Share on Facebook

Main News Page

ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ‘ਚ ਸੈਂਡਹਰਸਟ ਵਿਖੇ ਸ਼ਰਧਾਂਜਲੀ ਸਮਾਰੋਹ – ਸਾਬਤ ਸੂਰਤ ਗੁਰਸਿੱਖ ਨੌਜਵਾਨਾਂ ਨੇ ਕੀਤੀ ਸ਼ਰਧਾਂਜਲੀ ਪਰੇਡ

ਲੰਡਨ, 13 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਾਰਾਗੜ੍ਹੀ ਦੇ ਸ਼ਹੀਦ ਸਿੱਖ ਫ਼ੌਜੀਆਂ ਦੀ ਯਾਦ ਵਿਚ ਬਰਤਾਨੀਆ ਦੇ ਆਰਮੀ ਕੇਂਦਰ ਸੈਂਡਹਰਸਟ ਵਿਖੇ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਬੁਲਾਰਿਆਂ ਨੇ ਸੰਸਾਰ ਜੰਗ ਮੌਕੇ ਸਿੱਖਾਂ ਦੀ ਬਹਾਦਰੀ ਦੀਆਂ ਦਾਸਤਾਨਾਂ ਬਿਆਨ ਕੀਤੀਆਂ | 21 ਸਿੱਖ ਫ਼ੌਜੀਆਂ ਵੱਲੋਂ 12 ਸਤੰਬਰ, 1897 ਨੂੰ ਸਾਰਾਗੜ੍ਹੀ ਵਿਚ 10 ਹਜ਼ਾਰ ਅਫ਼ਗਾਨੀ ਫ਼ੌਜ ਨਾਲ ਲੋਹਾ ਲੈਂਦਿਆਂ ਸ਼ਹੀਦੀ ਪ੍ਰਾਪਤ ਕੀਤੀ ਗਈ ਸੀ | ਉਸ ਵੇਲੇ ਇਨ੍ਹਾਂ ਸ਼ਹੀਦ ਫ਼ੌਜੀਆਂ ਦੀ ਗੱਲ ਬਰਤਾਨੀਆ ਦੀ ਪਾਰਲੀਮੈਂਟ ਵਿਚ ਵੀ ਚਰਚਾ ਦਾ ਵਿਸ਼ਾ ਬਣੀ ਸੀ |

ਇਸ ਮੌਕੇ ਬਰਤਾਨਵੀ ਫ਼ੌਜ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਲਾਰਡ ਇੰਦਰਜੀਤ ਸਿੰਘ, ਲਾਰਡ ਰਨਬੀਰ ਸਿੰਘ ਸੂਰੀ, ਭਾਰਤ ਦੇ ਸਾਬਕਾ ਮੇਜਰ ਜਨਰਲ ਮਨਜੀਤ ਸਿੰਘ ਸੰਧੂ, ਕੈਪਟਨ ਮੁਕੰਦ ਸਿੰਘ ਐਮ. ਬੀ. ਈ., ਰੇਸ਼ਮ ਸਿੰਘ ਸੰਧੂ ਹਾਈਸ਼ੈਰਫ ਲੈਸਟਰ, ਦੂਜੀ ਸੰਸਾਰ ਜੰਗ ਵਿਚ ਹਿੱਸਾ ਲੈਣ ਵਾਲੇ ਰਾਜਿੰਦਰ ਸਿੰਘ ਢੱਟ, ਹਰਵਿੰਦਰ ਸਿੰਘ ਰਾਣਾ, ਪਿ੍ੰਸੀਪਲ ਗੁਰਮੁੱਖ ਸਿੰਘ, ਜਗਜੀਤ ਸਿੰਘ ਸੋਹਲ, ਭਾਈ ਅਮਰੀਕ ਸਿੰਘ ਗਿੱਲ, ਭਾਈ ਦਬਿੰਦਰਜੀਤ ਸਿੰਘ ਆਦਿ ਤੋਂ ਇਲਾਵਾ ਯੂ. ਕੇ. ਭਰ ‘ਚ ਵੱਡੀ ਗਿਣਤੀ ਵਿਚ ਸਿੱਖ ਸ਼ਖ਼ਸੀਅਤਾਂ ਪਹੁੰਚੀਆਂ ਹੋਈਆਂ ਸਨ |

