Share on Facebook

Main News Page

ਅਕਾਲੀ ਦਲ ਨੂੰ ਹੋਰ ਬਰਦਾਸ਼ਤ ਕਰਨ ਦੇ ਮੂਡ ‘ਚ ਨਹੀਂ ਹੈ ਭਾਜਪਾ, ਪੰਜਾਬ ਵਿਚ ਵਖਰੇ ਤੌਰ 'ਤੇ ਚੋਣ ਲੜਨ ਦੀ ਤਿਆਰੀ ਦੇ ਹੁਕਮ

ਜਲੰਧਰ — ਹਰਿਆਣਾ ‘ਚ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਆਪਸੀ ਸੰਬੰਧਾਂ ‘ਚ ਭਾਰੀ ਖਟਾਸ ਪਾਈ ਜਾ ਰਹੀ ਹੈ। ਅਕਾਲੀ ਦਲ ਵਲੋਂ ਹਰਿਆਣਾ ਚੋਣਾਂ ‘ਚ ਭਾਜਪਾ ਦੀ ਬਜਾਏ ਇਨੈਲੋ ਨਾਲ ਸਹਿਯੋਗ ਕਰਕੇ ਚੋਣ ਪ੍ਰਚਾਰ ਕਰ ਰਹੀ ਹੈ। ਇਸ ਕਾਰਨ ਭਾਜਪਾ ਅਤੇ ਅਕਾਲੀ ਦਲ ਦਰਮਿਆਨ ਪਾਰਾ ਹੋਰ ਵੀ ਡੂੰਘਾ ਹੁੰਦਾ ਜਾ ਰਿਹਾ ਹੈ। ਸਾਬਕਾ ਐੱਮ. ਪੀ. ਨਵਜੋਤ ਸਿੰਘ ਸਿੱਧੂ ਨੇ ਅਕਾਲੀ ਦਲ ‘ਤੇ ਗੰਭੀਰ ਦੋਸ਼ ਲਾਏ ਹਨ, ਜਿਸ ਪਿੱਛੋਂ ਇਹ ਗੱਲ ਕਾਫੀ ਹੱਦ ਤਕ ਸਪੱਸ਼ਟ ਹੋਣ ਲੱਗੀ ਹੈ ਕਿ ਅਕਾਲੀ ਦਲ ਅਤੇ ਭਾਜਪਾ ਦਰਮਿਆਨ ਸੰਬੰਧ ਪਹਿਲਾਂ ਵਰਗੇ ਨਹੀਂ ਰਹੇ ਹਨ। ਇਸ ਤੋਂ ਵੀ ਵੱਡਾ ਮਾਮਲਾ ਹਰਿਆਣਾ ‘ਚ ਭਾਜਪਾ ਦੀ ਇਕ ਬੈਠਕ ਦੌਰਾਨ ਸਾਹਮਣੇ ਆਇਆ ਜਿਥੇ ਭਾਜਪਾ ਦੇ ਕੌਮੀ ਜਥੇਬੰਦਕ ਸਕੱਤਰ ਸ਼ਿਵ ਪ੍ਰਕਾਸ਼ ਨੇ ਮੁੱਖ ਤੌਰ ‘ਤੇ ਹਿੱਸਾ ਲਿਆ। ਸੂਤਰਾਂ ਮੁਤਾਬਕ ਬੈਠਕ ‘ਚ ਪੰਜਾਬ ਦੇ ਨਾਲ-ਨਾਲ ਹੋਰਨਾਂ ਸੂਬਿਆਂ ਦੇ ਵੀ ਭਾਜਪਾ ਆਗੂ ਮੌਜੂਦ ਸਨ।

ਸੂਤਰਾਂ ਮੁਤਾਬਕ ਜਥੇਬੰਦਕ ਸਕੱਤਰ ਨੇ ਸਪੱਸ਼ਟ ਕੀਤਾ ਕਿ ਭਾਜਪਾ ਦੇ ਆਗੂਆਂ ਨੂੰ ਆਪਣੇ ਪੱਧਰ ‘ਤੇ ਤਿਆਰੀ ਕਰਨੀ ਹੋਵੇਗੀ ਅਤੇ ਸਹਿਯੋਗੀ ਪਾਰਟੀਆਂ ‘ਤੇ ਨਿਰਭਰ ਨਹੀਂ ਰਹਿਣਾ ਚਾਹੀਦਾ। ਬੈਠਕ ਦੌਰਾਨ ਕਈ ਭਾਜਪਾ ਆਗੂਆਂ ਨੇ ਸਹਿਯੋਗੀ ਪਾਰਟੀਆਂ ਨੂੰ ਲੈ ਕੇ ਪਾਰਟੀ ਸਾਹਮਣੇ ਰੋਸ ਪ੍ਰਗਟ ਵੀ ਕੀਤਾ।

ਸੂਤਰ ਦੱਸਦੇ ਹਨ ਕਿ ਜਥੇਬੰਦਕ ਸਕੱਤਰ ਦਾ ਇਸ਼ਾਰਾ ਕਾਫੀ ਹੱਦ ਤਕ ਸਪੱਸ਼ਟ ਹੈ ਅਤੇ ਪਾਰਟੀ ਹਾਈਕਮਾਨ ਵੀ ਚਾਹੁੰਦੀ ਹੈ ਕਿ ਅਕਾਲੀ ਦਲ ਦੀਆਂ ਨੀਤੀਆਂ ਨਾਲ ਸਮਝੌਤਾ ਕਰਨ ਦੀ ਬਜਾਏ ਵੱਖਰੇ ਤੌਰ ‘ਤੇ ਚੋਣ ਲੜੀ ਜਾਵੇ। ਸਿੱਧੂ ਅਤੇ ਜਥੇਬੰਦਕ ਸਕੱਤਰ ਹੀ ਨਹੀਂ ਹਰਿਆਣਾ ‘ਚ ਬਾਦਲਾਂ ਨੂੰ ਲੈ ਕੇ ਆਰ. ਪੀ. ਸਿੰਘ ਨੇ ਵੀ ਸ਼ਨੀਵਾਰ ਬਹੁਤ ਸਾਰੀਆਂ ਗੱਲਾਂ ਕਹੀਆਂ। ਪੂਰੇ ਹਰਿਆਣਾ ਦੇ ਘਟਨਾ ਚੱਕਰ ਨੂੰ ਲੈ ਕੇ ਇਹ ਗੱਲ ਸਪੱਸ਼ਟ ਹੋ ਰਹੀ ਹੈ, ਕਿ ਭਾਜਪਾ ਆਉਣ ਵਾਲੇ ਸਮੇਂ ‘ਚ ਆਪਣੇ ਦਮ ‘ਤੇ ਚੋਣਾਂ ਲੜਨ ਦੀ ਤਿਆਰੀ ਕਰ ਰਹੀ ਹੈ। ਭਾਜਪਾ ਦੀ ਬੁਲਾਰਨ ਮੀਨਾਕਸ਼ੀ ਲੇਖੀ ਨੇ ਵੀ ਚੰਡੀਗੜ੍ਹ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਹਰਿਆਣਾ ਦੀਆਂ ਚੋਣਾਂ ਪਿੱਛੋਂ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ‘ਤੇ ਵਿਚਾਰ ਕੀਤਾ ਜਾਵੇਗਾ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਬਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।


Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top