Share on Facebook

Main News Page

ਅਖੌਤੀ ਸੰਤ ਸਮਾਜ ਨੇ ਪੁਰਾਤਨ ਨਾਨਕਸ਼ਾਹੀ ਸੰਮਤ ਕੈਲੰਡਰ ਜਾਰੀ ਕਰਨ ਦੀ ਮੰਗ ਕੀਤੀ

ਲੁਧਿਆਣਾ, 20 ਦਸੰਬਰ: ਅਖੌਤੀ ਸੰਤ ਸਮਾਜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗ ਕੀਤੀ ਹੈ ਕਿ ਉਹ ਨਾਨਕਸ਼ਾਹੀ ਕੈਲੰਡਰ ਨੂੰ ਲੈ ਕੇ ਸਿੱਖ ਕੌਮ ਵਿਚ ਪੈਦਾ ਹੋਈ ਦੁਵਿਧਾ ਦੂਰ ਕਰਨ ਲਈ ਪੁਰਾਤਨ ਨਾਨਕਸ਼ਾਹੀ ਸੰਮਤ ਮੁਤਾਬਕ ਪਹਿਲਾਂ ਵਾਂਗ ਹੀ ਕੈਲੰਡਰ ਨੂੰ ਲਾਗੂ ਕਰਨ। ਅੱਜ ਗੁਰਦੁਆਰਾ ਨਾਨਕਸਰ ਸਮਰਾਲਾ ਚੌਾਕ ਵਿਖੇ ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਦੇ ਜਨਰਲ ਸਕੱਤਰ ਸੰਤ ਬਾਬਾ ਸੁਖਚੈਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਕਈ ਸੰਤਾਂ-ਮਹਾਂਪੁਰਸ਼ਾਂ ਨੇ ਹਿੱਸਾ ਲਿਆ ਅਤੇ ਵਿਚਾਰਾਂ ਕੀਤੀਆਂ ।

ਅਖੌਤੀ ਸੰਤ ਸਮਾਜ ਦੇ ਪ੍ਰਧਾਨ ਸੰਤ ਬਾਬਾ ਹਰਨਾਮ ਸਿੰਘ ਮੁਖੀ ਦਮਦਮੀ ਟਕਸਾਲ ਮੀਟਿੰਗ ਵਿਚ ਸ਼ਾਮਿਲ ਨਹੀਂ ਹੋ ਸਕੇ। ਅਖੌਤੀ ਸੰਤ ਸਮਾਜ ਦੇ ਮੁੱਖ ਬੁਲਾਰੇ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਖਾਲਸਾ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਜਾਰੀ ਹੋਏ ਨਾਨਕਸ਼ਾਹੀ ਕੈਲੰਡਰ ਨੇ ਸਿੱਖ ਪੰਥ ਵਿਚ ਭਾਰੀ ਵਾਦ-ਵਿਵਾਦ ਤੇ ਦੁਵਿਧਾਵਾਂ ਨੂੰ ਜਨਮ ਦਿੱਤਾ ਹੈ। ਇਹ ਕੈਲੰਡਰ ਨਾਂ ਤਾਂ ਗੁਰਬਾਣੀ ਦੀ ਵਿਆਖਿਆ ਕਰਦਾ ਹੈ ਅਤੇ ਨਾ ਹੀ ਇਤਿਹਾਸਕ ਤਰੀਕਾਂ ਜਾਂ ਘਟਨਾਵਾਂ ਤੇ ਪੂਰਾ ਉਤਰਦਾ ਹੈ, ਬਲਕਿ ਇਹ ਕੈਲੰਡਰ ਇਸਾਈਆਂ ਲਈ ਈਸਵੀਂ ਕੈਲੰਡਰ ਅਤੇ ਹਿੰਦੂ ਮੱਤ ਲਈ ਸਾਕਾ ਕੈਲੰਡਰ ਦਾ ਮਿਲਗੋਭਾ ਹੈ।

ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਤੇ ਕੁਝ ਭੁੱਲੜ ਵੀਰਾਂ ਨੇ ਨਾਨਕਸ਼ਾਹੀ ਕੈਲੰਡਰ ਸਬੰਧੀ ਗਲਤ ਬਿਆਨਬਾਜ਼ੀ ਕਰਕੇ ਮਾਮਲੇ ਨੂੰ ਹੋਰ ਪਚੀਦਾ ਬਣਾ ਦਿੱਤਾ ਹੈ । ਉਨ੍ਹਾਂ ਸਿੰਘ ਸਾਹਿਬ ਵੱਲੋਂ ਸਿੱਖ ਪੰਥ ਨੂੰ ਗੁੰਮਰਾਹ ਕਰਨ ਲਈ ਗਲਤ ਬਿਆਨਬਾਜ਼ੀ ਨੂੰ ਵੀ ਮੰਦਭਾਗਾ ਕਰਾਰ ਦਿੱਤਾ ਹੈ।

ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਸੰਤ ਸਮਾਜ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਖਾਲਸਾ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਹੈ ਤੇ ਸਿੰਘ ਸਾਹਿਬਾਨ ਨੇ 22 ਦਸੰਬਰ 2014 ਨੂੰ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਮੀਟਿੰਗ ਲਈ ਸਮਾਂ ਦਿੱਤਾ ਹੈ।

ਅਖੌਤੀ ਸੰਤ ਬਾਬਾ ਜਸਵੰਤ ਸਿੰਘ ਨਾਨਕਸਰ ਤੇ ਸੰਤ ਬਾਬਾ ਅਮੀਰ ਸਿੰਘ ਜਵੱਦੀ ਟਕਸਾਲ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੌਜੂਦਾ ਸਮੇਂ ਦੌਰਾਨ ਪੈਦਾ ਵਾਦ-ਵਿਵਾਦ ਦੇ ਹੱਲ ਲਈ ਇਕਜੁੱਟ ਹੋਣ। ਇਸ ਮੌਕੇ ਅਖੌਤੀ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਵਾਲੇ, ਜਥੇਦਾਰ ਸਵਰਨਜੀਤ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ, ਗੁਰਮੀਤ ਸਿੰਘ, ਸਤਨਾਮ ਸਿੰਘ, ਅਖੌਤੀ ਸੰਤ ਚਰਨਜੀਤ ਸਿੰਘ ਜੱਸੋਵਾਲ ਤੇ ਸੁਰਜਨ ਸਿੰਘ ਆਦਿ ਹਾਜ਼ਰ ਸਨ।

Source: Ajit Jalandhar


ਟਿੱਪਣੀ: ਹੈ ਕੋਈ ਚੱਜ ਦਾ ਜਾਂ ਅਕਲ ਵਾਲਾ ਬੰਦਾ ਇਨ੍ਹਾਂ ਚੋਂ, ਤੇ ਇਹ ਫਿਸੱਡੀ ਤੈਅ ਕਰਨਗੇ ਕਿ ਕਿਹੜਾ ਕੈਲੰਡਰ ਲਾਗੂ ਹੋਵੇ... ਲੱਖ ਲਾਹਨਤ ਹੈ ਇਨ੍ਹਾਂ 'ਤੇ... ਸੰਪਾਦਕ ਖ਼ਾਲਸਾ ਨਿਊਜ਼


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top