Share on Facebook

Main News Page

ਅਮਰੀਕੀ ਕਾਂਗਰਸ ਨੇ ਇਤਿਹਾਸ ਸਿਰਜਦਿਆਂ 1984 ਦੇ ਸਿੱਖ ਕਤਲੇਆਮ ‘ਤੇ ਕੀਤੀ ਵਿਚਾਰ ਗੋਸ਼ਟੀ

October 3, 2014 ਵਾਸ਼ਿੰਗਟਨ, ਡੀ.ਸੀ.: ਨਵੰਬਰ 1984 ਦੇ ਕਤਲੇਆਮ ਦੇ ਮੌਕੇ ‘ਤੇ ਹਾਜ਼ਰ ਲੋਕਾਂ ਅਤੇ ਮਨੁੱਖੀ ਅਧਿਕਾਰਾਂ ਲਈ ਕੰਮ ਕਰਨ ਵਾਲਿਆਂ ਅਨੁਸਾਰ ਕਤਲੇਆਮ ਭਾਰਤ ਸਰਕਾਰ ਵੱਲੋਂ ਯੋਜਨਾਬੱਧ ਤਰੀਕੇ ਨਾਲ ਕਰਵਾਇਆ ਗਿਆ ਸੀ ਅਤੇ ਪੁਲਿਸ ਵੱਲੋਂ ਕਾਤਲ ਭੀੜ ਦੀ ਹਰ ਪੱਖੋਂ ਮੱਦਦ ਕੀਤੀ ਗਈ ਸੀ।ਕਤਲੇਆਮ ਦੇ 30 ਸਾਲ ਬਾਅਦ ਮੋਦੀ ਸਰਕਾਰ ਵੱਲੋਂ ਪਹਿਲੀਆਂ ਸਰਕਾਰਾਂ ਦੀ ਤਰਾਂ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ।

ਮੋਦੀ ਦੀ ਅਮਰੀਕਾ ਫੇਰੀ ਦੌਰਾਨ ਜਦ ਮੋਦੀ ਅਮਰੀਕਾ ਦੇ ਰਾਸ਼ਟਰਪਤੀ ਨਾਲ ਮੀਟਿੰਗ ਕਰ ਰਿਹਾ ਸੀ ਤਾਂ ਅਮਰੀਕਾ ਦੇ “ਅਮਰੀਕੀ ਕਾਂਗਰਸ ਵਿੱਚ ਟੌਮ ਲੈਨਟੌਸ ਰਾਈਟਸ ਕਮਿਸ਼ਨ” ਨੇ ਇਤਿਹਾਸ ਰੱਚਦੇ ਹੋਏ ਨਵੰਬਰ 1984 ਵਿੱਚ ਦਿੱਲੀ ਦੇ ਵਿੱਚ ਹੋਏ ਸਿੱਖ ਕਤਲੇਆਮ ‘ਤੇ ਵਿਚਾਰ-ਚਰਚਾ ਦਾ ਅਯੋਜਿਨ ਕੀਤਾ।ਨਵੰਬਰ 1984 ਵਿੱਚ ਵਾਪਰੇ ਸਿੱਖ ਕਤਲੇਆਮ ਦੌਰਾਨ ਸਮੁੱਚੇ ਭਾਰਤ ਵਿੱਚ ਹਜ਼ਾਰਾਂ ਸਿੱਖਾਂ ਦਾ ਬੜੀ ਬੇਰਿਹਮੀ ਨਾਲ ਕਤਲ ਕਰ ਦਿੱਤਾ ਗਿਆ ਸੀ।

“ਭਾਰਤ ਵਿੱਚ ਨਵੰਬਰ 1984 ਦਾ ਸਿੱਖ ਕਤਲੇਆਮ -30 ਸਾਲਾਂ ਦੀ ਸਰਕਾਰੀ ਸੁਰੱਖਿਆ” ਵਿਸ਼ੇ ‘ਤੇ ਵਿਚਾਰ ਚਰਚਾ ਦੌਰਾਨ ਨਵੰਬਰ 1984 ਦੇ ਕਤਲੇਆਮ ਦੀਆਂ ਸਿੱਖ ਵਿਧਵਾਵਾਂ, ਜਿਨ੍ਹਾਂ ਨਾਲ ਇਨਸਾਫ 30 ਸਾਲ ਬਾਅਦ ਵੀ ਮਜ਼ਾਕ ਕਰਦਾ ਆ ਰਿਹਾ ਹੈ, ਦੀ ਹੌਲਨਾਖ ਜ਼ਿੰਦਗੀ ‘ਤੇ ਅਧਾਰਿਤ ਵਿਸ਼ੇਸ਼ ਐਵਾਰਡ ਨਾਲ ਸਨਮਾਨਿਤ ਫਿਲਮ “ਦੀ ਵਿਧਵਾ ਕਲੌਨੀ” ਨੂੰ ਵਿਸ਼ੇਸ਼ ਤੌਰ ‘ਤੇ ਵਿਖਾਇਆ ਗਿਆ।

