Share on Facebook

Main News Page

ਮੋਦੀ ਦੇ ਰਾਜ ਵਿੱਚ ਆਏ ਭਗਵਾਂ ਅੱਤਵਾਦੀਆਂ ਦੇ ‘ਅੱਛੇ ਦਿਨ’ ਸਮਝੌਤਾ ਐਕਸਪ੍ਰੈਸ ਧਮਾਕਿਆਂ ਦੇ ਦੋਸ਼ੀ ਅਸੀਮਾਨੰਦ ਦੀ ਜ਼ਮਾਨਤ ਮਨਜ਼ੂਰ

ਚੰਡੀਗੜ੍ਹ, 28 ਅਗਸਤ - ਸਮਝੌਤਾ ਐਕਸਪ੍ਰੈਸ ਬੰਬ ਧਮਾਕੇ ਦੇ ਕੇਸ ਦੇ ਮੁਲਜ਼ਮ ਸਵਾਮੀ ਅਸੀਮਾਨੰਦ ਨੂੰ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। 18 ਫਰਵਰੀ 2007 ਨੂੰ ਹਰਿਆਣਾ ’ਚ ਪਾਣੀਪਤ ਨੇੜੇ ਹੋਏ ਇਨ੍ਹਾਂ ਬੰਬ ਧਮਾਕਿਆਂ ’ਚ 68 ਮੁਸਾਫਰ ਮਾਰੇ ਗਏ ਸਨ ਜਿਨ੍ਹਾਂ ’ਚੋਂ ਬਹੁਤੇ ਪਾਕਿਸਤਾਨੀ ਨਾਗਰਿਕ ਸਨ। ਅਸੀਮਾਨੰਦ ਦੇ ਵਕੀਲ ਸਤਿਆਪਾਲ ਜੈਨ ਨੇ ਜ਼ਮਾਨਤ ਦੀ ਪੁਰਜ਼ੋਰ ਮੰਗ ਕਰਦਿਆਂ ਆਖਿਆ ਕਿ ਉਸ ਦੇ ਮੁਵੱਕਿਲ ਖ਼ਿਲਾਫ਼ ਇਸਤਗਾਸਾ ਕੋਈ ਵੀ ਸਬੂਤ ਪੇਸ਼ ਨਹੀਂ ਕਰ ਸਕਿਆ। ਇੰਨੇ ਸਾਲਾਂ ਤੋਂ ਉਸ ਨੂੰ ਜੇਲ੍ਹ ’ਚ ਰੱਖਣਾ ਨਾਇਨਸਾਫੀ ਹੈ ਅਤੇ ਉਸ ਨੂੰ ਜ਼ਮਾਨਤ ’ਤੇ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਕੇਸ ਦੀ ਸੁਣਵਾਈ ਜਸਟਿਸ ਐਸਐਸ ਸਾਰੋਂ ਅਤੇ ਜਸਟਿਸ ਲੀਜ਼ਾ ਗਿੱਲ ਦੇ ਬੈਂਚ ਵੱਲੋਂ ਕੀਤੀ ਗਈ।

ਕੌਮੀ ਜਾਂਚ ਏਜੰਸੀ ਨੇ ਸਵਾਮੀ ਅਸੀਮਾਨੰਦ ਅਤੇ ਤਿੰਨ ਹੋਰਨਾਂ ਖ਼ਿਲਾਫ ਪੰਚਕੂਲਾ ਦੀ ਅਦਾਲਤ ਵਿੱਚ ਹੱਤਿਆ, ਦੇਸ਼ ਧਰੋਹ ਅਤੇ ਹੋਰ ਧਾਰਾਵਾਂ ਤਹਿਤ ਚਾਰਜਸ਼ੀਟ ਦਾਖਲ ਕੀਤੀ ਸੀ। ਬਚਾਓ ਪੱਖ ਨੇ ਦਲੀਲ ਦਿੱਤੀ ਕਿ ਜਦੋਂ 19 ਫਰਵਰੀ 2007 ਨੂੰ ਰੇਲਵੇ ਪੁਲੀਸ ਵੱਲੋਂ ਐਫ.ਆਈ.ਆਰ ਦਰਜ ਕੀਤੀ ਗਈ ਸੀ, ਤਾਂ ਉਸ ਵਿੱਚ ਅਸੀਮਾਨੰਦ ਦਾ ਨਾਂ ਨਹੀਂ ਆਇਆ ਸੀ। ਬਾਅਦ ਵਿੱਚ ਜਦੋਂ ਜੁਲਾਈ 2010 ਵਿੱਚ ਇਹ ਕੇਸ ਕੌਮੀ ਜਾਂਚ ਏਜੰਸੀ ਨੂੰ ਸੌਂਪਿਆ ਗਿਆ ਤਾਂ ਕੇਸ’ਚ ਅਸੀਮਾਨੰਦ ਦਾ ਨਾਂ ਨਾਮਜ਼ਦ ਕੀਤਾ ਗਿਆ ਸੀ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top