ਇਸ ਮੌਕੇ ਸਾਬਤ ਸੂਰਤ ਗੁਰਸਿੱਖ ਨੌਜਵਾਨਾਂ ਨੇ ਬਿ੍ਟਿਸ਼ ਆਰਮੀ ਦੀ 1914 ਵਾਲੀ ਵਰਦੀ ਪਹਿਨ ਕੇ ਸ਼ਰਧਾਂਜਲੀ ਪਰੇਡ ਕੀਤੀ | ਇਸ ਪਰੇਡ ਵਿਚ ਬਰਤਾਨਵੀ ਫ਼ੌਜ ਦੇ ਸੀਨੀਅਰ ਅਧਿਕਾਰੀ ਅਤੇ ਲਾਰਡ ਇੰਦਰਜੀਤ ਸਿੰਘ ਨੂੰ ਸਲੂਟ ਕੀਤਾ | ਇਸ ਦੌਰਾਨ ਸਾਰਾਗੜ੍ਹੀ ਅਤੇ ਹੋਰ ਸਿੱਖ ਸ਼ਹੀਦਾਂ ਦੀਆਂ ਦਾਸਤਾਨਾਂ ਬਿਆਨ ਕੀਤੀਆਂ ਅਤੇ ਕਿਹਾ ਕਿ ਸਿੱਖਾਂ ਦੇ ਸੰਸਾਰ ਜੰਗਾਂ ਵਿਚ ਪਾਏ ਯੋਗਦਾਨਾਂ ਨੂੰ ਪਹਿਲਾਂ ਇੰਨੀ ਅਹਿਮੀਅਤ ਨਹੀਂ ਸੀ ਦਿੱਤੀ ਜਾਂਦੀ ਜਦ ਕਿ ਇਨ੍ਹਾਂ ਸੰਸਾਰ ਜੰਗਾਂ ਵਿਚ ਸਭ ਤੋਂ ਵੱਧ ਕੁਰਬਾਨੀਆਂ ਸਿੱਖਾਂ ਦੀਆਂ ਸਨ | ਬੁਲਾਰਿਆਂ ਨੇ ਕਿਹਾ ਕਿ ਅੱਜ ਦੁਨੀਆ ਭਰ ਵਿਚ ਸਿੱਖਾਂ ਦੀਆਂ ਬਹਾਦਰੀ ਦਾਸਤਾਨਾਂ ਨੂੰ ਜਾਣ ਕੇ ਹੈਰਾਨੀ ਪ੍ਰਗਟਾਈ ਜਾ ਰਹੀ ਹੈ |

ਇਥੇ ਜ਼ਿਕਰਯੋਗ ਹੈ ਕਿ ਸੈਂਡਹਰਸਟ ਵਿਖੇ ਜਿਥੇ ਵੱਡੀ ਗਿਣਤੀ ਵਿਚ ਸਿੱਖ ਫ਼ੌਜੀਆਂ ਨੇ ਟ੍ਰੇਨਿੰਗ ਹਾਸਿਲ ਕੀਤੀ ਅਤੇ ਉਨ੍ਹਾਂ ਨਾਲ ਸੰਬੰਧਿਤ ਕਈ ਵਸਤੂਆਂ ਇਥੇ ਸੰਭਾਲ ਕੇ ਰੱਖੀਆਂ ਹੋਈਆਂ ਹਨ, ਉਥੇ ਹੀ ਮਹਾਰਾਜਾ ਦਲੀਪ ਸਿੰਘ ਦੇ ਵੱਡੇ ਬੇਟੇ ਵੈਕਟਰ ਐਲਬਰਟ ਦਲੀਪ ਸਿੰਘ ਨੇ ਵੀ ਫ਼ੌਜ ਵਿਚ ਭਰਤੀ ਹੋਣ ਵੇਲੇ 1887 ਵਿਚ ਇਥੋਂ ਟ੍ਰੇਨਿੰਗ ਹਾਸਿਲ ਕੀਤੀ ਸੀ |


ਟਿੱਪਣੀ: ਸਲੂਟ ਹੈ ਇਨ੍ਹਾਂ ਨੌਜਵਾਨਾਂ ਨੂੰ ਜਿਹੜੇ ਬਾਹਰਲੇ ਮੁਲਕਾਂ 'ਚ ਰਹਿੰਦੇ ਹੋਏ ਵੀ ਆਪਣੀ ਸਿੱਖ ਇਤਿਹਾਸ ਅਤੇ ਵਿਰਾਸਤ ਨੂੰ ਨਹੀਂ ਭੁੱਲੇ। ... ਸੰਪਾਦਕ ਖ਼ਾਲਸਾ ਨਿਊਜ਼


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top