Share on Facebook

Main News Page

ਫਰੀਜ਼ਰ 'ਚ ਲਗੇ ਆਸ਼ੂਤੋਸ਼ ਸਾਧ ਦੇ ਚੇਲਿਆਂ ਖਾਤਿਰ ਪੰਜਾਬ ਪੁਲਿਸ ਨੇ ਸਿੰਘਾਂ 'ਤੇ ਗੋਲੀ ਚਲਾਈ

ਨੌਂ ਮਹੀਨਿਆਂ ਤੋਂ ਆਸ਼ੂਤੋਸ਼ ਦੀ ਲਾਸ਼ ਨੂੰ ਫਰਿਜ ਵਿਚ ਰੱਖਣ ਵਾਲਿਆਂ ਦਾ ਸਰਕਾਰ ਨੇ ਪੱਖ ਪੂਰਿਆ ਅਤੇ ਸਿੰਘਾਂ 'ਤੇ ਹਮਲਾ

ਤਰਨਤਾਰਨ - ਥਾਣਾ ਸਦਰ ਅਧੀਨ ਪੈਂਦੇ ਪਿੰਡ ਜੋਧਪੁਰ ਵਿਖੇ "ਫਰੀਜ਼ਰ ਬਾਬੇ" ਦੇ ਦਿਵਯ ਜਯੋਤੀ ਜਾਗਰਣ ਸੰਸਥਾਨ ਦੇ ਚੱਲ ਰਹੇ ਅਸਤਸੰਗ ਦੌਰਾਨ ਸਿੱਖ ਜਥੇਬੰਦੀਆਂ ਦੇ ਵਰਕਰਾਂ ਅਤੇ "ਫਰੀਜ਼ਰ ਬਾਬੇ" ਦੇ ਪੈਰੋਕਾਰਾਂ ਦੌਰਾਨ ਜ਼ਬਰਦਸਤ ਝੜਪ ਦੌਰਾਨ ਸੁਰੱਖਿਆਂ ਲਈ ਤਾਇਨਾਤ ਪੁਲਸ ਮੁਲਾਜ਼ਮ ਵਲੋਂ ਸਿੱਖਾਂ ਉੱਪਰ ਗੋਲੀ ਚਲਾਉਣ ‘ਤੇ ਅਤੇ ਇੱਟਾਂ ਪੱਥਰ ਵੱਜਣ ‘ਤੇ 12 ਦੇ ਕਰੀਬ ਲੋਕਾਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਘਟਨਾ ਦਾ ਸਮਾਚਾਰ ਸੁਣਦੇ ਸਾਰ ਹੀ ਜ਼ਿਲੇ ਦੇ ਡੀ. ਸੀ. ਬਲਵਿੰਦਰ ਸਿੰਘ ਧਾਲੀਵਾਲ, ਐੱਸ.ਐੱਸ.ਪੀ ਮਨਮੋਹਨ ਕੁਮਾਰ ਸ਼ਰਮਾ, ਏ.ਡੀ.ਸੀ ਪ੍ਰਤਾਪ ਸਿੰਘ, ਐੱਸ.ਡੀ.ਐੱਮ ਅਨੂਪ੍ਰੀਤ ਕੌਰ, ਐੱਸ.ਪੀ ਰਛਪਾਲ ਸਿੰਘ ਘੁੰਮਣ, ਐੱਸ.ਪੀ ਬਲਜੀਤ ਸਿੰਘ ਟ੍ਰੈਫਿਕ ਸਮੇਤ ਪੂਰਾ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ ਅਤੇ ਦੋਹਾਂ ਧਿਰਾਂ ਨੂੰ ਸ਼ਾਂਤ ਕਰਵਾਇਆ। ਪ੍ਰਾਪਤ ਜਾਣਕਾਰੀ ਅਨੁਸਾਰ ਨਜ਼ਦੀਕੀ ਪਿੰਡ ਜੋਧਪੁਰ ਵਿਖੇ ਬਾਅਦ ਦੁਪਹਿਰ 4 ਵਜੇ ਤੋਂ ਸ਼ਾਮ 6 ਵਜੇ ਤੱਕ ਦਿਵਯ ਜਯੋਤੀ ਜਾਗਰਣ ਸੰਸਥਾਨ ਵਲੋਂ ਪਿੰਡ ਦੇ ਇਕ ਵਿਅਕਤੀ ਦੇ ਘਰ ਅਸਤਸੰਗ ਦਾ ਪ੍ਰੋਗਰਾਮ ਸੀ ਅਤੇ ਪਹਿਲਾਂ ਤੋਂ ਹੀ ਸ੍ਰੀ ਗੁਰਦੁਆਰਾ ਸਾਹਿਬ ਵਿਖੇ ਇਕੱਠੇ ਹੋਏ ਸਿੱਖ ਜਥੇਬੰਦੀਆਂ ਦੇ ਸੈਂਕੜੇ ਵਰਕਰ ਜਿਹੜੇ ਕਿ ਇਸ ਸਤਸੰਗ ਦਾ ਵਿਰੋਧ ਕਰ ਰਹੇ ਸਨ।

