Share on Facebook

Main News Page

ਗੁਰਮਤਿ ਗਿਆਨ ਮਿਸ਼ਨਰੀ ਕਾਲਜ ਵਲੋਂ ਕਸ਼ਮੀਰ ਦੇ ਹੜ ਪੀੜਤਾਂ ਦੀ ਮੱਦਦ !

ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਪੰਜਾਬੀ ਬਾਗ, ਜਵੱਦੀ, ਲੁਧਿਆਣਾ ਪਿਛਲੇ ਲੱਗਭਗ ਅਠਾਰਾਂ ਸਾਲਾਂ ਤੋਂ ਧਾਰਮਿਕ, ਵਿਦਿਅਕ ਅਤੇ ਸਮਾਜਕ ਖੇਤਰ ਵਿੱਚ ਪੰਥ ਅਤੇ ਸਮਾਜ ਦੀ ਸੇਵਾ ਲਈ ਤੱਤਪਰ ਹੈ। ਜੰਮੂ-ਕਸ਼ਮੀਰ ਵਿਚ ਆਏ ਹੜ੍ਹਾਂ ਕਾਰਨ ਬੇਘਰ ਹੋਏ ਲੱਖਾਂ ਲੋਕਾਂ ਦੀ ਬਰਬਾਦੀ ਅਤੇ ਉਹਨਾਂ ਦੇ ਦਰਦ ਨੂੰ ਸਮਝਦਿਆਂ ਹੋਇਆਂ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਇਸ ਔਖੀ ਘੜੀ ਦੋਰਾਨ ਹੜ੍ਹ ਪੀੜਤਾਂ ਦੀ ਸਹਾਇਤਾ ਕਰਨ ਲਈ ਆਵਾਜ਼ ਮਾਰੀ ਤੇ ਸੰਗਤਾਂ ਨੇ ਇਸ ਸ਼ਲਾਘਾ ਯੋਗ ਉੱਦਮ ਲਈ ਭਰਪੂਰ ਸਹਿਯੋਗ ਦਿੱਤਾ।

ਮਿਤੀ 16/09/2014 ਨੂੰ ਇਸ ਰਾਹਤ ਸਮੱਗਰੀ ਦੀ ਪਹਿਲੀ ਖੇਪ ਟਰੱਕ ਰਾਂਹੀ ਭੇਜੀ ਗਈ ਜਿਸ ਵਿੱਚ ਕੰਬਲ, ਦਵਾਈਆਂ, ਸ਼ਾਲਾਂ, ਚਾਦਰਾਂ, ਦਾਲਾਂ, ਬਿਸਕੁੱਟ, ਚਾਵਲ ਅਤੇ ਹੋਰ ਖਾਣ-ਪੀਣ ਤੇ ਲੋੜੀਂਦੀਆਂ ਵਸਤਾਂ ਭੇਜੀਆਂ ਗਈਆਂ। ਰਾਣਾ ਇੰਦਰ ਸਿੰਘ ਚੇਅਰਮੈਨ, ਸ੍ਰ: ਪ੍ਰਭਸ਼ਰਨ ਸਿੰਘ ਡਾਇਰੈਕਟਰ, ਪ੍ਰਿੰਸੀਪਲ ਗੁਰਬਚਨ ਸਿੰਘ ਪੰਨਵਾ, ਭਾਈ ਸੁਖਵਿੰਦਰ ਸਿੰਘ ਦਦੇਹਰ, ਸ੍ਰ: ਭੁਪਿੰਦਰ ਸਿੰਘ (ਬੀ ਐਂਡ ਬੀ ਇਸਟੇਟ). ਕਾਲਜ ਦਾ ਸਟਾਫ, ਵਿਦਿਆਰਥੀ ਅਤੇ ਹੋਰ ਸੰਗਤਾਂ ਨੇ ਅਰਦਾਸ ਕਰਕੇ ਰਾਹਤ ਸਮੱਗਰੀ ਦੇ ਟਰੱਕ ਨੂੰ ਜੰਮੂ-ਕਸ਼ਮੀਰ ਲਈ ਤੋਰਿਆ। ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਲੋਂ ਸਹਿਯੋਗ ਜਾਰੀ ਹੈ ਅਤੇ ਰਾਹਤ ਸਮੱਗਰੀ ਅਤੇ ਲੋੜੀਂਦੀਆਂ ਵਸਤਾਂ ਦੀ ਦੂਜੀ ਖੇਪ ਜਲਦੀ ਹੀ ਜੰਮੂ-ਕਸ਼ਮੀਰ ਭੇਜੀ ਜਾਵੇਗੀ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top