Share on Facebook

Main News Page

 ਬਿਕਰਮ ਮਜੀਠੀਆ ਤੋਂ ਨਸ਼ਾ ਤਸਕਰੀ ਮਾਮਲੇ ਵਿੱਚ ਪੁੱਛਗਿੱਛ ਦੀ ਤਿਆਰੀ

ਜਲੰਧਰ (26 ਅਪ੍ਰੈਲ, 2014): ਪੰਜਾਬ ਦੀ ਸਿਆਸਤ ‘ਚ ਧਮਾਕਾ ਕਰਦਿਆਂ ਅੰਗਰੇਜ਼ੀ ਦੀਆਂ ਦੋ ਪ੍ਰਮੁੱਖ ਅਖਬਾਰਾਂ ਹਿੰਦੂਸਤਾਨ ਟਾਈਮਜ਼ ਅਤੇ ਟ੍ਰਿਬਿਊਨ ਨੇ ਅਖਬਾਰਾਂ ਨੇ ਬੁੱਧਵਾਰ ਦੇ ਆਪਣੇ ਪੰਜਾਬ ਐਡੀਸ਼ਨ ਵਿੱਚ ਲਿਖਿਆ ਹੈ ਕਿ ਈ. ਡੀ. ਨੇ ਮਜੀਠੀਆ ਪਾਸੋਂ ਪੁੱਛੇਜਾਣ ਵਾਲੇ 50 ਸਵਾਲਾਂ ਦੀ ਲਿਸਟ ਵੀ ਤਿਆਰ ਕਰ ਲਈ ਹੈ।

ਇਨ੍ਹਾਂ ਦੋਹਾਂ ਅਖਬਾਰਾਂ ਨੇ ਪੰਜਾਬ ਅਡੀਸ਼ਨ ‘ਚ ਐਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਡਰੱਗ ਤਸਕਰੀ ਅਤੇ ਹਵਾਲਾ ਰੈਕੇਟ ਦੇ ਮਾਮਲੇ ‘ਚ ਪੁੱਛਗਿੱਛ ਕੀਤੇ ਜਾਣ ਦੀ ਤਿਆਰੀ ਦੀ ਖਬਰ ਛਾਪੀ ਹੈ।

ਖਬਰਾਂ ‘ਚ ਲਿਖਿਆ ਗਿਆ ਹੈ ਕਿ ਇਹ ਪੂਰਾ ਮਾਮਲਾ ਸਿਆਸੀ ਤੌਰ ‘ਤੇ ਸੰਵੇਦਨਸ਼ੀਲ ਹੋਣ ਦੇ ਚਲਦਿਆਂ ਈ. ਡੀ. ਇਸ ਮਾਮਲੇ ‘ਚ ਦਿੱਲੀ ਸਥਿਤ ਆਪਣੇ ਦਫਤਰ ਵਲੋਂ ਪੁੱਛਗਿੱਛ ਲਈ ਮਨਜ਼ੂਰੀ ਦਾ ਇੰਤਜ਼ਾਰ ਕਰ ਰਿਹਾ ਹੈ ਅਤੇ ਦਿੱਲੀ ਦਫਤਰ ਤੋਂ ਹਰੀ ਝੰਡੀ ਮਿਲਦਿਆਂ ਹੀ ਮਜੀਠੀਆ ਨੂੰ ਤਲਬ ਕੀਤਾ ਜਾ ਸਕਦਾ ਹੈ।

ਹਾਲਾਂਕਿ ਈ. ਡੀ. ਦੇ ਅਫਸਰ ਇਹ ਵੀ ਕਹਿ ਰਹੇ ਹਨ ਕਿ ਕਿਸੇ ਨੂੰ ਪੁੱਛਗਿੱਛ ਲਈ ਤਲਬ ਕੀਤੇ ਜਾਣ ਦਾ ਮਤਲਬ ਉਸ ਦਾ ਕਿਸੇ ਮਾਮਲੇ ‘ਚ ਦੋਸ਼ੀ ਹੋਣਾ ਨਹੀਂ ਹੈ।

ਇਹ ਦੋਵੇਂ ਅਖਬਾਰਾਂ ਪਿਛਲੇ ਤਿੰਨ ਦਿਨ ਤੋਂ ਇਸ ਮਾਮਲੇ ਨੂੰ ਪ੍ਰਮੁੱਖਤਾ ਨਾਲ ਛਾਪ ਰਹੀਆਂ ਹਨ। ਇਨ੍ਹਾਂ ਅਖਬਾਰਾਂ ‘ਚ ਖਬਰਾਂ ਛੱਪਣ ਤੋਂ ਬਾਅਦ ਪੰਜਾਬ ਦੀ ਸਿਆਸਤ ‘ਚ ਪੂਰਾ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top