Share on Facebook

Main News Page

ਰਾਗੁ ਸੂਹੀ ਮਹਲਾ ੩ ਘਰੁ ੧੦
ੴ ਸਤਿਗੁਰ ਪ੍ਰਸਾਦਿ ॥

ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥ ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥ ਆਤਮ ਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥੩॥ ਗੁਰ ਕਾ ਸਬਦੁ ਵਿਸਾਰਿਆ ਦੂਜੈ ਭਾਇ ਰਚੰਨਿ ॥ ਤਿਸਨਾ ਭੁਖ ਨ ਉਤਰੈ ਅਨਦਿਨੁ ਜਲਤ ਫਿਰੰਨਿ ॥੪॥ ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ ॥ ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥੫॥ ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥ ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥੬॥ {ਪੰਨਾ 755}

ਪਦਅਰਥ: ਮਰਿ ਵੰਞਸੀਮਰ ਜਾਇਗੀ। ਮਰਿਮਰ ਕੇ। ਖਾਕੁਮਿੱਟੀ। ਥੀਈਹੋ ਜਾਇਗੀ।੧।
ਵਾਹੁਧੰਨ, ਸਲਾਹੁਣਜੋਗ। ਸਾਹਿਬਾਹੇ ਮਾਲਕ! ਗੁਰਮੁਖਿਗੁਰੂ ਦੀ ਸਰਨ ਪੈ ਕੇ। ਸਲਾਹੀਐਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਸਚਾਸਦਾ ਕਾਇਮ ਰਹਿਣ ਵਾਲਾ। ਵੇਪਰਵਾਹੁਬੇਮੁਥਾਜ।੧।ਰਹਾਉ।
ਕੇਰੀਦੀ। ਮਨਮੁਖਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਦਝਿਸੜ ਕੇ। ਮਰੰਨਿਮਰਦੇ ਹਨ। ਜਮ ਪੁਰਿਜਮ ਦੀ ਪੁਰੀ ਵਿਚ। ਮਾਰੀਅਹਿਮਾਰੇ ਜਾਂਦੇ ਹਨ, ਮਾਰ ਖਾਂਦੇ ਹਨ। ਵੇਲਾਮਨੁੱਖਾ ਜਨਮ ਦਾ ਮੌਕਾ। ਨ ਲਾਹੰਨਿਨਹੀਂ ਪ੍ਰਾਪਤ ਕਰ ਸਕਦੇ।੨।
ਗੁਰਮੁਖਿਗੁਰੂ ਦੀ ਸਰਨ ਪੈਣ ਵਾਲੇ ਮਨੁੱਖ। ਸਕਾਰਥਾਸਫਲ। ਸਚੈ ਸਬਦਿਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ। ਆਤਮ ਰਾਮੁਸਰਬਵਿਆਪਕ ਪਰਮਾਤਮਾ। ਸਹਜੇਆਤਮਕ ਅਡੋਲਤਾ ਵਿਚ। ਸੁਖਿਅਨੰਦ ਵਿਚ।੩।
ਦੂਜੈ ਭਾਇਮਾਇਆ ਦੇ ਪਿਆਰ ਵਿਚ। ਅਨਦਿਨੁ—{अनुदिनं} ਹਰ ਰੋਜ਼, ਹਰ ਵੇਲੇ।੪।
ਕਰੰਨਿਕਰਦੇ ਹਨ। ਦੁਸਟਮੰਦਕਰਮੀ, ਭੈੜੇ। ਸਿਉਸਮੇਤ। ਡੋਬੰਨਿਡੋਬ ਦੇਂਦੇ ਹਨ।੫।
ਮੁਗਧਮੂਰਖ। ਨਰਕੇ ਘੋਰਿਘੋਰ ਨਰਕ ਵਿਚ, ਭਿਆਨਕ ਨਰਕ ਵਿਚ। ਪਵੰਨਿਪੈਂਦੇ ਹਨ।੬।

ਅਰਥ: ਹੇ ਮੇਰੇ ਮਾਲਕ! ਤੂੰ ਧੰਨ ਹੈਂ! ਤੂੰ ਹੀ ਸਲਾਹੁਣ-ਜੋਗ ਹੈਂ। ਹੇ ਭਾਈ! ਗੁਰੂ ਦੀ ਸਰਨ ਪੈ ਕੇ ਸਦਾ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ, ਅਤੇ ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ।੧।ਰਹਾਉ।

