Share on Facebook

Main News Page

ਸ਼ਰਾਬ ਪੀਣੀ ਸਿੱਖ ਮਰਿਆਦਾ ਦੇ ਉਲਟ
-: ਪੰਜਾਬ ਅਤੇ ਹਰਿਆਣਾ ਹਾਈਕੋਰਟ

ਚੰਡੀਗੜ੍ਹ, 15 ਨਵੰਬਰ 2014: ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਆਪਣੇ ਇਕ ਤਵਾਰੀਖੀ ਫੈਸਲੇ ਤਹਿਤ ਸਪੱਸ਼ਟ ਕਿਹਾ ਗਿਆ ਹੈ ਕਿ ਸ਼ਰਾਬ ਪੀਣਾ ਸਿੱਖ ਰਹਿਤ ਮਰਿਆਦਾ ਤੋਂ ਉਲਟ ਹੈ, ਭਾਵੇਂ ਸ਼੍ਰੋਮਣੀ ਕਮੇਟੀ ਦੇ ਕਿਸੇ ਮੁਲਾਜ਼ਮ ਨੇ ਆਪਣੀ ਡਿਊਟੀ ਦੇ ਸਮੇਂ ਤੋਂ ਬਾਅਦ ਹੀ ਸੇਵਨ ਕੀਤਾ ਹੋਏ।

ਹਾਈਕੋਰਟ ਦੇ ਜਸਟਿਸ ਸਤੀਸ਼ ਕੁਮਾਰ ਮਿੱਤਲ ਅਤੇ ਜਸਟਿਸ ਦੀਪਕ ਸਿਬਲ ਵਾਲੇ ਡਵੀਜ਼ਨ ਬੈਂਚ ਵੱਲੋਂ ਇਹ ਫੈਸਲਾ ਇਕ ਸ਼੍ਰੋਮਣੀ ਕਮੇਟੀ ਮੁਲਾਜ਼ਮ ਪਿਆਰਾ ਸਿੰਘ ਵੱਲੋਂ ਸ਼੍ਰੋਮਣੀ ਕਮੇਟੀਵਿਰੁੱਧ ਦਾਇਰ ਕੀਤੀ ਅਪੀਲ ਉਤੇ ਸੁਣਾਇਆ ਗਿਆ ਹੈ। ਪਟੀਸ਼ਨਰ ਪਿਆਰਾ ਸਿੰਘ ਸ਼੍ਰੋਮਣੀ ਕਮੇਟੀ ਤਹਿਤ ਸੇਵਾਦਾਰ ਵਜੋਂ ਨੌਕਰੀ ਕਰਦਾ ਸੀ।

16 ਮਾਰਚ 2009 ਨੂੰ ਉਹ ਸ਼ਰਾਬੀ ਹਾਲਤ ‘ਚ ਫੜਿਆ ਗਿਆ, ਉਸ ਨੇ ਲਿਖਤੀ ਤੌਰ ‘ਤੇ ਵੀ ਸ਼ਰਾਬ ਦਾ ਸੇਵਨ ਕੀਤਾ ਹੋਣ ਦੀ ਗੱਲ ਸਵੀਕਾਰ ਕੀਤੀ ਹੈ। ਉਸ ਨੂੰ ਉਸੇ ਵੇਲੇ ਡਾਕਟਰੀ ਜਾਂਚ ਲਈ ਅੰਮਿ੍ਤਸਰ ਦੇ ਸਿਵਲ ਹਸਪਤਾਲ ਲਿਜਾਇਆ ਜਿੱਥੇ ਡਾਕਟਰਾਂ ਵੱਲੋਂ ਜਾਂਚ ਮਗਰੋਂ ਵੀ ਸ਼ਰਾਬ ਪੀਤੀ ਹੋਣ ਦੀ ਪੁਸ਼ਟੀ ਕੀਤੀ ਗਈ। ਦੋਸ਼ ਤੈਅ ਹੋਣ ਮਗਰੋਂ ਅਕਤੂਬਰ 2009 ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ।


ਟਿੱਪਣੀ: ਅੱਜ ਸਿੱਖ ਨੂੰ ਸਿੱਖ ਅਖਵਾਉਣ ਲਈ ਅਦਾਲਤੀ ਫੈਸਲਿਆਂ ਦਾ ਸਹਾਰਾ ਲੈਣਾ ਪੈ ਰਿਹਾ ਹੈ, ਸ਼ਰਾਬ ਦੀ ਮਨਾਹੀ ਲਈ ਵੀ ਅਦਾਲਤੀ ਫੈਸਲੇ ਦਾ ਇੰਤਜ਼ਾਰ ਕਰਨਾ ਪੈ ਰਿਹਾ ਹੈ? ਕੀ ਇਹ ਸਿੱਖ ਅਖਵਾਉਣ ਵਾਲਿਆਂ ਦੀ ਦੁਰਗਤੀ ਨਹੀਂ? ...ਸੰਪਾਦਕ ਖ਼ਾਲਸਾ ਨਿਊਜ਼


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top