Share on Facebook

Main News Page

ਸ੍ਰੀ ਦਰਬਾਰ ਸਾਹਿਬ ਨੂੰ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿਫਤਾਰ

ਅੰਮ੍ਰਿਤਸਰ 19 ਸਤੰਬਰ (ਜਸਬੀਰ ਸਿੰਘ): ਸ੍ਰੀ ਦਰਬਾਰ ਸਾਹਿੁਬ ਨੂੰ ਉਡਾਉਣ ਦੀ ਧਮਕੀ ਦੇਣ ਵਾਲੇ ਕਮਲ ਵਰਮਾ ਨੂੰ ਅੰਮ੍ਰਿਤਸਰ ਪੁਲੀਸ ਨੇ ਸ੍ਰੀ ਦਰਬਾਰ ਸਾਹਿਬ ਦੇ ਨੇੜਿਉ ਹੀ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ ਜਦ ਕਿ ਉਹ ਮੁਜੱਫਰ ਨਗਰ ਦਾ ਰਹਿਣ ਵਾਲਾ ਹੈ।

ਅੱਜ ਅਮ੍ਰਿਤਸਰ ਪੁਲੀਸ ਦੇ ਸੀ ਆਈ ਏ ਸਟਾਫ ਦੇ ਏ ਡੀ.ਸੀ.ਪੀ ਸ੍ਰ. ਹਰਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਨੂੰ ਉਡਾਉਣ ਦੀ ਧਮਕੀ ਦੇਣ ਵਾਲ ਦੀ ਪਹਿਚਾਨ ਕਮਲ ਕੁਮਾਰ ਵਰਮਾ ਪੁੱਤਰ ਪ੍ਰੇਮ ਪ੍ਰਕਾਸ਼ ਵਾਸੀ ਗਉਂਸ਼ਾਲਾ ਰੋਡ ਮੁਜ਼ਫਰਨਗਰ ਵਜੋ ਹੋਈ ਹੈ। ਉਨ੍ਹਾਂ ਦਸਿਆ ਕਿ ਧਮਕੀ ਦੇਣ ਲਈ ਕਮਲ ਕੁਮਾਰ ਨੇ ਵੋਡਾਫੋਨ ਕੰਪਨੀ ਦੇ ਸਿਮ ਦਾ ਇਸਤੇਮਾਲ ਕੀਤਾ ਸੀ ਤੇ ਇਹ ਸਿਮ ਉਸ ਨੇ ਰੁੜਕੀ ਤੋਂ ਆਪਣੇ ਇਕ ਰਿਸ਼ਤੇਦਾਰ ਅਨੁਜ ਵਰਮਾਂ ਕੋਲੋ ਲਈ ਸੀ। ਇਸ ਸਿਮ ਦਾ ਨੰਬਰ 83930 89007 ਹੈ, ਜੋ ਉਸ ਕੋਲੋ ਬਰਾਮਦ ਕਰ ਲਈ ਗਈ ਹੈ। ਉਨ੍ਹਾਂ ਦਸਿਆ ਕਿ ਉਕਤ ਧਮਕੀ ਦੇਣ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਵਿਖੇ ਹੀ ਰਹਿ ਰਿਹਾ ਸੀ ਤੇ ਉਥੇ ਸੁਰੱਖਿਆ ਪੱਖੋਂ ਹੋਣ ਵਾਲੀਆਂ ਗਤੀ ਵਿਧਿਆਂ ਨੂੰ ਧਿਆਨ ਵਿਚ ਰੱਖ ਰਿਹਾ ਸੀ।

