Share on Facebook

Main News Page

ਦਿੱਲੀ ਚੋਣਾਂ: ਸਿੱਖਾਂ ਵੱਲੋਂ ਭਾਜਪਾ ਉਮੀਦਵਾਰ ਕਿਰਨ ਬੇਦੀ ਖਿਲਾਫ ਪ੍ਰਚਾਰ ਮੁਹਿੰਮ

ਚੰਡੀਗੜ੍ਹ (27 ਜਨਵਰੀ, 2015): ਭਾਜਪਾ ਵਲੋਂ ਕਿਰਨ ਬੇਦੀ ਨੂੰ ਮੁੱਖ ਮੰਤਰੀ ਅਹੁਦੇ ਦੀ ਉਮੀਦਵਾਰ ਬਣਾਉਣ ਤੋਂ ਬਾਅਦ ਦਿੱਲੀ ਵਿਚ ਸਿੱਖਾਂ ਅੰਦਰ ਰੋਸ ਦੀ ਭਾਵਨਾ ਵੇਖਣ ਨੂੰ ਮਿਲ ਰਹੀ ਹੈ। ਕਿਰਨ ਬੇਦੀ ਦੁਆਰਾ ਪੁਲਿਸ ਅਧਿਕਾਰੀ ਹੁੰਦਿਆਂ ਨਵੰਬਰ 1984 ਦੇ ਸਿੱਖ ਕਤਲੇਆਮ ਲਈ ਇਨਸਾਫ਼ ਮੰਗਣ ਵਾਲੇ ਸਿੱਖਾਂ ਉਤੇ ਕੀਤੇ ਲਾਠੀਚਾਰਜ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਫੈਲ ਗਈਆਂ ਹਨ ਜਿਸ ਕਾਰਨ ਕਿਰਨ ਬੇਦੀ ਦਾ ਵਿਰੋਧ ਕੀਤਾ ਜਾ ਰਿਹਾ ਹੈ।

Kiran Bediਜਿਹੜੇ ਸਿੱਖ ਆਮ ਆਦਮੀ ਪਾਰਟੀ ਦੇ ਹਮਾਇਤੀ ਹਨ,ਉਹ ਕਿਰਨ ਬੇਦੀ ਵਿਰੁਧ ਪ੍ਰਚਾਰ ਕਰ ਰਹੇ ਹਨ ਜਿਸ ਕਾਰਨ ਦਿੱਲੀ ਵਿਚ ਅਕਾਲੀ ਦਲ ਨੂੰ ਅਪਣੀ ਪਕੜ ਬਣਾਉਣ ਲਈ ਵਧੇਰੇ ਜ਼ੋਰ-ਅਜ਼ਮਾਈ ਕਰਨੀ ਪਵੇਗੀ। ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ 28 ਜਨਵਰੀ ਨੂੰ ਦਿੱਲੀ ਦੇ ਅਕਾਲੀ ਵਰਕਰਾਂ ਅਤੇ ਆਗੂਆਂ ਦਾ ਇਕੱਠ ਸਦਿਆ ਹੈ। ਇਸ ਇਕੱਠ ਨੂੰ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸੰਬੋਧਨ ਕਰਨਗੇ।

ਅਕਾਲੀ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੇ ਪੰਡਤਪੰਤ ਮਾਰਗ ਵਿਖੇ ਪੈਂਦੇ ਮਕਾਨ ਵਿਚ ਇਹ ਇਕੱਠ ਕੀਤਾ ਜਾਵੇਗਾ। ਇਸ ਮੌਕੇ ਅਕਾਲੀ ਆਗੂਆਂ ਦੀਆਂ ਡਿਊਟੀਆਂ ਵੀ ਲਗਾਈਆਂ ਜਾਣਗੀਆਂ। ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਦੀ ਹਾਈ ਕਮਾਨ ਨੇ ਫ਼ੈਸਲਾ ਕੀਤਾ ਹੈ ਕਿ ਪੰਜਾਬ Îਭਾਜਪਾ ਆਗੂਆਂ ਦੀਆਂ ਡਿਊਟੀਆਂ ਦਿੱਲੀ ਵਿਧਾਨ ਸਭਾ ਦੀਆਂ ਚੋਣ ਸਰਗਰਮੀਆਂ ਵਿਚ ਨਹੀਂ ਲਗਾਈਆਂ ਜਾਣਗੀਆਂ। ਭਾਜਪਾ ਹਾਈ ਕਮਾਨ ਨੇ ਪੰਜਾਬ ਭਾਜਪਾ ਦੇ ਆਗੂਆਂ ਨੂੰ ਆਦੇਸ਼ ਦਿਤੇ ਹਨ ਕਿ ਪੰਜਾਬ ਵਿਚ ਨਗਰ ਕੌਂਸਲ ਅਤੇ ਨਗਰ ਨਿਗਮ ਦੀਆਂ ਫ਼ਰਵਰੀ ਦੇ ਅਖ਼ੀਰ ਵਿਚ ਹੋਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਵਲ ਹੀ ਧਿਆਨ ਦਿਤਾ ਜਾਵੇ।

ਦਿੱਲੀ ਵਿਚ ਭਾਰਤੀ ਜਨਤਾ ਪਾਰਟੀ ਆਪਸੀ ਵਿਰੋਧ ਵਿਚੋਂ ਬਾਹਰ ਨਹੀਂ ਨਿਕਲ ਸਕੀ ਹੁਣ ਸਿੱਖਾਂ ਵਲੋਂ ਕਿਰਨ ਬੇਦੀ ਦੇ ਕੀਤੇ ਜਾ ਰਹੇ ਵਿਰੋਧ ਨੇ ਅਕਾਲੀ ਦਲ ਅਤੇ ਭਾਜਪਾ ਦੀਆਂ ਮੁਸ਼ਕਲਾਂ ਵਿਚ ਵਾਧਾ ਕਰ ਦਿਤਾ ਹੈ। ਇਸੇ ਲਈ ਦਿੱਲੀ ਵਿਚ 28 ਜਨਵਰੀ ਨੂੰ ਅਕਾਲੀ ਵਰਕਰਾਂ ਦਾ ਇਕੱਠ ਸਦਿਆ ਹੈ।

ਸਿੱਖਾਂ ਵਲੋਂ ਕਿਰਨ ਬੇਦੀ ਦੇ ਵਿਰੋਧ ਵਿਚ ਆ ਜਾਣ ਕਾਰਨ ਅਕਾਲੀ ਦਲ ਬਦਲ ਰਹੇ ਸਿਆਸੀ ਮਾਹੌਲ ਵਿਚ ਕਿਸ ਤਰ੍ਹਾਂ ਵਿਚਰੇਗਾ, ਇਸ ਬਾਰੇ ਸਿਆਸੀ ਹਲਕਿਆਂ ਵਿਚ ਚਰਚਾ ਜਾਰੀ ਹੈ।

ਕਿਰਨ ਬੇਦੀ ਵਲੋਂ 1984 'ਚ ਸਿੱਖਾਂ 'ਤੇ ਲਾਠੀਚਾਰਜ ਕਰਦਿਆਂ ਦੀ ਤਸਵੀਰਾਂ
ਕਿਰਨ ਬੇਦੀ, ਨਰਿੰਦਰ ਮੋਦੀ ਨਾਲ ਕਿਰਨ ਬੇਦੀ, ਇੰਦੀਰਾ ਗਾਂਧੀ ਨਾਲ

ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top