Share on Facebook

Main News Page

ਮੇਰਾ ਗੁਰੂ ਸਿਰਫ ਗੁਰੂ ਗ੍ਰੰਥ ਸਾਹਿਬ ਜੀ ਹੀ ਹੈ
-: ਹਰਲਾਜ ਸਿੰਘ ਬਹਾਦਰਪੁਰ
ਤਾਰੀਖ 17-09 2014

ਮੇਰਾ ਗੁਰੂ ਸਿਰਫ ਗੁਰੂ ਗ੍ਰੰਥ ਸਾਹਿਬ ਜੀ ਹੀ ਹੈ। ਮੈਂ ਸਿਰਫ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ (ਰਾਗ ਮਾਲਾ ਤੋਂ ਬਗੈਰ) ਨੂੰ ਹੀ ਗੁਰਬਾਣੀ ਮੰਨਦਾ ਹਾਂ। ਮੇਰਾ ਨਿਤਨੇਮ ਵੀ ਸਿਰਫ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਬਾਣੀ ਵਿੱਚੋਂ ਹੀ ਹੈ। ਮੇਰਾ ਵਿਸਵਾਸ ਗੁਰੂ ਗ੍ਰੰਥ ਸਾਹਿਬ ਜੀ ਉਪਰ ਹੀ ਹੈ, ਮੈਨੂੰ ਹਰ ਤਰਾਂ ਦੀ ਸੇਧ ਗੁਰਬਾਣੀ ਵਿੱਚੋਂ ਮਿਲਦੀ ਹੈ।

ਮੈ ਗੁਰ ਹੁਕਮਾਂ (ਸਤਿਗੁਰੂ ਬਿਨਾ ਹੋਰ ਕਚੀ ਹੈ ਬਾਣੀ॥ ਬਾਣੀ ਤ ਕਚੀ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ॥ ਪੰਨਾ ਨੰਬਰ 920) ਦੇ ਅਨੁਸਾਰ, ਅਖੌਤੀ ਦਸਮ ਗ੍ਰੰਥ ਦੀ ਕਿਸੇ ਵੀ ਰਚਨਾ ਨੂੰ ਗੁਰਬਾਣੀ ਨਹੀਂ ਮੰਨਦਾ। ਕਿਉਂਕਿ ਮੇਰਾ ਗੁਰੂ ਗ੍ਰੰਥ ਸਾਹਿਬ ਜੀ ਅਧੂਰਾ ਗੁਰੂ ਨਹੀਂ ਹੈ। ਇਸ ਲਈ ਮੈਨੂੰ ਹੋਰ ਗ੍ਰੰਥਾਂ ਦੀਆਂ ਰਚਨਾਵਾਂ ਤੋਂ ਸੇਧ ਲੈਣ ਦੀ ਲੋੜ ਨਹੀਂ ਹੈ।

ਜੋ ਲੋਕ ਕਹਿੰਦੇ ਹਨ ਕਿ ਗੁਰੂ ਗ੍ਰੰਥ ਸਾਹਿਬ ਮਨੁੱਖ ਨੂੰ ਸੰਤ ਬਣਾਉਂਦਾ ਹੈ ਅਤੇ ਦਸਮ ਗ੍ਰੰਥ ਮਨੁੱਖ ਨੂੰ ਸਿਪਾਹੀ ਬਣਾਉਂਦਾ ਹੈ, ਉਹ ਸਿੱਧੇ ਰੂਪ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਨੂੰ ਅਧੂਰਾ ਸਿੱਧ ਕਰ ਰਹੇ ਹਨ ਅਤੇ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੀਕ ਪੈਦਾ ਕਰ ਰਹੇ ਹਨ। ਪਰ ਗੁਰ ਹੁਕਮਾਂ (ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ ॥ ਗੁਰੁ ਬਾਣੀ ਕਹੈ ਸੇਵਕ ਜਨੁ ਮਾਨੈ ਪਰਤਖਿ ਗੁਰੂ ਨਿਸਤਾਰੇ॥ ਪੰਨਾ ਨੰਬਰ 982) ਦੇ ਅਨੁਸਾਰ ਮੇਰਾ ਵਿਸਵਾਸ ਹੈ ਕਿ ਸਿਰਫ ਗੁਰੂ ਗ੍ਰੰਥ ਸਾਹਿਬ ਜੀ ਹੀ ਮਨੁੱਖ ਨੂੰ ਸੰਤ ਸਿਪਾਹੀ ਬਣਾਉਣ ਦੇ ਸਮਰੱਥ ਹੈ। ਅਖੌਤੀ ਦਸਮ ਗ੍ਰੰਥ ਮਨੁੱਖ ਨੂੰ ਸਿਰਫ ਨਸ਼ੇੜੀ ਤੇ ਕਾਮੀ ਹੀ ਬਣਾ ਸਕਦਾ ਹੈ

