Share on Facebook

Main News Page

ਆਮ ਭਾਸ਼ਾ 'ਚ ਕਹਿ ਲਈਏ: ਲਾਤੋਂ ਕੇ ਭੂਤ, ਬਾਤੋਂ ਸੇ ਨਹੀਂ ਮਾਨਤੇ...

ਮ: 1 ॥ ਕੈਹਾ ਕੰਚਨੁ ਤੁਟੈ ਸਾਰੁ ॥ ਅਗਨੀ ਗੰਢੁ ਪਾਏ ਲੋਹਾਰੁ ॥
When pieces of bronze or gold or iron break,
the metal-smith welds them together again in the fire, and the bond is established.

ਗੋਰੀ ਸੇਤੀ ਤੁਟੈ ਭਤਾਰੁ ॥ ਪੁਤੀਂ ਗੰਢੁ ਪਵੈ ਸੰਸਾਰਿ ॥
If a husband leaves his wife, their children may bring them back together in the world, and the bond is established.

ਰਾਜਾ ਮੰਗੈ ਦਿਤੈ ਗੰਢੁ ਪਾਇ ॥ ਭੁਖਿਆ ਗੰਢੁ ਪਵੈ ਜਾ ਖਾਇ ॥
When the king makes a demand, and it is met, the bond is established.
When the hungry man eats, he is satisfied, and the bond is established.

ਕਾਲਾ ਗੰਢੁ ਨਦੀਆ ਮੀਹ ਝੋਲ ॥ ਗੰਢੁ ਪਰੀਤੀ ਮਿਠੇ ਬੋਲ ॥
In the famine, the rain fills the streams to overflowing, and the bond is established.
There is a bond between love and words of sweetness.

ਬੇਦਾ ਗੰਢੁ ਬੋਲੇ ਸਚੁ ਕੋਇ ॥ ਮੁਇਆ ਗੰਢੁ ਨੇਕੀ ਸਤੁ ਹੋਇ ॥
When one speaks the Truth, a bond is established with the Holy Scriptures.
through goodness and truth, the dead establish a bond with the living.

ਏਤੁ ਗੰਢਿ ਵਰਤੈ ਸੰਸਾਰੁ ॥ ਮੂਰਖ ਗੰਢੁ ਪਵੈ ਮੁਹਿ ਮਾਰ ॥
Such are the bonds which prevail in the world.
The fool establishes his bonds only when he is slapped in the face.

ਨਾਨਕੁ ਆਖੈ ਏਹੁ ਬੀਚਾਰੁ ॥ ਸਿਫਤੀ ਗੰਢੁ ਪਵੈ ਦਰਬਾਰਿ ॥2॥
Nanak says this after deep reflection:
through the Lord's Praise, we establish a bond with His Court. ||2||


ਪਦਅਰਥ:- ਕੰਚਨੁ-ਸੋਨਾ । ਸਾਰੁ-ਲੋਹਾ । ਗੰਢੁ-ਗਾਂਢਾ । ਗੋਰੀ-ਇਸਤ੍ਰੀ, ਵਹੁਟੀ । ਕਾਲਾਂ ਗੰਢੁ-ਕਾਲਾਂ ਦਾ ਖ਼ਾਤਮਾ । ਝੋਲ-ਬਹੁਤ ਮੀਂਹ । ਮੁਇਆ ਗੰਢੁ-ਮੋਏ ਮਨੁੱਖਾਂ ਦਾ ਦੁਨੀਆ ਨਾਲ ਸੰਬੰਧ । ਸਤੁ-ਦਾਨ । ਏਤੁ ਗੰਢਿ-ਇਸ ਗਾਂਢੇ ਨਾਲ, ਇਸ ਸੰਬੰਧ ਨਾਲ । ਮੁਹਿ-ਮੂੰਹ ਉਤੇ ।

