Share on Facebook

Main News Page

ਪਿੰਡਾਂ ਵਿੱਚ ਆਰ.ਐੱਸ.ਐੱਸ. ਦੀਆਂ ਸ਼ਾਖਾਵਾਂ ਖੋਲ੍ਹਣ ਦਾ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਰੋਧ

ਅੰਮ੍ਰਿਤਸਰ, 2 ਨਵੰਬਰ – ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਵਿੱਚ ਕਾਂਗਰਸ ਦੇ ਡਿਪਟੀ ਲੀਡਰ ਕੈਪਟਨ ਅਮਰਿੰਦਰ ਸਿੰਘ ਨੇ ਆਰ.ਐੱਸ.ਐੱਸ. ਵੱਲੋਂ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਸ਼ਾਖਾਵਾਂ ਖੋਲ੍ਹੇ ਜਾਣ ਵਿਰੁੱਧ ਚਿਤਾਵਨੀ ਦਿੰਦਿਆਂ ਕਿਹਾ ਕਿ ਆਰ.ਐੱਸ.ਐੱਸ. ਦਾ ਇਹ ਕਦਮ ਫ਼ਿਰਕੂ ਆਧਾਰ ’ਤੇ ਲੋਕਾਂ ਵਿੱਚ ਵੰਡ ਪਾ ਸਕਦਾ ਹੈ ਜੋ ਸੂਬੇ ਦੀ ਸ਼ਾਂਤੀ ਲਈ ਖਤਰਾ ਬਣ ਸਕਦੇ ਹਨ।

ਅੱਜ ਵਰਕਰਾਂ ਨਾਲ ਮੀਟਿੰਗ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਆਰ.ਐੱਸ.ਐੱਸ. ਦਾ ਇਹ ਕਦਮ ਪੰਜਾਬ ਦੀ ਸ਼ਾਂਤੀ ਲਈ ਖ਼ਤਰਾ ਬਣ ਸਕਦਾ ਹੈ ਤੇ ਸੂਬੇ ਵਿੱਚ ਫ਼ਿਰਕੂ ਵੰਡ ਦਾ ਕਾਰਨ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸਰਕਾਰ ਇਸ ਬਾਰੇ ਉਚਿਤ ਫ਼ੈਸਲਾ ਲਵੇਗੀ।

ਅਕਾਲੀਆਂ ਤੇ ਭਾਜਪਾ ਵਿਚਾਲੇ ਦੂਰੀਆਂ ਦੇ ਮੁੱਦੇ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੋਕ ਭਾਜਪਾ ਤੋਂ ਵੀ ਅਕਾਲੀਆਂ ਦੀ ਤਰ੍ਹਾਂ ਤੰਗ ਆ ਚੁੱਕੇ ਹਨ ਜਿਨ੍ਹਾਂ ਨੇ ਸਰਕਾਰ ਤੋਂ ਪੂਰਾ ਫ਼ਾਇਦਾ ਲਿਆ ਤੇ ਇਨ੍ਹਾਂ ਦੇ ਆਗੂਆਂ ’ਤੇ ਵੀ ਭ੍ਰਿਸ਼ਟਾਚਾਰ ਦੇ ਦੋਸ਼ ਲੱਗ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਨੂੰ ਅਗਲੀਆਂ ਚੋਣਾਂ ਦੌਰਾਨ ਕਿਸੇ ਵੀ ਕੀਮਤ ’ਤੇ ਸਬਕ ਸਿਖਾਉਣਗੇ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਨੂੰ ਦੇਣ ਬਾਰੇ ਉਨ੍ਹਾਂ ਦੀ ਪਾਰਟੀ ਦਾ ਸਟੈਂਡ ਸਪਸ਼ਟ ਹੈ ਅਤੇ ਇਸ ਬਾਰੇ ਕੋਈ ਦੋ ਰਾਵਾਂ ਨਹੀਂ ਹਨ।

1984 ਕਤਲੇਆਮ ਦੇ ਪੀੜਤਾਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦੇਣ ਬਾਰੇ ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਪੀੜਤਾਂ ਨੂੰ ਨਿਆਂ ਮਿਲਣ ਵਿੱਚ ਬੇਲੋੜੀ ਦੇਰੀ ਹੋਈ ਹੈ ਅਤੇ ਨਿਆਂਇਕ ਪ੍ਰਕਿਰਿਆ ਨੂੰ ਤੇਜ਼ ਕੀਤੇ ਜਾਣ ਦੀ ਲੋੜ ਹੈ। ਕਾਂਗਰਸ ਵਿੱਚ ਆਪਸੀ ਫੁੱਟ ਬਾਰੇ ਉਨ੍ਹਾਂ ਸਪਸ਼ਟ ਕੀਤਾ ਕਿ ਕਾਂਗਰਸ ਪੰਜਾਬ ਵਿੱਚ ਇਕਜੁੱਟ ਹੈ ਪਰ ਕੁਝ ਮੁੱਦੇ ਪਾਰਟੀ ਹਾਈ ਕਮਾਂਡ ਦੇ ਨੋਟਿਸ ਵਿੱਚ ਲਿਆਂਦੇ ਗਏ ਹਨ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top