Share on Facebook

Main News Page

ਸਿੱਖ ਕਤਲੇਆਮ ਬਾਰੇ ਸੰਸਦ ਵਿੱਚ ਨਿੰਦਾ ਮਤਾ ਲਿਆਉਣ ਦੀ ਮੰਗ ਮੁੜ ਉੱਭਰੀ

ਚੰਡੀਗੜ੍ਹ, 26 ਅਕਤੂਬਰ: ਪੰਜਾਬ ਨਾਲ ਸਬੰਧਤ ਕੁਝ ਸਿਆਸਤਦਾਨਾਂ ਵੱਲੋਂ ਦਿੱਲੀ ਅਤੇ ਦੇਸ਼ ਦੇ ਹੋਰਨਾਂ ਸ਼ਹਿਰਾਂ ਵਿੱਚ ਸਿੱਖ ਕਤਲੇਆਮ ਬਾਰੇ ਪਾਰਲੀਮੈਂਟ ਵਿੱਚ ਨਿੰਦਾ ਮਤਾ ਲਿਆਉਣ ਦੀ ਮੰਗ ਕੀਤੀ ਜਾ ਰਹੀ ਹੈ।

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਮੀਤ ਪ੍ਰਧਾਨ ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ, ”ਅਫਸੋਸ ਦੀ ਗੱਲ ਹੈ ਕਿ ਪਿਛਲੇ 30 ਸਾਲਾਂ ਤੋਂ ਸਾਰੀਆਂ ਸਿਆਸੀ ਪਾਰਟੀਆਂ ਇਸ ਮੁੱਦੇ ਨੂੰ ਨਜ਼ਰਅੰਦਾਜ਼ ਕਰਦੀਆਂ ਆ ਰਹੀਆਂ ਹਨ ਪਰ ਕਦੇ ਤਾਂ ਇਸ ਨੂੰ ਮੁਖ਼ਾਤਬ ਹੋਣਾ ਪਵੇਗਾ।” ਉਨ੍ਹਾਂ ਕਿਹਾ ਕਿ ਮਤੇ ਦੀ ਗੱਲ ਤਾਂ ਦੂਰ ਅੱਜ ਤੱਕ ਇਸ ਬਾਰੇ ਪਾਰਲੀਮੈਂਟ ਵਿੱਚ ਦੋ ਮਿੰਟ ਦਾ ਮੌਨ ਵੀ ਨਹੀਂ ਰੱਖਿਆ ਗਿਆ। ਉਨ੍ਹਾਂ ਕਿਹਾ ਦਿੱਲੀ ਵਿੱਚ ਸਿੱਖ ਕਤਲੇਆਮ ਦੌਰਾਨ 3000 ਦੇ ਕਰੀਬ ਸਿੱਖ ਮਾਰੇ ਗਏ ਸਨ। ਸਿੱਖ ਕਤਲੇਆਮ ਪੀੜਤਾਂ ਲਈ ਕੋਈ ਮਾਲੀ ਸਹਾਇਤਾ ਨਹੀਂ ਐਲਾਨੀ ਗਈ। ਕੇਂਦਰ ਸਰਕਾਰ ਜਦੋਂ ਹੁਣ ਕੁਦਰਤੀ ਆਫਤਾਂ ਤੋਂ ਪੀੜਤਾਂ ਨੂੰ ਮਾਲੀ ਸਹਾਇਤਾ ਦੇ ਰਹੀ ਹੈ ਤਾਂ ਸਿੱਖ ਕਤਲੇਆਮ ਪੀੜਤਾਂ ਲਈ ਪੈਕੇਜ ਕਿਉਂ ਨਹੀਂ?

ਅਕਾਲੀ ਨੇਤਾ ਨੇ ਕਿਹਾ ਕਿ ਕਾਂਗਰਸ ਦੀ ਤਾਂ ਗੱਲ ਹੀ ਛੱਡੋ ਪਰ ਦੂਜੀਆਂ ਪਾਰਟੀਆਂ ਨੇ ਵੀ ਕਦੇ ਨਿੰਦਾ ਮਤਾ ਲਿਆਉਣ ਬਾਰੇ ਨਹੀਂ ਸੋਚਿਆ। ਉਨ੍ਹਾਂ ਕਿਹਾ ਕਿ ਪਾਰਲੀਮੈਂਟ ਦੇ ਅਗਲੇ ਸੈਸ਼ਨ ਵਿੱਚ ਸਿੱਖ ਕਤਲੇਆਮ ਬਾਰੇ ਨਿੰਦਾ ਮਤਾ ਲਿਆਂਦਾ ਜਾਣਾ ਚਾਹੀਦਾ ਹੈ। ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਸੀਨੀਅਰ ਐਡਵੋਕੇਟ ਐਚ.ਐਸ. ਫੂਲਕਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨਰਿੰਦਰ ਮੋਦੀ ਦੀ ਸਰਕਾਰ ਨੂੰ ਇਸ ਮੁਤੱਲਕ ਪ੍ਰਸਤਾਵ ਲਿਆਉਣ ਦੀ ਬੇਨਤੀ ਕਰੇਗੀ। ਉਨ੍ਹਾਂ ਕਿਹਾ, ”ਸਿੱਖ ਕਤਲੇਆਮ ਵਿੱਚ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਮਾਰਿਆ ਗਿਆ। ਉਨ੍ਹਾਂ ਦੇ ਘਰ ਤੇ ਦੁਕਾਨਾਂ ਸਾੜ ਦਿੱਤੇ ਗਏ। ਜ਼ਾਹਰ ਹੈ ਕਿ ਪਾਰਲੀਮੈਂਟ ਵੱਲੋਂ ਇਸ ਦੀ ਨਿਖੇਧੀ ਕੀਤੀ ਜਾਣੀ ਚਾਹੀਦੀ ਹੈ।”

ਸੀਪੀਆਈ ਦੀ ਪੰਜਾਬ ਇਕਾਈ ਦੇ ਸਕੱਤਰ ਬੰਤ ਸਿੰਘ ਬਰਾੜ ਨੇ ਆਖਿਆ ਕਿ ਇਸ ਤਰ੍ਹਾਂ ਦੇ ਮੁੱਦਿਆਂ ‘ਤੇ ਕੌਮ ਵੱਲੋਂ ਆਪੋ-ਆਪਣੀਆਂ ਪਾਰਲੀਮੈਂਟਾਂ ਵਿੱਚ ਅਫ਼ਸੋਸ ਜ਼ਾਹਰ ਕਰਨ ਦੀਆਂ ਮਿਸਾਲਾਂ ਮਿਲਦੀਆਂ ਹਨ। ਆਸਟਰੇਲੀਆ ਨੇ ਕਬਾਇਲੀਆਂ ਦੇ ਮਾਮਲੇ ‘ਚ ਅਜਿਹਾ ਕੀਤਾ ਸੀ। ਅਮਰੀਕਾ ਨੇ ਮੂਲਵਾਸੀਆਂ ਦੇ ਸਵਾਲ ‘ਤੇ ਮੁਆਫ਼ੀ ਮੰਗੀ ਸੀ। ਪਾਰਲੀਮੈਂਟ ਵੱਲੋਂ ਨਿੰਦਾ ਮਤਾ ਪਾਸ ਕਰਨ ਨਾਲ ਸਾਰੀਆਂ ਧਿਰਾਂ ਲਈ ਚੰਗਾ ਸੰਕੇਤ ਜਾਵੇਗਾ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top