ਜਸਬੀਰ ਸਿੰਘ): ਸ੍ਰ. ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਕਿਹਾ ਕਿ ਤਖਤ ਸ੍ਰੀ ਸਾਹਿਬ ਪਟਨਾ ਸਾਹਿਬ ਦੀ ਜਥੇਦਾਰੀ ਤੋਂ ਬਰਖਾਸ਼ਤ ਕੀਤੇ ਗਏ ਜਥੇਦਾਰ ਗਿਆਨੀ ਇਕਬਾਲ ਸਿੰਘ ਦੀ ਪੰਥ ਵਿਰੋਧੀ ਸੋਚ ਦੀ ਬਿੱਲੀ ਪੂਰੀ ਤਰ੍ਹਾਂ ਥੈਲਿਉਂ ਬਾਹਰ ਆ ਗਈ ਹੈ ਅਤੇ ਆਰ.ਐਸ.ਐਸ ਦੇ ਸਮਾਗਮ ਵਿੱਚ ਭਾਗ ਲੈ ਕੇ ਉਸ ਨੇ ਸਾਬਤ ਕਰ ਦਿੱਤਾ ਹੈ, ਕਿ ਉਸ ਦੀਆਂ ਤੰਦਾਂ ਸੰਘ ਮੁੱਖੀ ਮੋਹਨ ਭਾਗਵਤ ਨਾਲ ਪੂਰੀ ਤਰ੍ਹਾਂ ਜੁੜੀਆਂ ਹੋਈਆਂ ਹਨ।

ਜਾਰੀ ਇੱਕ ਬਿਆਨ ਰਾਹੀ ਸ੍ਰ. ਸਰਨਾ ਨੇ ਕਿਹਾ ਕਿ ਗਿਆਨੀ ਇਕਬਾਲ ਸਿੰਘ ਨੂੰ ਤਖਤ ਸ੍ਰੀ ਪਟਨਾ ਸਾਹਿਬ ਕਮੇਟੀ ਵੱਲੋਂ ਫਾਰਗ ਕੀਤੇ ਜਾਣ ਦੇ ਬਾਅਦ ਵੀ ਜਿਸ ਤਰੀਕੇ ਨਾਲ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਣ ਵਾਲੀਆ ਮੀਟਿੰਗਾਂ ਬਤੌਰ ਜਥੇਦਾਰ ਉਸ ਨੂੰ ਸ਼ਾਮਲ ਕੀਤਾ ਜਾਂਦਾ ਹੈ, ਉਸ ਨੂੰ ਲੈ ਕੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੇ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਵੀ ਅਵਤਾਰ ਸਿੰਘ ਮੱਕੜ ਵੀ ਵਿਵਾਦਾਂ ਵਿੱਚ ਘਿਰ ਗਏ ਹਨ।

ਉਹਨਾਂ ਕਿਹਾ ਕਿ ਜਿਸ ਮੀਟਿੰਗ ਵਿੱਚ ਆਰ.ਐਸ.ਐਸ ਮੁੱਖੀ ਮੋਹਨ ਭਾਗਵਤ ਨੇ ਕਿਹਾ ਸੀ ਕਿ ਦੇਸ਼ ਵਿੱਚ ਵੱਸਦੀਆਂ ਘੱਟ ਗਿਣਤੀਆਂ ਨੂੰ ਹਿੰਦੂ ਧਰਮ ਆਪਣੇ ਵਿੱਚ ਜ਼ਜ਼ਬ ਕਰਨ ਦੀ ਸਮੱਰਥਾ ਰੱਖਦਾ ਹੈ, ਉਸ ਮੀਟਿੰਗ ਵਿੱਚ ਗਿਆਨੀ ਇਕਬਾਲ ਸਿੰਘ ਬੈਠਾ ਸੀ, ਪਰ ਉਸ ਨੇ ਭਾਗਵਤ ਵੱਲੋਂ ਕੀਤੀ ਗਈ ਗੈਰ ਸੰਜੀਦਾ ਟਿੱਪਣੀ ‘ਤੇ ਆਪਣੀ ਕੋਈ ਪ੍ਰਤੀਕਿਰਿਆ ਜ਼ਾਹਿਰ ਨਹੀਂ ਕੀਤੀ, ਜਿਸ ਨੇ ਸਾਬਤ ਕਰ ਦਿੱਤਾ ਹੈ ਕਿ ਗਿਆਨੀ ਇਕਬਾਲ ਸਿੰਘ ਆਰ.ਐਸ.ਐਸ ਦਾ ਪੱਕਾ ਕਾਰਕੁੰਨ ਹੈ।

