Share on Facebook

Main News Page

ਜਿਹਨਾਂ ਦੇ ਕਨ੍ਹੇੜਿਆਂ ‘ਤੇ ਚੜ੍ਹ ਕੇ ਭਾਈ ਗੁਰਬਖਸ਼ ਸਿੰਘ ਨੇ ਭੁੱਖ ਹੜਤਾਲ ਸ਼ੁਰੂ ਕੀਤੀ ਹੈ, ਉਹਨਾਂ ਨੂੰ ਕਦੇ ਵੀ ਪੰਥ ਦੇ ਹਿਤੈਸ਼ੀ ਨਹੀਂ ਕਿਹਾ ਜਾ ਸਕਦਾ
-: ਗੁਰਬਚਨ ਸਿੰਘ

ਅੰਮ੍ਰਿਤਸਰ 23 ਨਵੰਬਰ (ਜਸਬੀਰ ਸਿੰਘ): ਸਿੱਖ ਬੰਦੀਆਂ ਦੀ ਰਿਹਾਈ ਲਈ ਦੂਸਰੀ ਵਾਰੀ ਭੁੱਖ ਹੜਤਾਲ 'ਤੇ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਬਾਰੇ ਗਿਆਨੀ ਗੁਰਬਚਨ ਸਿੰਘ ਨੇ ਆਪਣੀ ਚੁੱਪ ਤੋੜਦਿਆਂ ਕਿਹਾ ਕਿ ਅਕਾਲ ਤਖਤ ਤੋਂ ਹਮੇਸ਼ਾਂ ਦੀ ਸਿੱਖ ਬੰਦੀਆਂ ਦੀ ਰਿਹਾਈ ਦੀ ਦ੍ਰਿੜਤਾ ਨਾਲ ਮੰਗ ਕੀਤੀ ਜਾਂਦੀ ਰਹੀ ਹੈ, ਤੇ ਉਹਨਾਂ ਨੇ ਭਾਈ ਗੁਰਬਖਸ਼ ਸਿੰਘ ਨਾਲ ਹਮੇਸ਼ਾਂ ਹੀ ਸਹਿਮਤੀ ਪ੍ਰਗਟਾਈ ਹੈ, ਪਰ ਜਿਹਨਾਂ ਦੇ ਕਨ੍ਹੇੜਿਆਂ ‘ਤੇ ਚੜ੍ਹ ਕੇ ਭਾਈ ਗੁਰਬਖਸ਼ ਸਿੰਘ ਨੇ ਭੁੱਖ ਹੜਤਾਲ ਸ਼ੁਰੂ ਕੀਤੀ ਹੈ, ਉਹਨਾਂ ਨੂੰ ਕਦੇ ਵੀ ਪੰਥ ਦੇ ਹਿਤੈਸ਼ੀ ਨਹੀਂ ਕਿਹਾ ਜਾ ਸਕਦਾ।

ਰਸਮੀ ਗੱਲਬਾਤ ਕਰਦਿਆਂ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਭਾਈ ਗੁਰਬਖਸ਼ ਸਿੰਘ ਦਾ ਕਾਜ ਸ਼ਲਾਘਾਯੋਗ ਹੈ ਅਤੇ ਸਿੱਖ ਬੰਦੀਆਂ ਦੀ ਰਿਹਾਈ ਲਈ ਅਕਾਲ ਤਖਤ ਵੀ ਸਮੇਂ ਸਮੇਂ 'ਤੇ ਆਵਾਜ ਬੁਲੰਦ ਕਰਦਾ ਰਿਹਾ ਹੈ ਅਤੇ ਭਾਈ ਗੁਰਬਖਸ਼ ਸਿੰਘ ਨੇ ਜਦੋਂ ਪਹਿਲਾਂ ਮੋਹਾਲੀ ਸਥਿਤ ਗੁਰੂਦੁਆਰਾ ਅੰਬ ਸਾਹਿਬ ਵਿਖੇ ਭੁੱਖ ਹੜਤਾਲ ਕੀਤੀ ਸੀ, ਤਾਂ ਅਕਾਲ ਤਖਤ ਸਾਹਿਬ ਤੋਂ ਉਸ ਦੀ ਪੂਰੀ ਮਦਦ ਕੀਤੀ ਗਈ ਸੀ।

