Share on Facebook

Main News Page

ਨੰਦ ਸਿੰਘ ਦੇ ਪੰਜ ਰੋਜ਼ਾ ਬਰਸੀ ਸਮਾਗਮ ਸਮਾਪਤ

* ਦੋ ਲੜੀਆਂ 'ਚ 385 ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ * 200 ਪ੍ਰਾਣੀਆਂ ਨੇ ਅੰਮਿ੍ਤ ਛਕਿਆ

ਜਗਰਾਉਂ, 29 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹਾਜ਼ਰ-ਨਾਜ਼ਰ ਗੁਰੂ ਮੰਨ ਕੇ ਹੀ ਪੰਥ ਅੰਦਰ ਪਾਈਆਂ ਜਾਂਦੀਆਂ ਕਮੀਆਂ ਪੇਸ਼ੀਆਂ ਨੂੰ ਦੂਰ ਕੀਤਾ ਜਾ ਸਕਦਾ ਹੈ । ਇਹ ਗੱਲ ਮੁੱਖ ਅਸਥਾਨ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਸੰਪਰਦਾਇ ਦੇ ਬਾਨੀ ਸੰਤ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 71ਵੀਂ ਬਰਸੀ ਨਮਿਤ ਪੰਜ ਰੋਜ਼ਾ ਸਮਾਗਮਾਂ ਦੌਰਾਨ ਵੱਖ-ਵੱਖ ਬੁਲਾਰਿਆਂ ਦੇ ਵਿਚਾਰਾਂ ਤੋਂ ਉੱਭਰ ਕੇ ਸਾਹਮਣੇ ਆਈ ।

ਪੰਜ ਰੋਜ਼ਾ ਸਮਾਗਮ 'ਚ ਸੰਗਤਾਂ ਲਈ ਮੁੱਖ ਅਸਥਾਨ ਅਤੇ ਨਾਨਕਸਰ ਨੂੰ ਆਉਣ ਵਾਲੇ ਮਾਰਗਾਂ 'ਤੇ ਲੰਗਰ ਲਾ ਕੇ ਸੇਵਾਦਾਰਾਂ ਵੱਲੋਂ ਸ਼ਰਧਾਲੂਆਂ ਦੀ ਦਿਨ-ਰਾਤ ਸੇਵਾ ਕੀਤੀ । ਇਸ ਤੋਂ ਇਲਾਵਾ ਇਕ ਦਰਜਨ ਦੇ ਕਰੀਬ ਮੈਡੀਕਲ ਕੈਂਪ ਲਾ ਕੇ ਮੁਫ਼ਤ ਡਾਕਟਰੀ ਸਹੂਲਤ ਦਿੱਤੀ ਗਈ । ਬਰਸੀ ਸਮਾਗਮ ਦੇ ਬੁਲਾਰੇ ਭਾਈ ਹਰਬੰਸ ਸਿੰਘ ਸੈਕਟਰੀ, ਭਾਈ ਧਰਮਿੰਦਰ ਸਿੰਘ, ਭਾਈ ਹਰੀ ਸਿੰਘ ਨੇ ਨਾਨਕਸਰ ਸੰਪਰਦਾਇ ਦੇ ਸਮੂਹ ਮਹਾਂਪੁਰਖਾਂ ਤਰਫ਼ੋਂ ਬਰਸੀ ਸਮਾਗਮਾਂ 'ਚ ਸੇਵਾ ਕਰਨ ਵਾਲੇ ਸੇਵਾਦਾਰਾਂ, ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦਾ ਚੰਗੀਆਂ ਸੇਵਾਵਾਂ ਦੇਣ ਬਦਲੇ ਧੰਨਵਾਦ ਕੀਤਾ । ਸਮਾਗਮ 'ਚ ਦੋ ਲੜੀਆਂ 'ਚ 385 ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ।

ਇਸ ਤੋਂ ਇਲਾਵਾ ਦੇਸ਼-ਵਿਦੇਸ਼ 'ਚ ਬਾਬਾ ਨੰਦ ਸਿੰਘ ਜੀ ਦੀ ਯਾਦ 'ਚ 47 ਸ੍ਰੀ ਮਹਾਂ ਸੰਪਟ ਅਖੰਡ ਪਾਠ, 30 ਸ੍ਰੀ ਸੰਪਟ ਅਖੰਡ ਪਾਠ, 1017 ਸ੍ਰੀ ਅਖੰਡ ਪਾਠ, 640 ਸ੍ਰੀ ਸਹਿਜ ਪਾਠ, 7 ਅਰਬ ਮੂਲ ਮੰਤਰ ਅਤੇ 8 ਅਰਬ ਗੁਰਮੰਤਰ ਦੇ ਪਾਠ ਸੰਗਤਾਂ ਵੱਲੋਂ ਕੀਤੇ ਅਤੇ ਕਰਵਾਏ ਗਏ ।

