Share on Facebook

Main News Page

ਗੁਰਮਤਿ ਪ੍ਰਚਾਰ ਸੋਸਾਇਟੀ ਵਲੋਂ ਇੰਡਿਆਨਾਪੋਲਿਸ, ਇੰਡਿਆਨਾ ਵਿਖੇ ਕਰਵਾਇਆ ਗਿਆ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਸਮਰਪਿਤ ਇਕ ਸੈਮੀਨਾਰ

ਗੁਰਮਤਿ ਪ੍ਰਚਾਰ ਸੋਸਾਇਟੀ ਅਤੇ ਇੰਡਿਆਨਾ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਅਜ ਇੰਡਿਆਨਾ ਦੇ ਸਹਿਰ ਇੰਡਿਆਨਾਪੋਲਿਸ ਵਿਚ ਮੂਲ ਨਾਨਕਸ਼ਾਹੀ ਨੂੰ ਸਮਰਪਿਤ ਇਕ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਕੈਨੇਡਾ ਤੋਂ ਵਿਸ਼ੇਸ਼ ਤੌਰ 'ਤੇ ਸਿਰਦਾਰ ਪਾਲ ਸਿੰਘ ਪੁਰੇਵਾਲ ਅਤੇ ਕੈਲੀਫ਼ੋਰਨਿਆ ਤੋਂ ਸਿਰਦਾਰ ਸਰਬਜੀਤ ਸਿੰਘ ਸੈਕਰਾਮੇਂਟੋ ਪਹੁੰਚੇ ਹੋਏ ਸਨ।

ਜਿਨ੍ਹਾਂ ਨੇ ਸਲਾਈਡ ਸ਼ੋ ਰਾਹੀਂ ਸੰਗਤਾਂ ਨੂੰ ਸਮਝਾਇਆ ਕਿ ਨਾਨਾਕਸ਼ਾਹੀ ਕੈਲੰਡਰ ਸਿੱਖ ਕੌਮ ਵਾਸਤੇ ਕਿੰਨਾ ਜਰੂਰੀ ਹੈ। ਇਸ ਸੈਮੀਨਾਰ ਨੂੰ ਪ੍ਰੋ. ਨਰੰਜਣ ਸਿੰਘ ਢੇਸੀ, ਰਣਜੀਤ ਸਿੰਘ ਮਸਕੀਨ, ਕੁਲਦੀਪ ਸਿੰਘ ਬਾਠ ਅਤੇ ਦਲਜੀਤ ਸਿੰਘ ਇੰਡਿਆਨਾ ਨੇ ਸੰਬੋਧਨ ਕੀਤਾ। ਸੈਮੀਨਾਰ ਵਿੱਚ ਮੌਜੂਦ ਸੰਗਤਾਂ ਨੇ ਹੱਥ ਖੜੇ ਕਰਕੇ ਇਸ ਕੈਲੰਡਰ ਨੂੰ ਲਾਗੂ ਕਰਵਾਉਣ ਵਾਸਤੇ ਪ੍ਰਣ ਕੀਤਾ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top