ਇਸ ਫਿਲਮ ਨੂੰ ਵੇਖਣ ਤੋਂ ਬਾਅਦ ਕਾਂਗਰਸ ਕਮੇਟੀ ਦੇ ਪੈਨਲ ਦੇ ਮੈਂਬਰਾਂ ਨੇ ਭਾਰਤ ਸਰਕਾਰ ਵੱਲੋਂ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਵਿੱਚ ਨਾਕਾਮ ਰਹਿਣ ਦੇ ਵਿਸ਼ੇ ‘ਤੇ ਚਰਚਾ ਕੀਤੀ ਗਈ ਅਤੇ ਭਾਰਤ ਦੇ ਭਵਿੱਖ ਲਈ ਜਵਾਬਦੇਹੀ ਦੀ ਮਹੱਤਤਾ ਬਾਰੇ ਵਿਚਾਰ ਚਰਚਾ ਹੋਵੇਗੀ।ਪੈਨਲ ਵੱਲੋਂ ਭਾਰਤ -ਅਮਰੀਕਾ ਸਬੰਧਾਂ ਲਈ ਅਮਰੀਕਾ ਦੀ ਵਿਦੇਸ਼ ਨੀਤੀ ਨਿਰਧਾਰਿਤ ਕਰਨ ਲਈ ਸਿਫਾਰਸ਼ਾਂ ਵੀ ਕੀਤੀਆਂ ਗਈਆਂ।

ਵਿਚਾਰ-ਚਰਚਾ ਨੇ ਨਵੰਬਰ 1984 ਵਿੱਚ ਦਿੱਲੀ ਸਿੱਖ ਕਤਲੇਆਮ ਅਤੇ ਮੋਦੀ ਦੇ ਮੁੱਖ ਮੰਤਰੀ ਹੁੰਦਿਆਂ ਗੁਜਰਾਤ ਵਿੱਚ ਸੰਨ 2002 ਵਿੱਚ ਹੋਏ ਮੁਸਲਮਾਨਾ ਦੇ ਕਤਲੇਆਮ ਵਿੱਚ ਸਮਾਨਤਾ ਨੂੰ ਵੀ ਉਘਾੜਿਆ। ਮਾਹਿਰਾਂ ਦੇ ਅਨੁਸਾਰ ਇਨ੍ਹਾਂ ਦੋਵਾਂ ਕਤਲੇਆਮਾਂ ਵਿੱਚ ਘੱਟ ਗਿਣਤੀਆਂ ਪ੍ਰਤੀ ਨਫਰਤ ਨੇ ਮਨੁੱਖੀ ਅਧਿਕਾਰਾਂ ਅਤੇ ਕਾਨੂੰਨ ਨੂੰ ਮਲੀਅਮੇਟ ਕਰ ਦਿੱਤਾ।

ਨਵੰਬਰ 1984 ਦਾ ਸਿੱਖ ਕਤਲੇਆਮ ਭਾਰਤ ਸਰਕਾਰ ਦੁਆਰਾ ਪੁਲਿਸ ਪ੍ਰਸ਼ਾਸ਼ਨ ਦੀ ਮਿਲੀ ਭੁਗਤ ਨਾਲ ਹੋਇਆ ਸੀ, ਪਰ 30 ਸਾਲ ਬੀਤ ਜਾਣ ਦੇ ਬਾਵਜੂਦ ਵੀ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ ਨਹੀਂ ਮਿਲਿਆ।ਇਸ ਪਰਿਪੇਖ ਵਿੱਚ ਮੁਆਫੀਆਂ, ਮੁਕੱਦਮੇਂ ਦਾ ਬਦਲ ਨਹੀਂ ਹੋ ਸਕਦੀਆਂ।ਇਨਸਾਫ ਦੇਣ ਵਿੱਵ ਦੇਰ ਕਰਨੀ, ਇਨਸਾਫ ਦੇਣ ਤੋਂ ਮਨ੍ਹਾਂ ਕਰਨਾ ਹੈ।

ਮਹਿਰਾਂ ਦੀ ਕਮੇਟੀ ਵਿੱਚ ਦੋ ਮਸ਼ਹੂਰ ਕਿਤਾਬਾਂ “ਜਦੋਂ ਇੱਕ ਰੁੱਖ ਨੇ ਦਿੱਲੀ ਹਿਲਾਈ: 1984 ਕਤਲੇਆਮ ਅਤੇ ਗੁਜਰਾਤ ਮੁਸਲਿਮ ਕਤਲੇਆਮ ‘ਤੇ ਅਧਾਰਿਤ “ਮੋਦੀ ਅਤੇ ਗੋਧਰਾ” ਦੇ ਲੇਖਕ ਮਨੋਜ ਮਿੱਤਾ, ਮਨੁੱਖੀ ਅਧਿਕਾਰਾਂ ਦੀ ਸੰਸਥਾ ਇਨਸਾਫ ਦੇ ਸਹਿ ਨਿਰਮਾਤਾ ਸੁਖਮਨ ਸਿੰਘ ਧਾਮੀ ਅਤੇ ਫਿਲਮ ਨਿਰਮਾਤਾ ਹਰਪ੍ਰੀਤ ਕੌਰ ਅਤੇ ਮਨਮੀਤ ਸਿੰਘ ਸ਼ਾਮਲ ਸਨ।ਸਿੱਖ ਕੁਲੀਸ਼ਨ ਦੀ ਬੀਬੀ ਸਪਰੀਤ ਕੌਰ ਨੇ ਕਿਹਾ ਕਿ ਇਸ ਤਰਾਂ ਦੀ ਵਿਚਾਰ ਚਰਚਾ ਅਮਰੀਕਾ ਦੇ ਕਾਨੂੰਨ ਨਿਰਮਾਤਾ ਅਤੇ ਨੀਤੀਘਾੜਿਆਂ ਨੂੰ ਭਾਰਤ ਵਿੱਚ ਮਨੁੱਖੀ ਅਧਿਕਾਰਾਂ ਦੇ ਸੱਚ ਬਾਰੇ ਦੱਸਣ ਵਿੱਚ ਜਰੂਰ ਹੀ ਮੱਦਦਗਾਰ ਸਾਬਤ ਹੋਵੇਗੀ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top