ਅਖੌਤੀ ਦਸਮ ਗ੍ਰੰਥ ਦੀ ਰਚਨਾ ਗੁਰਬਾਣੀ ਨਹੀਂ ਹੈ। ਇਹ ਕਿਸੇ ਗੁਰੂ ਦੋਖੀ ਨੇ ਗੁਰੂ ਗੋਬਿੰਦ ਸਿੰਘ ਜੀ ਦੀ ਬੇਇੱਜਤੀ ਕਰਨ ਦੇ ਮਕਸਦ ਨਾਲ, ਇਸ ਅਸ਼ਲੀਲ ਕਵਿਤਾ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ਨਾਲ ਜੋੜ ਦਿੱਤਾ ਹੈ। ਸਿੱਖ ਕੌਮ ਨੂੰ ਗੁਰੂ ਗੋਬਿੰਦ ਸਿੰਘ ਜੀ ਨੇ ਸਿਰਫ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਇਆ ਸੀ। ਗੁਰੂ ਗੋਬਿੰਦ ਸਿੰਘ ਜੀ ਦੇ ਉਲਟ ਸਿੱਖ ਕੌਮ ਨੂੰ ਅਖੌਤੀ ਦਸਮ ਗ੍ਰੰਥ ਦੇ ਲੜ ਲਾਉਣ ਵਾਲੇ, ਸਿੱਖ ਕੌਮ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਦੁਸ਼ਮਣ ਹਨ, ਇਹਨਾ ਨੂੰ ਪਹਿਚਾਨਣ ਦੀ ਲੋੜ ਹੈ। ਮੈਂ ਅਕਾਲ ਤਖਤ ਸਾਹਿਬ ਨੂੰ ਮੰਨਦਾ ਹਾਂ, ਪਰ ਅਕਾਲ ਤਖਤ ਦੇ ਨਾਮ 'ਤੇ ਜਾਰੀ ਕੀਤੇ ਜਾਂਦੇ ਪੁਜਾਰੀਆਂ (ਅਖੌਤੀ ਜਥੇਦਾਰਾਂ) ਦੀ ਬਕਵਾਸ ਨੂੰ ਅਕਾਲ ਤਖਤ ਦਾ ਹੁਕਮਨਾਮਾ ਨਹੀਂ ਮੰਨਦਾ। ਮੇਰੇ ਲਈ ਗੁਰਬਾਣੀ ਹੀ ਅਕਾਲ ਤਖਤ ਦਾ ਹੁਕਮ ਹੈ। ਗੁਰੂ ਗ੍ਰੰਥ ਸਾਹਿਬ ਜੀ ਵਿੱਚੋਂ ਲਏ ਜਾਂਦੇ ਹੁਕਮਨਾਮੇ ਹੀ ਮੇਰੇ ਲਈ ਹੁਕਮਨਾਮੇ ਹਨ। ਜੋ ਲੋਕ ਅਕਾਲ ਤਖਤ ਦੇ ਨਾਮ ਤੇ ਪੁਜਾਰੀਆਂ (ਅਖੌਤੀ ਜਥੇਦਾਰਾਂ) ਦੇ ਬੋਲਾਂ ਕਬੋਲਾਂ ਨੂੰ ਹੁਕਮਨਾਮੇ ਮੰਨਦੇ ਹਨ, ਉਹ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼ਰੀਕ ਪੈਦਾ ਕਰ ਰਹੇ ਹਨ। ਕਿਉਂਕਿ ਸਿੱਖਾਂ ਲਈ ਹੁਕਮਨਾਮਾ ਸਿਰਫ ਤੇ ਸਿਰਫ ਗੁਰੂ ਗ੍ਰੰਥ ਸਾਹਿਬ ਜੀ ਦਾ ਹੀ ਹੋ ਸਕਦਾ ਹੈ। ਕਿਸੇ ਮਨੁੱਖ ਦੇ ਬੋਲਾਂ ਕੁਬੋਲਾਂ ਨੂੰ ਹੁਕਮਨਾਮਾ ਮੰਨਣਾ ਗੁਰੂ ਗ੍ਰੰਥ ਸਾਹਿਬ ਜੀ ਦਾ ਅਪਮਾਨ ਕਰਨਾ ਹੈ।

ਨੋਟ: ਸਿਰਫ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰੂ ਮੰਨਣ ਵਾਲੇ ਸਿੱਖਾਂ ਨੂੰ ਬੇਨਤੀ ਹੈ ਕਿ ਉਹ ਜੇ ਇਸ ਲਿਖਤ ਨੂੰ ਠੀਕ ਸਮਝਣ, ਤਾਂ ਇਸ ਲਿਖਤ ਵਿੱਚ ਆਪਣਾ ਨਾਮ ਪਾ ਕੇ, ਆਪੋ ਆਪਣੇ ਸਾਧਨਾਂ (ਫੇਸਬੁੱਕ, ਟਵੀਟਰ, ਵੱਅਟਸਅੱਪ, ਵੈੱਬਸਾਈਟਾਂ ਆਦਿ) ਰਾਂਹੀਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ, ਤਾਂ ਕਿ ਅਖੌਤੀ ਦਸ਼ਮ ਗ੍ਰੰਥੀਆਂ/ਜਥੇਦਾਰਾਂ ਨੂੰ ਪਤਾ ਲੱਗ ਜਾਵੇ ਕਿ ਸਿੱਖ ਕੌਮ ਹਾਲੇ ਜਿਉਂਦੀ ਹੈ।

ਪਾਠਕ ਇਸ ਪੋਸਟਰ ’ਤੇ ਖਾਲਸਾ ਨਿਊਜ਼ ਦਾ ਲੋਗੋ ਹਟਾ ਕੇ, ਆਪਣਾ ਨਾਮ ਜਾਂ ਫੋਟੋ ਜਾਂ ਦੋਵੇਂ ਲਗਾ ਸਕਦੇ ਹਨ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top