Share on Facebook

Main News Page

ਜੈਪੁਰ, ਰਾਜਸਥਾਨ ਵਿਖੇ ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਅਤੇ ਭਾਈ ਪਰਮਜੀਤ ਸਿੰਘ ਉੱਤਰਾਖੰਡ ਨੇ ਗੁਰਮਤਿ ਸਮਾਗਮ 'ਚ ਹਾਜ਼ਰੀ ਭਰੀ

13 ਅਤੇ 14 ਦਿਸੰਬਰ 2014, ਜੈਪੁਰ (ਇੰਦਰਜੀਤ ਸਿੰਘ, ਕਾਨਪੁਰ): ਜੈਪੁਰ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੇ ਮਿਲ ਕੇ ਗੁਰਦੁਆਰਾ ਗੁਰ ਸਿੰਘ ਸਭਾ, ਗੁਰੂ ਨਾਨਕ ਪੁਰਾ ਦੀ ਅਗੁਆਈ ਹੇਠ, ਗੁਰੂ ਗੋਬਿੰਦ ਸਿੰਘ ਗ੍ਰਾਉਂਡ ਵਿੱਚ ਗੁਰਮਤਿ ਸਮਾਗਮ ਦੇ ਕਰਵਾਏ, ਜਿਸ ਵਿਚ ਪ੍ਰੋਫੈਸਰ ਦਰਸ਼ਨ ਸਿੰਘ ਖਾਲਸਾ ਜੀ ਅਤੇ ਪੰਥ ਦੇ ਨੌਜੁਆਨ ਵਿਦਵਾਨ ਪ੍ਰਚਾਰਕ ਭਾਈ ਪਰਮਜੀਤ ਸਿੰਘ, ਉਤਰਾਖੰਡ ਵਾਲਿਆਂ ਨੇ ਸ਼ਿਰਕਤ ਕੀਤੀ।

ਪ੍ਰੋਫੇਸਰ ਦਰਸ਼ਨ ਸਿੰਘ ਜੀ ਨੇ ਦੀਵਾਨ ਹਾਲ ਵਿੱਚ ਗੁਰਬਾਣੀ ਸ਼ਬਦ ,"ਜਿਉ ਪ੍ਰਾਣੀ ਜਲ ਬਿਨੁ ਹੈ ਮਰਤਾ ਤਿਉ ਸਿਖੁ ਗੁਰ ਬਿਨੁ ਮਰਿ ਜਾਈ ॥੧੫॥" ਅੰਕ 757 ਦਾ ਕੀਰਤਨ ਅਤੇ ਗੁਰਮਤਿ ਵੀਚਾਰਾਂ ਕੀਤੀਆਂ। ਦੋ ਦਿਨ ਚਲੇ ਗੁਰਮਤਿ ਸਮਾਗਮ ਵਿੱਚ ਭਾਈ ਪਰਮਜੀਤ ਸਿੰਘ ਉਤਰਾਖੰਡ ਜੀ ਨੇ ਗੁਰਮਤਿ ਵਿਚਾਰਾਂ ਨਾਲ ਸੰਗਤ ਨੂੰ ਸਿੱਖੀ ਦੇ ਅਮੀਰ ਵਿਰਸੇ ਨੂੰ ਸੰਭਾਲਣ ਅਤੇ ਉਸਤੇ ਪਹਿਰਾ ਦੇਣ ਦਾ ਸੰਦੇਸ਼ ਦਿਤਾ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top