ਅੱਜ ਸ਼ਾਮ ਕਰੀਬ 6 ਵਜੇ ਹਰਜੀਤ ਸਿੰਘ ਦੀ ਅਗਵਾਈ ਹੇਠ ਇਕ ਪੁਲੀਸ ਪਾਰਟੀ ਨੇ ਉਕਤ ਨੂੰ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਹੀ ਦਬੋਚ ਲਿਆ। ਉਧਰ ਇਸ ਸਾਰੇ ਮਾਮਲੇ ਉਤੇ ਅਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਸ੍ਰ. ਜਤਿੰਦਰ ਸਿੰਘ ਔਲਖ ਨੇ ਦਸਿਆ ਕਿ ਕਮਲ ਕੁਮਾਰ 10 ਪਾਸ ਹੈ ਤੇ ਸ੍ਰੀ ਦਰਬਾਰ ਸਾਹਿਬ ਹੀ ਰਹਿ ਰਿਹਾ ਸੀ। ਉਨ੍ਹਾਂ ਦਸਿਆ ਕਿ ਕੁਝ ਦਿਨ ਪਹਿਲਾਂ ਉਸ ਦਾ ਇਕ ਬੈਗ ਚੋਰੀ ਹੋ ਗਿਆ ਸੀ, ਜਿਸ ਤੋਂ ਬਾਅਦ ਇਸ ਨੇ ਮੰਨ ਲਿਆ ਕਿ ਸ੍ਰੀ ਦਰਬਾਰ ਸਾਹਿਬ ਦੀ ਸੁਰਖਿਆ ਬਿਲਕੁਲ ਨਾਂਹ ਦੇ ਬਰਾਬਰ ਹੈ। ਉਸ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜ਼ਰ ਸ੍ਰ. ਪ੍ਰਤਾਪ ਸਿੰਘ ਨੂੰ ਉਨ੍ਹਾਂ ਦੇ ਮੋਬਾਇਲ ਉਤੇ ਧਮਕੀ ਦੇ ਕੇ ਸ੍ਰੀ ਦਰਬਾਰ ਸਾਹਿਬ ਨੂੰ ਉਡਾਉਣ ਦੀ ਗਲ ਕਹੀ। ਇਸ ਲਈ ਉਸ ਨੇ ਕਿਸੇ ਇਸਲਾਮੀ ਦਹਿਸ਼ਤ ਗਰਦ ਜਥੇਬੰਦੀ ਦੇ ਨਾਮ ਦੀ ਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ, ਕਿ ਇਸ ਦਾ ਸੰਬਧ ਕਿਸੇ ਦਹਿਸ਼ਤ ਗਰਦ ਜਥੇਬੰਦੀ ਨਾਲ ਤਾਂ ਨਹੀਂ।

ਕੁਝ ਸੂਤਰਾਂ ਦਾ ਇਹ ਵੀ ਕਹਿਣਾ ਮੰਨਣਾ ਹੈ ਕਿ ਕਮਲ ਵਰਮਾ ਨੇ ਜਿਹੜੇ ਸਿੰਮ ਦੀ ਵਰਤੋਂ ਕੀਤੀ ਹੈ, ਉਹ ਕਿਸੇ ਔਰਤ ਦੀ ਸੀ ਜਿਸ ਨੇ ਆਪਣਾ ਮੋਬਾਇਲ ਫੋਨ ਦਿੱਲੀ ਵਿਖੇ ਕਿਸੇ ਦੁਕਾਨਦਾਰ ਨੂੰ ਠੀਕ ਕਰਨ ਲਈ ਦਿੱਤਾ ਸੀ। ਕਮਲ ਵਰਮਾ ਨੇ ਇਹ ਸਿੰਮ ਉਥੋਂ ਚੋਰੀ ਕਰ ਲਿਆ ਤੇ ਉਸ ਤੋਂ ਹੀ ਮੈਨੇਜਰ ਦਰਬਾਰ ਸਾਹਿਬ ਧਮਕੀ ਦਿੱਤੀ ਸੀ। ਪੁਲੀਸ ਨੇ ਉਸ ਨੂੰ ਦਰਬਾਰ ਸਾਹਿਬ ਵਿੱਚੋਂ ਨਹੀਂ, ਸਗੋਂ ਮੁਜੱਫਰ ਨਗਰ ਤੋਂ ਹੀ ਗ੍ਰਿਫਤਾਰ ਕਰਕੇ ਲਿਆਉਂਦਾ ਹੈ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top