ਹੇ ਭਾਈ! ਦੁਨੀਆ ਦੀ ਖ਼ੁਸ਼ਾਮਦ ਨਾਹ ਕਰਦਾ ਫਿਰ, ਦੁਨੀਆ ਤਾਂ ਨਾਸ ਹੋ ਜਾਇਗੀ। ਲੋਕਾਂ ਨੂੰ ਭੀ ਨਾਹ ਵਡਿਆਉਂਦਾ ਫਿਰ, ਖ਼ਲਕਤ ਭੀ ਮਰ ਕੇ ਮਿੱਟੀ ਹੋ ਜਾਇਗੀ।੧।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੁਨੀਆ ਦੀ ਮਿਤ੍ਰਤਾ ਵਿਚ ਹੀ ਸੜ ਮਰਦੇ ਹਨ (ਆਤਮਕ ਜੀਵਨ ਸਾੜ ਕੇ ਸੁਆਹ ਕਰ ਲੈਂਦੇ ਹਨ। ਅੰਤ) ਜਮਰਾਜ ਦੇ ਦਰ ਤੇ ਚੋਟਾਂ ਖਾਂਦੇ ਹਨ। ਤਦੋਂ ਉਹਨਾਂ ਨੂੰ (ਹੱਥੋਂ ਖੁੰਝਿਆ ਹੋਇਆ ਮਨੁੱਖਾ ਜਨਮ ਦਾ) ਸਮਾ ਨਹੀਂ ਮਿਲਦਾ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹਨਾਂ ਦਾ ਜੀਵਨ ਸਫਲ ਹੋ ਜਾਂਦਾ ਹੈ, ਕਿਉਂਕਿ ਉਹ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਜੁੜੇ ਰਹਿੰਦੇ ਹਨ। ਉਹਨਾਂ ਦੇ ਅੰਦਰ ਸਰਬ-ਵਿਆਪਕ ਪਰਮਾਤਮਾ ਦਾ ਪਰਕਾਸ਼ ਹੋ ਜਾਂਦਾ ਹੈ। ਉਹ ਆਤਮਕ ਅਡੋਲਤਾ ਵਿਚ ਆਨੰਦ ਵਿਚ ਮਗਨ ਰਹਿੰਦੇ ਹਨ।੩।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਬਾਣੀ ਨੂੰ ਭੁਲਾ ਦੇਂਦੇ ਹਨ, ਉਹ ਮਾਇਆ ਦੇ ਮੋਹ ਵਿਚ ਮਸਤ ਰਹਿੰਦੇ ਹਨ, ਉਹਨਾਂ ਦੇ ਅੰਦਰੋਂ ਮਾਇਆ ਦੀ ਤ੍ਰੇਹ ਭੁੱਖ ਦੂਰ ਨਹੀਂ ਹੁੰਦੀ, ਉਹ ਹਰ ਵੇਲੇ (ਤ੍ਰਿਸ਼ਨਾ ਦੀ ਅੱਗ ਵਿਚ) ਸੜਦੇ ਫਿਰਦੇ ਹਨ।੪।

ਅਜੇਹੇ ਮਨੁੱਖ ਭੈੜੇ ਬੰਦਿਆਂ ਨਾਲ ਮਿਤ੍ਰਤਾ ਗੰਢੀ ਰੱਖਦੇ ਹਨ, ਅਤੇ ਸੰਤ ਜਨਾਂ ਨਾਲ ਵੈਰ ਕਰਦੇ ਰਹਿੰਦੇ ਹਨ। ਉਹ ਆਪ ਆਪਣੇ ਪਰਵਾਰ ਸਮੇਤ (ਸੰਸਾਰ-ਸਮੁੰਦਰ ਵਿਚ) ਡੁੱਬ ਜਾਂਦੇ ਹਨ, ਆਪਣੀਆਂ ਕੁਲਾਂ ਨੂੰ ਭੀ (ਆਪਣੇ ਹੋਰ ਰਿਸ਼ਤੇਦਾਰਾਂ ਨੂੰ ਭੀ) ਨਾਲ ਹੀ ਡੋਬ ਲੈਂਦੇ ਹਨ।੫।

ਹੇ ਭਾਈ! ਕਿਸੇ ਦੀ ਭੀ ਨਿੰਦਾ ਕਰਨੀ ਚੰਗਾ ਕੰਮ ਨਹੀਂ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ ਹੀ ਨਿੰਦਾ ਕਰਿਆ ਕਰਦੇ ਹਨ। (ਲੋਕ ਪਰਲੋਕ ਵਿਚ) ਉਹੀ ਬਦਨਾਮੀ ਖੱਟਦੇ ਹਨ, ਅਤੇ ਭਿਆਨਕ ਨਰਕ ਵਿਚ ਪੈਂਦੇ ਹਨ।੬।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top