ਸਿੱਖ ਜਥੇਬੰਦੀਆਂ ਦੀ ਅਗਵਾਈ ਭਾਈ ਵਜੀਰ ਸਿੰਘ, ਭਾਈ ਅਮਰੀਕ ਸਿੰਘ, ਭਾਈ ਬਲਵੰਤ ਸਿੰਘ ਕਰ ਰਹੇ ਸਨ। ਸਿੱਖ ਜਥੇਬੰਦੀਆਂ ਦਾ ਦੋਸ਼ ਹੈ ਕਿ ਝੜਪ ਹੋਣ ਤੋਂ ਪਹਿਲਾਂ ਅਸੀਂ ਸ਼ਾਂਤਮਈ ਢੰਗ ਨਾਲ ਵਾਪਸ ਆਪਣੇ ਘਰਾਂ ਨੂੰ ਜਾ ਰਹੇ ਸੀ, ਤਾਂ ਰਸਤੇ ਵਿਚ ਇਨ੍ਹਾਂ ਦਾ ਸਤਸੰਗ ਚਲ ਰਿਹਾ ਸੀ, ਜਿਨ੍ਹਾਂ ਨੇ ਸਾਡੇ ‘ਤੇ ਹਮਲਾ ਕਰ ਦਿੱਤਾ, ਜਦੋਂ ਕਿ ਦਿਵਯ ਜਯੋਤੀ ਜਾਗਰਣ ਸੰਸਥਾਨ ਦੇ ਵਰਕਰਾਂ ਦਾ ਕਹਿਣਾ ਹੈ ਕਿ ਸਾਡਾ ਸਤਸੰਗ ਚਲ ਰਿਹਾ ਸੀ ਅਤੇ ਸਤਸੰਗ ਨੂੰ ਥੋੜਾ ਸਮਾਂ ਹੋਇਆ ਸੀ ਤਾਂ ਸਿੱਖ ਜਥੇਬੰਦੀਆਂ ਨੇ ਸਤਸੰਗ ਵਾਲੀ ਥਾਂ ‘ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਬੜੀ ਮੁਸ਼ਕਲ ਨਾਲ ਅਸੀਂ ਇਕੱਠੇ ਹੋ ਕੇ ਇਸ ਹਮਲੇ ਦਾ ਜਵਾਬ ਦੇ ਕੇ ਆਪਣੀ ਜਾਨ ਬਚਾਈ। ਪੁਲਸ ਨੇ ਦੋਵਾਂ ਧਿਰਾਂ ਨੂੰ ਸ਼ਾਂਤ ਕਰ ਦਿੱਤਾ ਅਤੇ ਦੋਵਾਂ ਦੇ ਬਿਆਨਾਂ ਨੂੰ ਕਲਮਬੰਦ ਕਰ ਰਹੀ ਸੀ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top