Share on Facebook

Main News Page

ਜਿਸਦੀ ਮੱਤ ਖ਼ਤਮ ਹੋ ਜਾਏ, ਸਮਝੋ ਅੰਦਰੋਂ ਖ਼ਤਮ
-: ਪ੍ਰੋ. ਦਰਸ਼ਨ ਸਿੰਘ ਖ਼ਾਲਸਾ

ਖ਼ਾਲਸਾ ਨਿਊਜ਼ 16 ਨਵੰਬਰ 2014: ਗੁਰਦੁਆਰਾ ਸਾਧ ਸੰਗਤ, ਜਵਾਹਰ ਨਗਰ, ਆਦਮਪੁਰ, ਜ਼ਿਲਾ ਜਲੰਧਰ ਵਿਖੇ ਜਾਗਰੂਕ ਸੰਗਤਾਂ ਅਤੇ ਪ੍ਰਬੰਧਕਾਂ ਦੇ ਸੱਦੇ ਦੇ ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਨੇ 16 ਨਵੰਬਰ 2014 ਨੂੰ ਕੀਰਤਨ ਅਤੇ ਵਿਆਖਿਆ ਨਾਲ ਸਿੱਖ ਸੰਗਤਾਂ ਨੂੰ ਨਿਹਾਲ ਕੀਤਾ।  ਉਨ੍ਹਾਂ ਨੇ

ਸਲੋਕ ਮ: ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥
ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥

ਸ਼ਬਦ ਦਾ ਗਾਇਨ ਅਤੇ ਵਿਆਖਿਆ ਕੀਤੀ, ਜਿਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਿੱਖ ਨੂੰ ਸਿਰਫ ਸੱਚੇ ਸ਼ਬਦ ਦੀ ਵੀਚਾਰ ਕਰਨ ਚਾਹੀਦੀ ਹੈ, ਜੋ ਕਿ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ, ਹੋਰ ਕਿਸੇ ਗ੍ਰੰਥ 'ਚ ਨਹੀਂ। ਇਸ ਸਮਾਗਮ 'ਚ ਦੂਰਿਓਂ ਨੇੜਿਓਂ ਪਿੰਡਾਂ ਦੀਆਂ ਸੰਗਤਾਂ ਵੀ ਪਹੁੰਚੀਆਂ ਸਨ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top