Share on Facebook

Main News Page

ਮੂਰਖ ਦਾ ਸੌਰਨਾ
Reclamation of a fool
Vaar 32, Pauri 6 of 20

ਮੂਰਖ ਦਾ ਸੌਰਨਾ
Reclamation of a fool

ਪਥਰੁ ਮੂਲਿ ਨ ਭਿਜਈ ਸਉ ਵਰ੍ਹਿਆਂ ਜਲਿ ਅੰਦਰਿ ਵਸੈ।
Even after remaining in water for a hundred years the stone would not get wet at all.

ਪਥਰ ਖੇਤ ਨ ਜੰਮਈ ਚਾਰਿ ਮਹੀਨੇ ਇੰਦਰ ਵਰਸੈ।
It may rain for four months continuously, but a stone would not sprout in the field.

ਪਥਰਿ ਚੰਨਣੁ ਰਗੜੀਏ ਚੰਨਣ ਵਾਂਗਿ ਨ ਪਥਰੁ ਘਸੈ।
A stone grinding sandal, never gets worn off like sandal.

ਸਿਲ ਵਟੇ ਨਿਤ ਪੀਸਦੇ ਰਸ ਕਸ ਜਾਣੈ ਵਾਸੁ ਨ ਰਸੈ।
Grinding stones always grind the material but never know about the taste and virtues of the things ground.

ਚਕੀ ਫਿਰੈ ਸਹੰਸਵਾਰ ਖਾਇ ਨ ਪੀਐ ਭੁਖ ਨ ਤਸੈ।
The grinding stone moves around thousands of times but it never feels hunger or thirst.

ਪਥਰ ਘੜੈ ਵਰਤਣਾ ਹੇਠਿ ਉਤੇ ਹੋਇ ਘੜਾ ਵਿਣਸੈ।
The relationship between the stone and the pitcher is such that pitcher has to perish whether the stone strikes the pitcher or vice versa.

ਮੂਰਖ ਸੁਰਤਿ ਨ ਜਸ ਅਪਜਸੈ ॥੬॥
The stupid does not understand the difference between fame and infamy.


ਨੋਟ: ਇਹ ਭਾਈ ਗੁਰਦਾਸ ਜੀ ਦੇ ਬੋਲ ਕਿਸੇ ਵਿਅਕਤੀ ਵਿਸ਼ੇਸ਼ ਲਈ ਨਹੀਂ ਹਨ, ਸਾਰੀ ਮਨੁੱਖਤਾ ਲਈ ਹਨ, ਸਾਡੇ ਲਈ ਹਨ, ਤੁਹਾਡੇ ਲਈ ਹਨ। ਜਿਹੜੇ ਲੋਕ ਇਸਨੂੰ ਆਪਣੇ 'ਤੇ ਲਗਾ ਵੇਖ ਰਹੇ ਹਨ, ਅੰਦਰੋਂ ਕੁੜ੍ਹ ਰਹੇ ਹਨ, ਉਹ ਆਪਣੇ ਅੰਦਰ ਝਾਤੀ ਮਾਰਕੇ ਵੇਖਣ ਅਤੇ ਬਾਬਾ ਫਰੀਦ ਦਾ ਇਹ ਫੁਰਮਾਨ ਪੜ੍ਹ ਲੈਣ "ਫਰੀਦਾ ਜੇ ਤੂ ਅਕਲਿ ਲਤੀਫੁ ਕਾਲੇ ਲਿਖੁ ਨ ਲੇਖ ॥ ਆਪਨੜੇ ਗਿਰੀਵਾਨ ਮਹਿ ਸਿਰੁ ਨੀਵਾਂ ਕਰਿ ਦੇਖੁ ॥" ਜਿਸ ਤਰ੍ਹਾਂ ਦਵਾਈ ਤਾਂ ਖਾਦੀ ਮੂੰਹ ਥਾਣੀ ਜਾਂਦੀ ਹੈ, ਪਰ ਅਸਰ ਉਥੇ ਕਰਦੀ ਹੈ, ਜਿਥੇ ਦਰਦ ਹੋਵੇ, ਤਕਲੀਫ ਹੋਵੇ। ਤੇ ਜੇ ਇਹ ਬੋਲ ਕਿਸੇ ਨੂੰ ਤਕਲੀਫ ਦੇ ਰਹੇ ਹਨ, ਤਾਂ ਸਮਝ ਲੈਣਾ ਚਾਹੀਦਾ ਹੈ ਕਿ ਕਿਤੇ ਨਾ ਕਿਤੇ ਬਿਮਾਰੀ ਦਾ ਸ਼ਿਕਾਰ ਹਨ।

ਸੰਪਾਦਕ ਖ਼ਾਲਸਾ ਨਿਊਜ਼


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top