Share on Facebook

Main News Page

ਮਜੀਠੀਏ ਖਿਲਾਫ ਕੋਈ ਸਬੂਤ ਨਹੀਂ ਹੈ
-: ਪ੍ਰਕਾਸ਼ ਸਿੰਘ ਬਾਦਲ

ਚੰਡੀਗੜ੍ਹ, 26 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਮਾਲ ਤੇ ਲੋਕ ਸੰਪਰਕ ਵਿਭਾਗ ਦੇ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਜਿਨ੍ਹਾਂ ਦਾ ਨਾਂਅ ਕਈ ਕਾਂਗਰਸੀ ਆਗੂ ਨਸ਼ਾ ਤਸਕਰੀ ਦੇ ਮਾਮਲੇ ਵਿਚ ਘਸੀਟ ਰਹੇ ਹਨ ਨੂੰ ਬਰਤਰਫ਼ ਕਰਨ ਜਾਂ ਅਸਤੀਫ਼ਾ ਦੇਣ ਦੀ ਮੰਗ ਮੰਨਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਅੱਜ ਇੱਥੇ ਮੰਤਰੀ ਮੰਡਲ ਦੀ ਮੀਟਿੰਗ ਤੋਂ ਪਿੱਛੋਂ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਸ: ਮਜੀਠੀਆ ਦੇ ਵਿਰੁੱਧ ਲਾਏ ਜਾ ਰਹੇ ਦੋਸ਼ਾਂ ਬਾਰੇ ਰਿਕਾਰਡ ਵਿਚ ਕੁਝ ਵੀ ਨਹੀਂ। ਕਾਂਗਰਸੀ ਤਾਂ ਫੋਕੀ ਸ਼ੋਹਰਤ ਹਾਸਲ ਕਰਨ ਲਈ ਕੇਵਲ ਬਿਆਨਬਾਜ਼ੀ ਹੀ ਕਰ ਰਹੇ ਹਨ। ਜਦੋਂ ਮਜੀਠੀਆ ਖਿਲਾਫ ਕੋਈ ਸਬੂਤ ਨਹੀਂ ਤਾਂ ਉਹ ਅਸਤੀਫਾ ਕਿਉਂ ਦੇਣ?

ਇੱਥੇ ਇਹ ਗੱਲ ਵਿਸ਼ੇਸ਼ ਤੌਰ ‘ਤੇ ਵਰਨਣਯੋਗ ਹੈ ਕਿ ਕਾਂਗਰਸ ਵਿਧਾਇਕ ਦਲ ਪੰਜਾਬ ਦੀ ਕੱਲ੍ਹ ਇੱਥੇ ਵਿਰੋਧੀ ਧਿਰ ਦੇ ਆਗੂ ਸ੍ਰੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਸਰਬਸੰਮਤੀ ਨਾਲ ਪਾਸ ਕੀਤੇ ਗਏ ਮਤੇ ਵਿਚ ਮੰਗ ਕੀਤੀ ਗਈ ਸੀ ਕਿ ਸ. ਮਜੀਠੀਆ ਵਿਰੁੱਧ ਲਾਏ ਗਏ ਦੋਸ਼ਾਂ ਦੀ ਜਾਂਚ ਸੀ.ਬੀ.ਆਈ. ਜਾਂ ਫਿਰ ਹਾਈਕੋਰਟ ਦੇ ਸੀਟਿੰਗ ਜੱਜ ਤੋਂ ਜਾਂਚ ਕਰਾਈ ਜਾਏ ਜਾਂ ਫਿਰ ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕੀਤਾ ਜਾਏ। ਪੰਜਾਬ ਕਾਂਗਰਸ ਦੇ ਪ੍ਰਧਾਨ ਸ: ਪ੍ਰਤਾਪ ਸਿੰਘ ਬਾਜਵਾ ਵੀ ਇਸੇ ਤਰ੍ਹਾਂ ਦੀ ਮੰਗ ਕਰ ਚੁੱਕੇ ਹਨ। ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਵਿਚ 45 ਵਿਚੋਂ ਕੇਵਲ 37 ਮੈਂਬਰ ਹੀ ਸ਼ਾਮਲ ਸਨ। ਗੈਰ ਹਾਜ਼ਰ ਮੈਂਬਰਾਂ ਵਿਚ ਮਹਾਂਰਾਣੀ ਪ੍ਰਨੀਤ ਕੌਰ ਆਫ਼ ਪਟਿਆਲਾ ਸ਼ਾਮਲ ਸਨ। ਕਿਹਾ ਜਾਂਦਾ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪ ਸ: ਮਜੀਠੀਆ ਬਾਰੇ ਅਜੇ ਤੱਕ ਚੁੱਪ ਹਨ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top