ਉਹਨਾਂ ਕਿਹਾ ਕਿ ਗਿਆਨੀ ਗੁਰਬਚਨ ਸਿੰਘ ਤੇ ਮੱਕੜ ਨੂੰ ਵੀ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ, ਕਿ ਉਹ ਆਰ.ਐਸ.ਐਸ ਦੇ ਇਸ ਕਾਰਕੂੰਨ ਨਾਲ ਹਨ, ਜਾਂ ਫਿਰ ਸਿੱਖ ਪੰਥ ਦੇ ਨਾਲ ਖੜੇ ਹਨ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਜਿਸ ਨੂੰ ਸ੍ਰ. ਪ੍ਰਕਾਸ਼ ਸਿੰਘ ਬਾਦਲ ਨੇ 1995 ਵਿੱਚ ਹੀ ਪੰਜਾਬੀ ਪਾਰਟੀ ਬਣਾ ਕੇ ਆਰ.ਐਸ.ਐਸ ਦੀ ਝੋਲੀ ਵਿੱਚ ਪਾ ਦਿੱਤਾ ਸੀ, ਵੱਲੋਂ ਤਾਂ ਅਕਾਲੀ ਦਲ ਬਾਦਲ ਨਾਲ ਆਰ.ਐਸ.ਐਸ ਦੇ ਰਾਜਸੀ ਵਿੰਗ ਭਾਜਪਾ ਨਾਲ ਨਹੁੰ ਮਾਸ ਅਤੇ ਪਤਨੀ ਪਤੀ ਵਾਲਾ ਰਿਸ਼ਤਾ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਜਿਸ ਉਪਰ ਬਾਦਲ ਦਲ ਦਾ ਕਬਜਾ ਹੈ, ਉਸ ਨੂੰ ਵੀ ਇਸ ਵੇਲੇ ਪੂਰੀ ਤਰ੍ਹਾਂ ਭਗਵੇਂ ਰੰਗ ਵਿੱਚ ਰੰਗਿਆ ਜਾ ਰਿਹਾ ਹੈ, ਜਿਹੜਾ ਸਿੱਖ ਪੰਥ ਲਈ ਘਾਟੇਵੰਦਾ ਸੌਦਾ ਹੋਵੇਗਾ। ਉਹਨਾਂ ਕਿਹਾ ਕਿ ਮੱਕੜ ਤੇ ਗਿਆਨੀ ਗੁਰਬਚਨ ਸਿੰਘ ਨੇ ਗਿਆਨੀ ਇਕਬਾਲ ਸਿੰਘ ਦੀ ਸੰਘ ਦੀ ਮੀਟਿੰਗ ਵਿੱਚ ਸਮੂਲੀਅਤ ਨੂੰ ਲੈ ਕੇ ਜਿਹੜੀ ਹੁਣ ਤੱਕ ਚੁੱਪ ਸਾਧੀ ਹੋਈ ਹੈ, ਉਹ ਅੱਖੀ ਵੇਖ ਕੇ ਮੱਖੀ ਖਾਣ ਤੋਂ ਕੁੱਝ ਵੀ ਘੱਟ ਨਹੀਂ ਹੈ ਅਤੇ ਇਹ ਚੁੱਪ ਕਈ ਪ੍ਰਕਾਰ ਦੇ ਸ਼ੰਕੇ ਪ੍ਰਗਟ ਕਰਦੀ ਹੈ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top