Share on Facebook

Main News Page

ਭਾਜਪਾ ਦੇ ਰਹੀ ਅਕਾਲੀ ਦਲ ਨੂੰ ਝਟਕੇ ‘ਤੇ ਝਟਕਾ – ਅਕਾਲੀ ਨੇਤਾ ਰਣਜੀਤ ਸਿੰਘ ਹੀਰਾ ਭਾਜਪਾ ਵਿੱਚ ਸ਼ਾਮਲ

ਖੰਨਾ, 12 ਸਤੰਬਰ – ਭਾਜਪਾ ਵਲੋਂ ਪਹਿਲਾ ਅਕਾਲੀ ਦਲ ਨੂੰ ਝਟਕਾ ਦਿੰਦੇ ਹੋਏ ਅਕਾਲੀ ਨੇਤਾ ਪਰਮਦੀਪ ਸਿੰਘ ਗਿੱਲ ਨੂੰ ਭਾਜਪਾ ‘ਚ ਸ਼ਾਮਲ ਕੀਤਾ ਗਿਆ ਹੈ, ਜਿਸ ਨਾਲ ਅਕਾਲੀ-ਭਾਜਪਾ ਦੇ ਰਿਸ਼ਤਿਆਂ ‘ਚ ਤਣਾਅ ਪੈਦਾ ਹੋ ਗਿਆ ਸੀ। ਇਹੋ ਹੁਣ ਖੰਨਾ ‘ਚ ਉਸ ਵੇਲੇ ਦੇਖਣ ਨੂੰ ਮਿਲਿਆ, ਜਦ ਭਾਜਪਾ ਹਾਈ ਕਮਾਨ ਦੇ ਨਿਰਦੇਸ਼ਾਂ ‘ਤੇ ਖੰਨਾ ਦੇ ਸੀਨੀਅਰ ਯੂਥ ਅਕਾਲੀ ਨੇਤਾ ਰਣਜੀਤ ਸਿੰਘ ਹੀਰਾ ਨੂੰ ਭਾਜਪਾ ਵਿੱਚ ਸ਼ਾਮਲ ਕਰਕੇ ਅਕਾਲੀ ਦਲ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ।

ਰਣਜੀਤ ਸਿੰਘ ਹੀਰਾ ਖੰਨਾ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਅਕਾਲੀ ਨੇਤਾ ਦੇ ਨਜ਼ਦੀਕੀ ਰਿਸ਼ਤੇਦਾਰ ਹਨ। ਉਸ ਦੇ ਸਾਥੀਆਂ ਸਮੇਤ ਭਾਜਪਾ ‘ਚ ਜਾਣ ਨਾਲ ਸ਼ਹਿਰ ਦੀ ਅਕਾਲੀ-ਭਾਜਪਾ ਰਾਜਨੀਤੀ ‘ਚ ਵੱਡੀ ਹਲਚਲ ਪੈਦਾ ਹੋ ਗਈ ਹੈ। ਹੀਰਾ ਦੇ ਅਕਾਲੀ ਦਲ ਨੂੰ ਅਲਵਿਦਾ ਕਹਿ ਜਾਣ ਨੂੰ ਅਕਾਲੀ ਦਲ ਦੀ ਆਪਸੀ ਧੜੇਬੰਦੀ ਦੇ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਹੈ। ਇਸ ਮੌਕੇ ‘ਤੇ ਰਣਜੀਤ ਸਿੰਘ ਹੀਰਾ ਨੇ ਕਿਹਾ ਕਿ ਭਾਜਪਾ ਦੇ ਪੂਰੇ ਦੇਸ਼ ‘ਚ ਕੀਤੇ ਜਾ ਰਹੇ ਚੰਗੇ ਕੰਮਾਂ ਦੇ ਕਾਰਨ ਉਨ੍ਹਾਂ ਨੇ ਭਾਜਪਾ ‘ਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top