ਇਨ੍ਹਾਂ ਦੀ ਅਰਦਾਸ ਸੰਤ ਬਾਬਾ ਹਰਭਜਨ ਸਿੰਘ ਨਾਨਕਸਰ ਵਾਲਿਆਂ ਵੱਲੋਂ ਕੀਤੀ ਗਈ । ਨਾਨਕਸਰ ਸੰਪਰਦਾਇ ਦੇ ਸਾਰੇ ਮਹਾਂਪੁਰਖਾਂ ਤਰਫ਼ੋਂ ਬਾਬਾ ਗੇਜਾ ਸਿੰਘ ਨਾਨਕਸਰ, ਬਾਬਾ ਭਾਗ ਸਿੰਘ ਨਾਨਕਸਰ ਵਾਲਿਆਂ ਨੇ 200 ਪ੍ਰਾਣੀਆਂ ਨੂੰ ਅੰਮਿ੍ਤਪਾਨ ਕਰਵਾ ਕੇ ਗੁਰੂ ਲੜ ਲਾਇਆ । ਸੰਗਤਾਂ ਨੂੰ ਸੰਬੋਧਨ ਕਰਦਿਆਂ ਗਿਆਨੀ ਪੂਰਨ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਾਜ਼ਰ-ਨਾਜ਼ਰ ਗੁਰੂ ਹਨ ਅਤੇ ਸਾਨੂੰ ਗੁਰੂ ਗ੍ਰੰਥ ਸਾਹਿਬ ਦਾ ਵੱਧ ਤੋਂ ਵੱਧ ਸਤਿਕਾਰ ਕਰਨਾ ਚਾਹੀਦਾ ਹੈ ।

