Share on Facebook

Main News Page

ਤਰਨਾ ਦਲ ‘ਚ ਗੱਦੀ ਨੂੰ ਲੈ ਕੇ ਵਿਵਾਦ - ਅੰਮ੍ਰਿਤਸਰ 'ਚ ਨਿਹੰਗ ਆਪਸ ‘ਚ ਭਿੜੇ

ਭਾਰਤੀ ਮੀਡੀਆ ਨੂੰ ਚਾਅ ਚੜ੍ਹਿਆ ਅਤੇ ਨੂੰ ਸਿੱਖਾਂ ਨੂੰ ਬਦਨਾਮ ਕਰਨ ਦਾ ਇੱਕ ਹੋਰ ਮੌਕਾ ਮਿਲਿਆ.. ਪਰ ਕਦੇ ਇਨ੍ਹਾਂ ਨੇ ਖਾਲਸਾ ਪੰਥ ਵਲੋਂ ਕੁਦਰਤੀ ਆਫਤਾਂ ਮੌਕੇ ਕੀਤੀ ਜਾਂਦੀ ਸੇਵਾ ਦੀਆਂ ਇੰਨੀਆਂ ਖਬਰਾਂ ਨਹੀਂ ਲਾਈਆਂ...

ਅੰਮ੍ਰਿਤਸਰ, 24 ਅਕਤੂਬਰ-ਬੰਦੀ ਛੋੜ ਦਿਵਸ ਮਨਾ ਰਹੇ ਨਿਹੰਗਾਂ ਦੇ ਦੋ ਦਲਾਂ ਦਰਮਿਆਨ ਹੋਏ ਝਗੜੇ ਤੋਂ ਬਾਅਦ ਗੋਲੀਬਾਰੀ ‘ਚ 12 ਸਾਲ ਦੇ ਬੱਚੇ ਗੁਰਵਿੰਦਰ ਸਿੰਘ ਵਾਸੀ ਕੋਟ ਖ਼ਾਲਸਾ ਸਮੇਤ ਚਾਰ ਵਿਅਕਤੀ ਜ਼ਖ਼ਮੀ ਹੋ ਗਏ। ਇਕ ਜ਼ਖ਼ਮੀ ਨਿਹੰਗ ਬੀਰ ਸਿੰਘ ਵਾਸੀ ਬਰਨਾਲਾ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਨ੍ਹਾਂ ਤੋਂ ਇਲਾਵਾ ਅਮਰੀਕ ਸਿੰਘ ਵਾਸੀ ਲੁਧਿਆਣਾ ਅਤੇ ਇਕ ਹੋਰ ਵਿਅਕਤੀ ਜ਼ਖ਼ਮੀ ਹੋਏ ਹਨ।

ਝਗੜੇ ‘ਚ ਦਰਜਨ ਦੇ ਕਰੀਬ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਕੁਝ ਵਿਅਕਤੀਆਂ ਨੂੰ ਜ਼ਖ਼ਮੀ ਹਾਲਤ ਵਿਚ ਸਿਵਲ ਹਸਪਤਾਲ ਵਿਖੇ ਵੀ ਦਾਖ਼ਲ ਕਰਾਇਆ ਗਿਆ ਹੈ, ਜਿਨ੍ਹਾਂ ਵਿੱਚ ਹਰਭਜਨ ਸਿੰਘ, ਬਲਕਾਰ ਸਿੰਘ, ਗੁਰਬਚਨ ਸਿੰਘ ਆਦਿ ਸ਼ਾਮਲ ਹਨ। ਪੁਲੀਸ ਨੇ ਬਾਬਾ ਸ਼ੇਰ ਸਿੰਘ ਸਮੇਤ ਦੋ ਦਰਜਨ ਦੇ ਕਰੀਬ ਨਿਹੰਗਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਜਾਣਕਾਰੀ ਮੁਤਾਬਕ ਸ਼੍ਰੋਮਣੀ ਪੰਥ ਦਸਮੇਸ਼ ਤਰਨਾ ਦਲ ਲੁਧਿਆਣਾ ਵੱਲੋਂ ਹਰ ਸਾਲ ਦੀਵਾਲੀ ਤੋਂ ਅਗਲੇ ਦਿਨ ਰੇਲਵੇ ਗਰਾਊਂਡ ਵਿੱਚ ਬੰਦੀ ਛੋੜ ਦਿਵਸ ਮਨਾਇਆ ਜਾਂਦਾ ਹੈ। ਇਸ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਹਨ। ਦਲ ਵਿੱਚ ਪਿਛਲੇ ਕੁਝ ਸਮੇਂ ਤੋਂ ਗੱਦੀ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਇਸ ਦਲ ਵਿੱਚੋਂ ਹੀ ਬਾਬਾ ਸ਼ੇਰ ਸਿੰਘ ਨੇ ਆਪਣਾ ਵੱਖਰਾ ਦਲ ਬਣਾ ਲਿਆ। ਬੰਦੀ ਛੋੜ ਦਿਵਸ ਮਨਾਉਣ ਲਈ ਸ਼ੁੱਕਰਵਾਰ ਨੂੰ ਦੋਵੇਂ ਹੀ ਦਲਾਂ ਦੇ ਨਿਹੰਗ ਸਿੰਘ ਗਰਾਊਂਡ ਵਿੱਚ ਆ ਗਏ।

ਨਿਹੰਗ ਸਿੰਘਾਂ ਵੱਲੋਂ ਘੋੜ ਸਵਾਰੀ ਦੇ ਨਾਲ-ਨਾਲ ਕਈ ਤਰ੍ਹਾਂ ਦੇ ਜੌਹਰ ਦਿਖਾਏ ਜਾਂਦੇ ਹਨ। ਇਸ ਦੌਰਾਨ ਹੀ ਦੋਵਾਂ ਦਲਾਂ ਦਰਮਿਆਨ ਵਿਵਾਦ ਸ਼ੁਰੂ ਹੋਇਆ। ਸ਼ੁਰੂ ਵਿੱਚ ਇਕ-ਦੂਜੇ ‘ਤੇ ਤਲਵਾਰਾਂ ਨਾਲ ਹਮਲਾ ਕੀਤਾ ਗਿਆ ਪਰ ਬਾਅਦ ਵਿੱਚ ਇਕ ਦੂਜੇ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਨਿਹੰਗ ਬੀਰ ਸਿੰਘ ਦੇ ਲੱਕ ਅਤੇ ਨਾਲ ਬੈਠੇ ਲੜਕੇ ਦੀ ਲੱਤ ਵਿੱਚ ਗੋਲੀ ਲੱਗੀ ਹੈ। ਇਨ੍ਹਾਂ ਨੂੰ ਪੁਲੀਸ ਦੀ ਮਦਦ ਨਾਲ ਇਲਾਜ ਵਾਸਤੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਮੌਕੇ ‘ਤੇ ਪਹੁੰਚੇ ਏਡੀਸੀਪੀ ਪਰਮਪਾਲ ਸਿੰਘ ਮੁਤਾਬਕ ਕੁਝ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top