ਅਰਥ:- ਜੇ ਕੈਹਾਂ, ਸੋਨਾ ਜਾਂ ਲੋਹਾ ਟੁੱਟ ਜਾਏ, ਅੱਗ ਨਾਲ ਲੋਹਾਰ (ਆਦਿਕ) ਗਾਂਢਾ ਲਾ ਦੇਂਦਾ ਹੈ, ਜੇ ਵਹੁਟੀ ਨਾਲ ਖਸਮ ਨਾਰਾਜ਼ ਹੋ ਜਾਏ, ਤਾਂ ਜਗਤ ਵਿਚ (ਇਹਨਾਂ ਦਾ) ਜੋੜ ਪੁੱਤ੍ਰਾਂ ਦੀ ਰਾਹੀਂ ਬਣਦਾ ਹੈ । ਰਾਜਾ (ਪਰਜਾ ਪਾਸੋਂ ਮਾਮਲਾ) ਮੰਗਦਾ ਹੈ (ਨਾਹ ਦਿੱਤਾ ਜਾਏ ਤਾਂ ਰਾਜਾ ਪਰਜਾ ਦੀ ਵਿਗੜਦੀ ਹੈ, ਮਾਮਲਾ) ਦਿੱਤਿਆਂ (ਰਾਜਾ ਪਰਜਾ ਦਾ) ਮੇਲ ਬਣਦਾ ਹੈ । ਭੁੱਖ ਨਾਲ ਆਤੁਰ ਹੋਏ ਬੰਦੇ ਦਾ (ਆਪਣੇ ਸਰੀਰ ਨਾਲ ਤਾਂ ਹੀ) ਸੰਬੰਧ ਬਣਿਆ ਰਹਿੰਦਾ ਹੈ ਜੇ ਉਹ (ਰੋਟੀ) ਖਾਏ । ਕਾਲਾਂ ਨੂੰ ਗੰਢ ਪੈਂਦੀ ਹੈ (ਭਾਵ, ਕਾਲ ਮੁੱਕ ਜਾਂਦੇ ਹਨ) ਜੇ ਬਹੁਤੇ ਮੀਂਹ ਪੈ ਕੇ ਨਦੀਆਂ ਚੱਲਣ । ਮਿੱਠੇ ਬਚਨਾਂ ਨਾਲ ਪਿਆਰ ਦੀ ਗੰਢ ਪੈਂਦੀ ਹੈ (ਭਾਵ, ਪਿਆਰ ਪੱਕਾ ਹੁੰਦਾ ਹੈ । ਵੈਦ (ਆਦਿਕ ਧਰਮ ਪੁਸਤਕਾਂ) ਨਾਲ (ਮਨੁੱਖ ਦਾ ਤਦੋਂ) ਜੋੜ ਜੋੜਦਾ ਹੈ ਜੇ ਮਨੁੱਖ ਸੱਚ ਬੋਲੇ । ਮੁਏ ਬੰਦਿਆਂ ਦਾ (ਜਗਤ ਨਾਲ) ਸੰਬੰਧ ਬਣਿਆ ਰਹਿੰਦਾ ਹੈ (ਭਾਵ, ਪਿਛੋਂ ਲੋਕ ਯਾਦ ਕਰਦੇ ਹਨ) ਜੇ ਮਨੁੱਖ ਭਲਾਈ ਤੇ ਦਾਨ ਕਰਦਾ ਰਹੇ । (ਸੋ) ਇਸ ਤਰ੍ਹਾਂ ਦੇ ਸੰਬੰਧ ਨਾਲ ਜਗਤ (ਦਾ ਵਿਹਾਰ) ਚੱਲਦਾ ਹੈ । ਮੂੰਹ ਤੇ ਮਾਰ ਪਿਆਂ ਮੂਰਖ (ਦੇ ਮੂਰਖ-ਪੁਣੇ) ਨੂੰ ਰੋਕ ਪਾਂਦੀ ਹੈ ।

ਨਾਨਕ ਇਹ ਵਿਚਾਰ (ਦੀ ਗੱਲ) ਦੱਸਦਾ ਹੈ, ਕਿ (ਪਰਮਾਤਮਾ ਦੀ) ਸਿਫ਼ਤਿ-ਸਾਲਾਹ ਦੀ ਰਾਹੀਂ (ਪ੍ਰਭੂ ਦੇ ਦਰਬਾਰ ਵਿਚ (ਆਦਰ-ਪਿਆਰ ਦਾ) ਜੋੜ ਜੁੜਦਾ ਹੈ ।2।


ਨੋਟ: ਇਹ ਗੁਰਬਾਣੀ ਦੇ ਬੋਲ ਕਿਸੇ ਵਿਅਕਤੀ ਵਿਸ਼ੇਸ਼ ਲਈ ਨਹੀਂ ਹਨ, ਸਾਰੀ ਮਨੁੱਖਤਾ ਲਈ ਹਨ, ਸਾਡੇ ਲਈ ਹਨ, ਤੁਹਾਡੇ ਲਈ ਹਨ। ਜਿਹੜੇ ਲੋਕ ਇਸਨੂੰ ਆਪਣੇ 'ਤੇ ਲਗਾ ਵੇਖ ਰਹੇ ਹਨ, ਅੰਦਰੋਂ ਕੁੜ੍ਹ ਰਹੇ ਹਨ, ਉਹ ਆਪਣੇ ਅੰਦਰ ਝਾਤੀ ਮਾਰਕੇ ਵੇਖਣ ਅਤੇ ਬਾਬਾ ਫਰੀਦ ਦਾ ਇਹ ਫੁਰਮਾਨ ਪੜ੍ਹ ਲੈਣ "ਫਰੀਦਾ ਜੇ ਤੂ ਅਕਲਿ ਲਤੀਫੁ ਕਾਲੇ ਲਿਖੁ ਨ ਲੇਖ ॥ ਆਪਨੜੇ ਗਿਰੀਵਾਨ ਮਹਿ ਸਿਰੁ ਨੀਵਾਂ ਕਰਿ ਦੇਖੁ ॥" ਜਿਸ ਤਰ੍ਹਾਂ ਦਵਾਈ ਤਾਂ ਖਾਦੀ ਮੂੰਹ ਥਾਣੀ ਜਾਂਦੀ ਹੈ, ਪਰ ਅਸਰ ਉਥੇ ਕਰਦੀ ਹੈ, ਜਿਥੇ ਦਰਦ ਹੋਵੇ, ਤਕਲੀਫ ਹੋਵੇ। ਤੇ ਜੇ ਗੁਰਬਾਣੀ ਦੇ ਇਹ ਬੋਲ ਕਿਸੇ ਨੂੰ ਤਕਲੀਫ ਦੇ ਰਹੇ ਹਨ, ਤਾਂ ਸਮਝ ਲੈਣਾ ਚਾਹੀਦਾ ਹੈ ਕਿ ਕਿਤੇ ਨਾ ਕਿਤੇ ਬਿਮਾਰੀ ਦਾ ਸ਼ਿਕਾਰ ਹਨ।

ਸੰਪਾਦਕ ਖ਼ਾਲਸਾ ਨਿਊਜ਼


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।


Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top