Share on Facebook

Main News Page

ਭਾਈ ਦਿਲਾਵਰ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਲੱਗੇ ਖਾਲਿਸਤਾਨ ਦੇ ਨਾਅਰਿਆਂ ਵਿਰੁੱਧ ਲਕਸ਼ਮੀ ਕਾਂਤਾ ਚਾਵਲਾ ਨੇ ਉਗਲੀ ਜ਼ਹਿਰ – ਕਿਹਾ ਨਾਅਰੇ ਭਾਰਤ ਦੀ ਏਕਤਾ ਤੇ ਅਖੰਡਤਾ ਨੂੰ ਵੰਗਾਰ

ਅੰਮ੍ਰਿਤਸਰ 1 ਸਤੰਬਰ (ਜਸਬੀਰ ਸਿੰਘ) ਭਾਰਤੀ ਜਨਤਾ ਪਾਰਟੀ ਦੀ ਫਾਇਰ ਬਰਾਂਡ ਆਗੂ ਤੇ ਪੰਜਾਬ ਦੀ ਸਾਬਕਾ ਸਿਹਤ ਮੰਤਰੀ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਬੀਤੇ ਕਲ੍ਵ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਚੰਡੀਗੜ ਦੇ ਸਕੱਤਰੇਤ ਵਿਖੇ ਬੰਬ ਨਾਲ ਉਡਾਉਣ ਵਾਲੇ ਭਾਈ ਦਿਲਾਵਰ ਸਿੰਘ ਦੀ ਬਰਸੀ ਮਨਾਉਣ ਦੀ ਕਰੜੀ ਆਲੋਚਨਾ ਕਰਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਵੰਗਾਰਨ ਕੇ ਇੱਕ ‘ਅੱਤਵਾਦੀ’ ਦੀ ਬਰਸੀ ਮਨਾ ਕੇ, ਖਾਲਿਸਤਾਨ ਦੇ ਨਾਅਰੇ ਲਗਾਉਣ ਵਾਲਿਆ ਦੇ ਖਿਲਾਫ ਤੁਰੰਤ ਕਾਰਵਾਈ ਕੀਤੀ।

ਜਾਰੀ ਇੱਕ ਬਿਆਨ ਰਾਹੀ ਬੀਬੀ ਲਕਸ਼ਮੀ ਕਾਂਤਾ ਚਾਵਲਾ ਨੇ ਕਿਹਾ ਕਿ 31 ਅਗਸਤ ਨੂੰ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ”ਕਾਤਲ ਅੱਤਵਾਦੀ” ਦਿਲਾਵਰ ਸਿੰਘ ਦੀ ਸ੍ਰੀ ਅਕਾਲ ਤਖਤ ਸਾਹਿਬ ਬਰਸੀ ਮਨਾ ਕੇ ਉਸ ਨੂੰ ਸ਼ਹੀਦ ਗਰਦਾਨ ਕੇ ‘ਅੱਤਵਾਦੀ’ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਵਿਰੋਧੀ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਗਾਏ ਗਏ ਜੋ ਭਾਰਤ ਦੀ ਪ੍ਰਭਸੱਤਾ ਨੂੰ ਸਿੱਥੇ ਰੂਪ ਵਿੱਚ ਵੰਗਾਰ ਹੈ। ਇਥੇ ਹੀ ਬੱਸ ਨਹੀ ਮੁੱਖ ਮੰਤਰੀ ਦੇ ਇਸ ‘ਹੱਤਿਆਰੇ’ ਦੀ ਸਿੱਖ ਅਜਾਇਬ ਘਰ ਵਿੱਚ ਤਸਵੀਰ ਵੀ ਲਗਾਉਣ ਦਾ ਵੀ ਮਤਾ ਪਾਸ ਕੀਤਾ ਜੋ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਹੈ ਜਿਸ ਨੂੰ ਤੁਰੰਤ ਰੋਕਿਆ ਜਾਣਾ ਜਰੂਰੀ ਹੈ।

ਉਹਨਾਂ ਕਿਹਾ ਕਿ ਅਫਸੋਸ ਇਹ ਵੀ ਹੈ ਕਿ ਬਹੁਤ ਸਾਰੇ ਹੋਰ ਧਾਰਮਿਕ ਸਥਾਨਾਂ ਤੇ ਅਜਿਹੇ ਸਮਾਗਮ ਕੀਤੇ ਜਾਂਦੇ ਹਨ ਜਿਹਨਾਂ ਨੂੰ ਪੰਜਾਬ ਸਰਕਾਰ ਤੇ ਧਾਰਮਿਕ ਸਥਾਨਾਂ ਦੀਆ ਪ੍ਰਬੰਧਕ ਕਮੇਟੀਆ ਵੱਲੋ ਰੋਕਿਆ ਨਹੀ ਜਾ ਰਿਹਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੀ ਇਹਨਾਂ ਦੇਸ਼ ਵਿਰੋਧੀ ਗਤੀਵਿਧੀਆਂ 'ਤੇ ਰੋਕ ਲਗਾਉਣ ਵਿੱਚ ਪੂਰੀ ਤਰਾਂ ਅਸਫਲ ਰਹੀ ਹੈ, ਜੋ ਦੇਸ਼ ਦੀ ਏਕਤਾ ਤੇ ਅਖੰਡਤਾ ਦੇ ਖਿਲਾਫ ਹੈ ਇਸ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਹੈ, ਉਹ ਆਪਣੇ ਪੱਧਰ 'ਤੇ ਤੁਰੰਤ ਕਾਰਵਾਈ ਕਰਕੇ ਅਜਿਹੇ ਦੇਸ਼ ਵਿਰੋਧੀ ਅਨਸਰਾਂ ਨੂੰ ਠੱਲ ਪਾਵੇ।

