Share on Facebook

Main News Page

ਸਿੱਖ ਕੌਮ ਨੇ ਹਮੇਸ਼ਾ ਬਿਪਤਾ ਦੀ ਘੜੀ ‘ਚ ਪੀੜਤਾਂ ਦੀ ਕੀਤੀ ਹੈ ਸਹਾਇਤਾ
-: ਯਾਸੀਨ ਮਲਿਕ

ਜੰਮੂ-ਕਸ਼ਮੀਰ (21 ਸਤੰਬਰ, 2014): ਕਸ਼ਮੀਰੀ ਅਜ਼ਾਦੀ ਲਈ ਸੰਘਰਸ਼ਸ਼ੀਲ ਆਗੂ ਯਾਸਿਨ ਮਲਿਕ ਨੇ ਸਿੱਖ ਕੌਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖ ਕੌਮ ਨੇ ਹਮੇਸ਼ਾ ਬਿਪਤਾ ਦੀ ਘੜੀ ‘ਚ ਪੀੜਤਾਂ ਦੀ ਸਹਾਇਤਾ ਕੀਤੀ ਹੈ, ਜਿਸ ਦੀ ਤਾਜ਼ਾ ਮਿਸਾਲ ਪਿਛਲੇ ਦਿਨੀਂ ਜੰਮੂ-ਕਸ਼ਮੀਰ ‘ਚ ਆਏ ਹੜ੍ਹਾਂ ਨਾਲ ਹੋਈ ਤਬਾਹੀ ਤੋਂ ਬਾਅਦ ਸਿੱਖਾਂ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਲਗਾਏ ਲੰਗਰਾਂ ਅਤੇ ਬਿਨਾਂ ਵਿਤਕਰੇ ਦਿੱਤੀ ਰਾਹਤ ਸਮੱਗਰੀ ਤੋਂ ਸਾਹਮਣੇ ਆਈ ਹੈ।

ਕਸ਼ਮੀਰ ਦੀ ਅਜ਼ਾਦੀ ਲਈ ਹਥਿਆਰਬੰਦ ਲੜਾਈ ਲੜਨ ਤੋਂ ਬਾਅਦ ਕਸ਼ਮੀਰੀ ਸਿਆਸਤ ਵਿੱਚ ਅਹਿਮ ਸਥਾਨ ਰੱਖਣ ਵਾਲੇ ਜੰਮੂ-ਕਸ਼ਮੀਰ ਲਿਬਰੇਸ਼ਨ ਫਰੰਟ ਦੇ ਚੇਅਰਮੈਨ ਯਾਸੀਨ ਮਲਿਕ ਨੇ ਅੱਜ ਸ਼ਹੀਦ ਬੁੰਗਾ ਦਰਜਲਾ ਬਾਗਾਤ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਚਲਾਏ ਜਾ ਰਹੇ ਹੜ੍ਹ ਪੀੜਤਾਂ ਦੀ ਮਦਦ ਲਈ ਰਾਹਤ ਕੈਂਪ ਦਾ ਦੌਰਾ ਕੀਤਾ।

ਯਾਸੀਨ ਮਲਿਕ ਨੇ ਲਿਖਤੀ ਤੌਰ ‘ਤੇ ਸ਼੍ਰੋਮਣੀ ਕਮੇਟੀ ਤੋਂ ਉਨ੍ਹਾਂ ਵੱਲੋਂ ਮੁਸਲਿਮ ਭਰਾਵਾਂ ਲਈ ਚਲਾਏ ਜਾ ਰਹੇ 21 ਰਾਹਤ ਕੈਂਪਾਂ ਲਈ ਰਾਹਤ ਸਮੱਗਰੀ ਦੀ ਮੰਗ ਕੀਤੀ, ਜਿਸ ਨੂੰ ਖਿੜੇ ਮੱਥੇ ਪ੍ਰਵਾਨ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਰਾਜਿੰਦਰ ਸਿੰਘ ਮਹਿਤਾ ਨੇ ਭਰੋਸਾ ਦਿੱਤਾ ਕਿ ਉਹ ਕਸ਼ਮੀਰੀ ਮੁਸਲਿਮ ਭਰਾਵਾਂ ਲਈ ਦਾਲ-ਚੌਲ ਤੋਂ ਇਲਾਵਾ ਹਰ ਤਰ੍ਹਾਂ ਦੀ ਰਾਹਤ ਸਮੱਗਰੀ ਮੁਹੱਈਆ ਕਰਵਾਉਣਗੇ। ਇਸ ਸਮੇਂ ਉਨ੍ਹਾਂ ਮੁਸਲਿਮ ਭਰਾਵਾਂ ਲਈ ਗਰਮ ਕੰਬਲ ਅਤੇ ਬਿਸਕੁਟਾਂ ਦੇ ਪੈਕਟ ਵੀ ਭੇਜੇ।

ਯਾਸੀਨ ਮਲਿਕ ਨੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸ਼੍ਰੋਮਣੀ ਕਮੇਟੀ ਦੀ ਇਸ ਮਦਦ ਲਈ ਸਿੱਖਾਂ ਦੇ ਸਦਾ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਮੁਸੀਬਤ ਦੀ ਇਸ ਘੜੀ ‘ਚ ਭਾਈਚਾਰਕ ਸਾਂਝ ਹੀ ਸਭ ਤੋਂ ਵੱਡਾ ਗੁਣ ਹੈ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top