Share on Facebook

Main News Page

ਦਰਬਾਰ ਸਾਹਿਬ ਅੰਦਰ ਵਿਸ਼ੇਸ਼ ਵਿਅਕਤੀਆਂ ਨੂੰ ਫੁੱਲਾਂ ਦੇ ਹਾਰ ਪਹਿਨਾਏ ਗਏ, ਜੱਥੇਦਾਰਾਂ ਨੇ ਇਸ ਨੂੰ ਬੱਜਰ ਗਲਤੀ ਦੱਸਿਆ

ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਇੱਕ ਹੋਰ ਨਵਾਂ ਚੰਦ ਚਾੜਦਿਆਂ 9 ਅਕਤਬੂਰ ਵਾਲੇ ਦਿਨ, ਜਿਸ ਦਿਨ ਅੰਮ੍ਰਿਤਸਰ ਦੇ ਬਾਨੀ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸੀ, ਉਸ ਦਿਨ ਜਿਥੇ ਸ਼੍ਰੋਮਣੀ ਕਮੇਟੀ ਦੁਆਰਾ ਕੀਤੇ ਗਏ ਮਤੇ ਦੀਆਂ ਧੱਜੀਆਂ ਉਡਾਈਆਂ ਗਈਆਂ, ਉਥੇ ਮਰਿਆਦਾ ਤੇ ਪਰੰਪਰਾ ਦੀ ਉਲੰਘਣਾ ਕਰਕੇ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਜਾਏ, ਵਿਸ਼ੇਸ਼ ਵਿਅਕਤੀਆਂ ਨੂੰ ਸਿਰੋਪੇ ਤੇ ਉਹਨਾਂ ਦੇ ਗਲਾਂ ਵਿੱਚ ਫੁੱਲਾਂ ਦੇ ਹਾਰ ਵੀ ਪਾਏ ਗਏ।

ਗੁਰਪੁਰਬ ਵਾਲੇ ਦਿਨ ਅਰਦਾਸੀਏ ਵੱਲੋਂ ਕੀਤਰਨ ਕਰ ਰਹੇ ਰਾਗੀ ਜੱਥੇ ਦੇ ਸਿੰਘਾਂ ਦੇ ਗਲਾਂ ਵਿੱਚ ਪਹਿਲਾਂ ਸਿਰੋਪੇ ਤੇ ਫਿਰ ਹਾਰ ਵੀ ਪਾਏ ਗਏ, ਜਦ ਕਿ ਸ਼੍ਰੋਮਣੀ ਕਮੇਟੀ ਦੇ ਮਤੇ ਮੁਤਾਬਕ ਸਿਰੋਪਾ ਹਰਿਮੰਦਰ ਸਾਹਿਬ ਦੇ ਅੰਦਰ ਕਿਸੇ ਨੂੰ ਦੇਣ 'ਤੇ ਮਨਾਹੀ ਹੈ। ਹਾਰ ਪਾਉਣਾ ਤਾਂ ਪੂਰੀ ਤਰ੍ਹਾਂ ਮਰਿਆਦਾ ਦੇ ਉਲਟ ਹੈ, ਕਿਉਂਕਿ ਹਾਰ ਸਿਰਫ ਸ੍ਰੀ ਗੁਰੂ ਗਰੰਥ ਸਾਹਿਬ ਨੂੰ ਹੀ ਪਹਿਨਾਏ ਜਾ ਸਕਦੇ ਹਨ।

ਇਸ ਸਬੰਧੀ ਜਦੋਂ ਇੱਕ ਤਖਤ ਸਾਹਿਬ ਦੇ ਜਥੇਦਾਰ ਅਤੇ ਸਾਬਕਾ ਸ੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਭਗਵਾਨ ਸਿੰਘ ਨਾਲ ਕੀਤੀ, ਤਾਂ ਉਹਨਾਂ ਕਿਹਾ ਕਿ ਸਿਰੋਪੇ ਤਾਂ ਰਾਗੀ ਸਿੰਘਾਂ ਨੂੰ ਪਹਿਲਾਂ ਵੀ ਪਹਿਨਾਏ ਜਾਂਦੇ ਹਨ, ਪਰ ਉਹਨਾਂ ਦੇ ਪਿੱਛੇ ਬੈਠੇ ਵਿਸ਼ੇਸ਼ ਵਿਅਕਤੀਆਂ ਨੂੰ ਵੀ ਹਾਰ ਪਹਿਨਾਉਣੇ ਪੂਰੀ ਤਰਾਂ ਗਲਤ ਹਨ। ਉਹਨਾਂ ਕਿਹਾ ਕਿ ਦਰਬਾਰ ਸਾਹਿਬ ਦੇ ਅੰਦਰ ਕਿਸੇ ਵਿਅਕਤੀ ਨੂੰ ਫੁੱਲਾਂ ਦੇ ਹਾਰ ਪਹਿਨਾਉਣ ਦੀ ਤਾਂ ਪਰੰਪਰਾ ਹੀ ਨਹੀਂ ਰਹੀ। ਉਹਨਾਂ ਕਿਹਾ ਕਿ ਹਾਰ ਪਹਿਨਾਉਣੇ ਤਾਂ ਪੂਰੀ ਤਰਾਂ ਬੱਜਰ ਗਲਤੀ ਹੈ ਤੇ ਇਹ ਗਲਤੀ ਕਰਨ ਵਾਲਿਆਂ ਦੇ ਖਿਲਾਫ ਸ੍ਰੀ ਅਕਾਲ ਤਖਤ ਸਾਹਿਬ ਤੋਂ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ੍ਰ. ਪਰਤਾਪ ਸਿੰਘ ਨੂੰ ਜਦੋਂ ਇਸ ਬਾਰੇ ਪੁੱਛਿਆ ਗਿਆ, ਤਾਂ ਉਹਨਾਂ ਕਿਹਾ ਕਿ ਉਹਨਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਤੇ ਉਹ ਤੁਰੰਤ ਜਾਂਚ ਕਰਵਾ ਕੇ ਬੱਜਰ ਗਲਤੀ ਕਰਨ ਵਾਲੇ ਅਧਿਕਾਰੀ ਦੇ ਖਿਲਾਫ ਸਖਤ ਕਾਰਵਾਈ ਕਰਨਗੇ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਬਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।


Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top