ਸਮਾਗਮ ਵਿਚ ਬਾਬਾ ਹਰਭਜਨ ਸਿੰਘ ਨਾਨਕਰ, ਬਾਬਾ ਲੱਖਾ ਸਿੰਘ ਨਾਨਕਸਰ, ਬਾਬਾ ਘਾਲਾ ਸਿੰਘ ਨਾਨਕਸਰ, ਬਾਬਾ ਗੁਰਚਰਨ ਸਿੰਘ ਨਾਨਕਸਰ, ਬਾਬਾ ਗੁਰਦੇਵ ਸਿੰਘ ਚੰਡੀਗੜ੍ਹ, ਬਾਬਾ ਸੁਖਦੇਵ ਸਿੰਘ ਭੁੱਚੋ ਵਾਲੇ, ਬਾਬਾ ਧੰਨਾ ਸਿੰਘ ਬੜੂੰਦੀ, ਬਾਬਾ ਜੋਰਾ ਸਿੰਘ ਬੱਧਨੀਂ ਵਾਲੇ, ਬਾਬਾ ਅਰਵਿੰਦਰ ਸਿੰਘ ਨਾਨਕਸਰ, ਬਾਬਾ ਹਰਬੰਸ ਸਿੰਘ ਨਾਨਕਸਰ, ਬਾਬਾ ਸੇਵਾ ਸਿੰਘ ਨਾਨਕਸਰ, ਬਾਬਾ ਬਲਜੀਤ ਸਿੰਘ ਪਾਤੜਾਂ, ਬਾਬਾ ਬਲਵੰਤ ਸਿੰਘ ਸੁਖਮਨੀ ਵਾਲੇ, ਬਾਬਾ ਸਤਨਾਮ ਸਿੰਘ ਸ਼ੀਸ਼ ਮਹਿਲ, ਬਾਬਾ ਬਲਜੀਤ ਸਿੰਘ ਨਾਨਕਸਰ, ਬਾਬਾ ਅਮਰਜੀਤ ਸਿੰਘ ਧਰਮਕੋਟ, ਬਾਬਾ ਗੁਰਮੇਲ ਸਿੰਘ ਨਾਨਕਸਰ, ਬਾਬਾ ਜੋਗਿੰਦਰ ਸਿੰਘ, ਬਾਬਾ ਹਰੀ ਸਿੰਘ ਜੀਰੇ ਵਾਲੇ ਆਦਿ ਮਹਾਂਪੁਰਖਾਂ ਨੇ ਕਿਹਾ ਕਿ ਨਾਨਕਸਰ ਸੰਪਰਦਾਇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹਾਜ਼ਰ-ਨਾਜ਼ਰ ਗੁਰੂ ਮੰਨਦੀ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਸਤਿਕਾਰ ਕਰਦੀ ਹੈ । ਉਨ੍ਹਾਂ ਕਿਹਾ ਕਿ ਕੁਝ ਲੋਕ ਸੰਪਰਦਾਇ ਪ੍ਰਤੀ ਕੂੜ ਪ੍ਰਚਾਰ ਕਰਦੇ ਹਨ, ਜਿਸ ਤੋਂ ਸੰਗਤ ਸੁਚੇਤ ਰਹੇ । ਸਮਾਗਮ 'ਚ ਮਹੇਸ਼ਇੰਦਰ ਸਿੰਘ ਗਰੇਵਾਲ, ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਸੁਰਿੰਦਰ ਸਿੰਘ ਗੋਰੀ, ਸੂਫ਼ੀ ਸੰਤ ਹੈਦਰ ਅਲੀ, ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਵੀ ਵਿਚਾਰ ਰੱਖੇ । ਇਸ ਸਮਾਗਮ 'ਚ ਭਾਈ ਗੁਰਇਕਬਾਲ ਸਿੰਘ, ਭਾਈ ਗੁਰਚਰਨ ਸਿੰਘ ਰਸੀਆ, ਭਾਈ ਦਵਿੰਦਰ ਸਿੰਘ ਸੋਢੀ, ਭਾਈ ਜਗਤਾਰ ਸਿੰਘ, ਭਾਈ ਗੁਰਤੇਜ ਸਿੰਘ, ਭਾਈ ਗੁਰਬਚਨ ਸਿੰਘ ਲਾਲੀ, ਭਾਈ ਦਲਜੀਤ ਸਿੰਘ, ਭਾਈ ਗੁਰਦੀਪ ਸਿੰਘ ਅਬੋਹਰ, ਮਹੰਤ ਕੁਲਦੀਪ ਸਿੰਘ, ਭਾਈ ਧਰਮਿੰਦਰ ਸਿੰਘ ਨਾਨਕਸਰ, ਭਾਈ ਅਵਤਾਰ ਸਿੰਘ ਨਾਨਕਸਰ, ਭਾਈ ਸਰਦਾਰਾ ਸਿੰਘ ਨਾਨਕਸਰ, ਭਾਈ ਹਰਨੇਕ ਸਿੰਘ ਨਾਨਕਸਰ, ਭਾਈ ਸਤਵੰਤ ਸਿੰਘ ਸੋਨੂੰ, ਭਾਈ ਬਲਜੀਤ ਸਿੰਘ ਤੋਂ ਇਲਾਵਾ ਦੋ ਦਰਜਨ ਤੋਂ ਵੱਧ ਕੀਰਤਨੀ ਜਥਿਆਂ ਨੇ ਹਾਜ਼ਰੀ ਲਵਾਈ ।

ਇਸ ਸਮਾਗਮ ਵਿਚ ਗੁਰਚਰਨ ਸਿੰਘ ਗਾਲਿਬ, ਭਾਗ ਸਿੰਘ ਮੱਲ੍ਹਾ, ਗੁਰਦੀਪ ਸਿੰਘ ਭੈਣੀ, ਦਰਸ਼ਨ ਸਿੰਘ ਬਰਾੜ, ਭਗਵਾਨ ਸਿੰਘ ਗੁਰਮੇਲ ਮੈਡੀਕਲ ਵਾਲੇ, ਕਮਲਜੀਤ ਸਿੰਘ ਬਰਾੜ, ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਭਾਈ ਪਰਮਜੀਤ ਸਿੰਘ ਧਰਮਸਿੰਘ ਵਾਲਾ, ਭਾਈ ਬਿਲੰਬਰ ਸਿੰਘ, ਹਰੀ ਸਿੰਘ, ਗੁਰਮੇਲ ਸਿੰਘ, ਜਗਤਾਰ ਸਿੰਘ, ਅਜੈਬ ਸਿੰਘ ਗਾਲਿਬ, ਡਾ: ਦਰਸ਼ਨ ਸਿੰਘ, ਜੋਗਿੰਦਰ ਸਿੰਘ ਸੀਰਾ, ਦਵਿੰਦਰ ਸਿੰਘ, ਭਾਈ ਮੇਹਰ ਸਿੰਘ, ਭਾਈ ਕਰਨੈਲ ਸਿੰਘ, ਲਖਵੀਰ ਸਿੰਘ ਭੈਣੀ, ਗੇਜਾ ਸਿੰਘ, ਜਸਵਿੰਦਰ ਸਿੰਘ ਬਿੰਦੀ, ਸੁਰਿੰਦਰ ਸਿੰਘ ਪਟਵਾਰੀ, ਬਲਬੀਰ ਸਿੰਘ ਮੋਹਾਲੀ, ਬਲਦੇਵ ਸਿੰਘ ਗਰਚਾ, ਗੱਜਣ ਸਿੰਘ, ਮੋਹਣ ਸਿੰਘ ਸ਼ਿਮਲੇ ਵਾਲੇ, ਪਿ੍ੰ: ਕੁਲਵੰਤ ਸਿੰਘ, ਹਰਦੇਵ ਸਿੰਘ, ਹਰਪਾਲ ਸਿੰਘ, ਮਨਜਿੰਦਰਪਾਲ ਸਿੰਘ ਹੰਨੀ, ਜਗਦੇਵ ਸਿੰਘ, ਅਵਤਾਰ ਸਿੰਘ, ਕੁਲਦੀਪ ਸਿੰਘ, ਗੁਰਿੰਦਰ ਸਿੰਘ ਸਿੱਧੂ, ਨਿਰਭੈ ਸਿੰਘ, ਨੰਬਰਦਾਰ ਹਰਚਰਨ ਸਿੰਘ ਤੂਰ, ਬਲਦੇਵ ਸਿੰਘ ਗਰਚਾ, ਚੇਅ. ਮੇਹਰ ਸਿੰਘ, ਕਰਨੈਲ ਸਿੰਘ ਕਪੂਰੇ, ਜਗਦੀਪ ਸਿੰਘ ਮਾਣਾ ਆਦਿ ਹਾਜ਼ਰ ਸਨ ।