ਉਹਨਾਂ ਕਿਹਾ ਕਿ ਭਾਈ ਗੁਰਬਖਸ਼ ਸਿੰਘ ਨੇ ਜਿਹੜੀ ਸੂਚੀ ਬੰਦੀ ਸਿੰਘਾਂ ਦੀ ਦਿੱਤੀ ਸੀ, ਉਹ ਉਹਨਾਂ ਨੇ ਤੁਰੰਤ ਪੰਜਾਬ ਸਰਕਾਰ ਨੂੰ ਭੇਜ ਦਿੱਤੀ ਸੀ ਤੇ ਨਾਲ ਹੀ ਹਦਾਇਤ ਕੀਤੀ ਸੀ ਕਿ ਕੇਂਦਰ ਸਰਕਾਰ ਨਾਲ ਗੱਲਬਾਤ ਕਰਕੇ ਇਸ ਸੂਚੀ ਵਿੱਚ ਸ਼ਾਮਲ ਸਿੰਘਾਂ ਦੀ ਰਿਹਾਈ ਕਰਵਾਈ ਜਾਵੇ। ਉਹਨਾਂ ਕਿਹਾ ਕਿ ਉਹ ਖੁਦ ਵੀ ਚਿੰਤੁਤ ਹਨ ਕਿ ਜਿਹੜੇ ਸਿੰਘ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਹਨ ਉਹਨਾਂ ਦੀ ਰਿਹਾਈ ਕਿਉਂ ਨਹੀਂ ਹੋ ਰਹੀ? ਉਹਨਾਂ ਕਿਹਾ ਕਿ ਉਹਨਾਂ ਨੇ ਡਿਪਟੀ ਮੁੱਖ ਮੰਤਰੀ ਤੇ ਗ੍ਰਹਿ ਵਿਭਾਗ ਦੇ ਇੰਚਾਰਜ ਸ੍ਰ. ਸੁਖਬੀਰ ਸਿੰਘ ਬਾਦਲ ਨੂੰ ਨਿੱਜੀ ਤੌਰ 'ਤੇ ਮਿਲ ਕੇ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਕਿਹਾ ਹੈ।

ਉਹਨਾਂ ਕਿਹਾ ਕਿ ਭਾਈ ਗੁਰਬਖਸ਼ ਸਿੰਘ ਦੀ ਮੰਗ ਪੂਰੀ ਤਰ੍ਹਾਂ ਜਾਇਜ ਹੈ ਜਿਸ ਦਾ ਮਸਲਾ ਭੁੱਖ ਹੜਤਾਲ ਕਰਕੇ ਨਹੀਂ, ਕਨੂੰਨੀ ਪ੍ਰੀਕਿਰਿਆ ਦਾ ਰਸਤਾ ਅਪਨਾਅ ਕੇ ਹੋ ਸਕਦਾ ਹੈ। ਉਹਨਾਂ ਕਿਹਾ ਕਿ ਨਿਆਂ ਪਾਲਿਕਾ ਰਾਹੀਂ ਰਿਹਾਈ ਹੋ ਸਕਦੀ ਹੈ, ਅਤੇ ਇਸ ਲਈ ਯਤਨ ਜ਼ਰੂਰੀ ਹਨ। ਉਹਨਾਂ ਕਿਹਾ ਕਿ ਸਰਕਾਰਾਂ 'ਤੇ ਦਬਾਅ ਬਣਾਉਣ ਦੇ ਹੋਰ ਵੀ ਕਈ ਢੰਗ ਤਰੀਕੇ ਹਨ ਅਤੇ ਭੁੱਖ ਹੜਤਾਲ ਕਰਨੀ ਤਾਂ ਸਿੱਖ ਪੰਥ ਵਿੱਚ ਵੈਸੇ ਵੀ ਮਨਾਹੀ ਹੈ। ਉਹਨਾਂ ਕਿਹਾ ਕਿ ਭੁੱਖ ਹੜਤਾਲ ਵੀ ਉਹਨਾਂ ਕਰਮ ਕਾਂਡਾਂ ਦੀ ਇੱਕ ਹਿੱਸਾ ਹੈ ਜਿਹਨਾਂ ਦਾ ਗੁਰਬਾਣੀ ਪੂਰੀ ਤਰ੍ਹਾਂ ਖੰਡਨ ਕੀਤਾ ਗਿਆ ਹੈ, ਇਸ ਲਈ ਭਾਈ ਗੁਰਬਖਸ਼ ਸਿੰਘ ਵੱਲੋਂ ਭੁੱਖ ਹੜਤਾਲ ਕਰਨਾ ਕਦਾਚਿਤ ਵੀ ਉਚਿੱਤ ਮੰਨਿਆ ਨਹੀਂ ਜਾ ਸਕਦਾ। ਉਹਨਾਂ ਕਿਹਾ ਕਿ ਭਾਈ ਗੁਰਬਖਸ਼ ਸਿੰਘ ਨੂੰ ਚਾਹੀਦਾ ਹੈ ਕਿ ਉਹ ਆਪਣੇ ਭੁੱਖ ਹੜਤਾਲ ਦੇ ਲੈ ਗਏ ਫੈਸਲੇ 'ਤੇ ਮੁੜ ਵਿਚਾਰ ਕਰਨ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸ'ਚ ਬੋਲਣ ਅਤੇ ਸ'ਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top