Share on Facebook

Main News Page

ਮੈਨੂੰ ਮੋਦੀ ਤੋਂ ਉਮੀਦ ਹੈ ਕਿ ਉਹ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣਗੇ
-: ਪੱਪੂ ਗੁਰਬਚਨ ਸਿੰਘ

ਕਰਨਾਲ, 1 ਨਵੰਬਰ - ਗੁਰਬਚਨ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਉਮੀਦ ਹੈ ਕਿ ਉਹ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣਗੇ। ਕੇਂਦਰ ਸਰਕਾਰ ਨੇ ਪ੍ਰਤੀ ਪੀੜਤ ਨੂੰ 5 ਲੱਖ ਰੁਪਏ ਮੁਆਵਜ਼ਾ ਦਿੱਤਾ ਹੈ, ਉਹ ਉਸ ਦਾ ਧੰਨਵਾਦ ਕਰਦੇ ਹਨ।

ਉਨ੍ਹਾਂ ਕਿਹਾ ਕਿ ਪਿੰਡ ਹੋਂਦ ਚਿੱਲੜ ਵਿੱਚ ਜੋ ਹਰਿਆਣਾ ਦੇ ਜ਼ਿਲ੍ਹੇ ਰਿਵਾੜੀ ਵਿੱਚ ਪੈਂਦਾ ਹੈ ਵਿੱਚ ਉਸ ਪਿੰਡ ਵਿੱਚ 32 ਸਿੱਖਾਂ ਦਾ ਕਤਲ ਕੀਤਾ ਗਿਆ ਸੀ ਅਤੇ ਉਹ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੋਂ ਮੰਗ ਕਰਦੇ ਹਨ ਕਿ ਦੋਸ਼ੀਆਂ ਨੂੰ ਸਜ਼ਾ ਦੇਣ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਮੁਆਵਜ਼ਾ ਦਿੱਤਾ ਜਾਵੇ। ਸ਼ਹੀਦ ਹੋਏ ਸਿੱਖਾਂ ਦੀ ਯਾਦ ਵਿੱਚ ਉੱਥੇ ਯਾਦਗਾਰ ਬਣਾਈ ਜਾਵੇ।

ਗੁਰਬਚਨ ਸਿੰਘ ਅੱਜ ਇੱਥੇ ਖਾਲਸਾ ਕਾਲਜ ਵਿੱਚ ਧਾਰਮਿਕ ਸਮਾਗਮ ਵਿੱਚ ਆਏ ਹੋਏ ਸਨ। ਇਸ ਸਮਾਗਮ ਵਿੱਚ ਉਦਾਸੀਨ ਬ੍ਰਹਮ ਅਖੜਾ ਮੰਡੀ ਸਾਹਿਬ ਤੋਂ ਸੰਤ ਬਾਬਾ ਗੁਰਵਿੰਦਰ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਗੁਰੂ ਨਾਨਕ ਦੇਵ ਜੀ ਦੇ ਜੀਵਨ ’ਤੇ ਚਾਨਣਾ ਪਾਇਆ।

ਇਸ ਪੱਪੂ ਕੋਲੋਂ ਹੋਰ ਕੀ ਆਸ ਕੀਤੀ ਜਾ ਸਕਦੀ ਹੈ, ਜਿਹੜਾ ਸਿੱਖਾਂ ਦੇ ਦੁਸ਼ਮਨ ਕੋਲੋਂ ਆਸ ਲਾਈ ਬੈਠਾ ਹੈ...


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top