ਟਿੱਪਣੀ: "ਇਸ ਤੋਂ ਇਲਾਵਾ ਦੇਸ਼-ਵਿਦੇਸ਼ 'ਚ ਬਾਬਾ ਨੰਦ ਸਿੰਘ ਜੀ ਦੀ ਯਾਦ 'ਚ 47 ਸ੍ਰੀ ਮਹਾਂ ਸੰਪਟ ਅਖੰਡ ਪਾਠ, 30 ਸ੍ਰੀ ਸੰਪਟ ਅਖੰਡ ਪਾਠ, 1017 ਸ੍ਰੀ ਅਖੰਡ ਪਾਠ, 640 ਸ੍ਰੀ ਸਹਿਜ ਪਾਠ, 7 ਅਰਬ ਮੂਲ ਮੰਤਰ ਅਤੇ 8 ਅਰਬ ਗੁਰਮੰਤਰ ਦੇ ਪਾਠ ਸੰਗਤਾਂ ਵੱਲੋਂ ਕੀਤੇ ਅਤੇ ਕਰਵਾਏ ਗਏ ।"

ਕਿਹੜੇ ਚੱਕਰਾਂ 'ਚ ਗਿਣਤੀਆਂ ਮਿਣਤੀਆਂ 'ਚ ਫੱਸ ਗਏ ਸਿੱਖ... ਜੇ ਗੁਰੂ ਸਾਹਿਬ ਨੇ ਇਨ੍ਹਾਂ ਸਭ ਪਾਠਾਂ ਦਾ ਹਿਸਾਬ ਲਾਉਣਾ ਹੋਵੇ ਤਾਂ ਉਨ੍ਹਾਂ ਨੂੰ ਕੋਈ ਸੁਪਰ ਕੰਪਯੂਟਰ ਆਪਣੇ ਨਾਲ ਰੱਖਣਾ ਪਵੇਗਾ। ਇਨ੍ਹਾਂ ਪਖੰਡੀ ਬਾਬਿਆਂ ਅਤੇ ਉਨ੍ਹਾਂ ਨੂੰ ਵਧਾਉਣ ਲਈ ਜਿੰਮੇਵਾਰ ਮੂਰਖ ਸਿੱਖ ਅਖਵਾਉਣ ਵਾਲੇ, (ਅ)ਕਾਲੀ ਅਤੇ ਪੂਜਾ ਦਾ ਧਾਨ ਖਾਣ ਵਾਲੇ ਕਲਾਕਾਰਾਂ ਨੇ ਸਿੱਖੀ ਦਾ ਬੇੜਾ ਗਰਕ ਕਰ ਦਿੱਤਾ ਹੈ। ਤੇ ਉਧਰ ਜਾਗਰੂਕ ਅਖਵਾਉਣ ਵਾਲੇ ਵੀ ਆਪਣੀਆਂ ਹੀ ਡਫਲੀਆਂ ਵਜਾ ਰਹੇ ਨੇ... ਰੱਬ ਖੈਰ ਕਰੇ... ਸੰਪਾਦਕ ਖ਼ਾਲਸਾ ਨਿਊਜ਼


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, , ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top