ਦੂਸਰੇ ਪਾਸੇ ਖਾਲਿਸਤਾਨ ਦੇ ਨਾਅਰੇ ਲਗਾਉਣ ਵਾਲੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਪ੍ਰੋ ਮਹਿੰਦਰਪਾਲ ਸਿੰਘ ਨੇ ਕਿਹਾ ਕਿ ਆਜ਼ਾਦੀ ਦੀ ਗੱਲ ਕਰਨ ਦਾ ਸੰਕਲਪ ਸਿੱਖ ਕੌਮ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਬਾਨੀ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਦਿੱਤਾ ਸੀ ਅਤੇ ਉਹਨਾਂ ਨੇ ਸਮਕਾਲੀ ਸਰਕਾਰ ਦੇ ਸਾਰੇ ਹੁਕਮਾਂ ਨੂੰ ਮੰਨਣ ਤੋ ਇਨਕਾਰ ਕਰਦਿਆ ਕਿਹਾ ਸੀ ਕਿ ਸਿੱਖ ਇੱਕ ਅੱਡਰੀ ਤੇ ਵੱਖਰੀ ਕੌਮ ਹੈ ਜਿਸ ਦੀ ਅਕੀਦਾ ਵੀ ਵੱਖਰਾ ਹੈ ਅਤੇ ਅਜਾਦੀ ਸਿੱਖਾਂ ਦੀ ਜਨਮ ਸਿੱਧ ਅਧਿਕਾਰ ਇਸ ਲਈ ਉਹ ਸਰਕਾਰ ਦੇ ਕਿਸੇਵੀ ਉਸ ਹੁਕਮ ਮੰਨਦੇ ਜਿਹੜੇ ਕੁਦਰਤ ਦੇ ਨਿਯਮਾਂ ਤੇ ਮਨੁੱਖ ਵਿਰੋਧੀ ਹਨ।

ਉਹਨਾਂ ਕਿਹਾ ਕਿ ਸਰਕਾਰ ਨੇ ਗੁਰੂ ਸਾਹਿਬ ਨੂੰ ਬਾਗੀ ਕਿਹਾ ਸੀ ਤੇ ਅੱਜ ਭਾਜਪਾ ਦੀ ਫਾਇਰ ਬਰਾਂਡ ਲਕਸ਼ਮੀ ਕਾਂਤਾ ਚਾਵਲਾ ਸਿੱਖਾਂ ਨੂੰ ਅੱਤਵਾਦੀ ਦੱਸਦੀ ਹੈ, ਤਾਂ ਇਹ ਉਸ ਦੀ ਸੋਚ ਹੋਵੇਗੀ। ਉਹਨਾਂ ਕਿਹਾ ਕਿ ਚਾਵਲਾ ਜੋ ਮਰਜ਼ੀ ਕਹੇ, ਪਰ ਸਿੱਖ ਆਪਣੀ ਵੱਖਰੇ ਪ੍ਰਭਸੱਤਾ ਸੰਪਨ ਖਾਲਿਸਤਾਨ ਸਵਰਾਜ ਦੀ ਮੰਗ ਕਰਦੇ ਰਹੇ ਹਨ, ਕਰਦੇ ਰਹਿਣਗੇ ਤੇ ਜਿੰਨਾ ਚਿਰ ਤੱਕ ਆਜ਼ਾਦੀ ਮਿਲ ਨਹੀਂ ਜਾਂਦੀ, ਉਨਾਂ ਚਿਰ ਤੱਕ ਸਿੱਖ ਅਜਾਦੀ ਦੀ ਬਾਤ ਪਾ ਕੇ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਗਾਉਂਦੇ ਰਹਿਣਗੇ। ਉਹਨਾਂ ਕਿਹਾ ਕਿ ਜਦੋਂ ਸਿੱਖਾਂ ਦੀ ਗਲਾ ਵਿੱਚ ਟਾਇਰ ਪਾ ਕੇ ਸਾੜਿਆ ਜਾ ਰਿਹਾ ਸੀ, ਤਾਂ ਉਸ ਵੇਲੇ ਲਕਸ਼ਮੀ ਕਾਂਤਾ ਚਾਵਲਾ ਨੇ ਅੱਖਾਂ ਕਿਉ ਮੂੰਦ ਲਈਆਂ ਸਨ। ਕੀ ਇਹ ਵਰਤਾਰਾ ਇੱਕ ਅਜਾਦ ਮੁਲਕ ਵਿੱਚ ਇੱਕ ਕੌਮ ਨੂੰ ਗੁਲਾਮੀ ਦਾ ਅਹਿਸਾਸ ਨਹੀਂ ਕਰਵਾਉਦਾ?


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, , ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top