Share on Facebook

Main News Page

ਦਿੱਲੀ ਦੇ ਗੁਰਦੁਆਰਿਆਂ ਦੀਆਂ ਸਰਾਵਾਂ 'ਤੇ ਅਕਾਲੀ ਦਲ ਬਾਦਲ ਦਾ ਕਬਜਾ, ਸੰਗਤਾਂ ਹੋ ਰਹੀਆਂ ਹਨ ਖੱਜਲ ਖੁਆਰ
-: ਦਮਨਦੀਪ ਸਿੰਘ

ਅੰਮ੍ਰਿਤਸਰ 1 ਫਰਵਰੀ (ਜਸਬੀਰ ਸਿੰਘ): ਸ਼੍ਰੋਮਣੀ ਯੂਥ ਅਕਾਲੀ ਦਲ ਦਿੱਲੀ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ੍ਰ. ਦਮਨਦੀਪ ਸਿੰਘ ਨੇ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਆੜੇ ਹੱਥੀ ਲੈਦਿਆਂ ਕਿਹਾ ਕਿ ਦਿੱਲੀ ਕਮੇਟੀ ਦੇ ਪ੍ਰਬੰਧ ਵਿੱਚ ਇੰਨਾ ਨਿਘਾਰ ਆ ਚੁੱਕਾ ਹੈ, ਕਿ ਅੱਜ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸੰਗਤਾਂ ਦੀ ਰਿਹਾਇਸ਼ ਲਈ ਬਣਾਈਆਂ ਗਈਆਂ ਸਰਾਵਾਂ 'ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪੰਜਾਬ ਤੋਂ ਆਏ ਵਰਕਰਾਂ ਤੇ ਪੁਲੀਸ ਦੇ ਸ਼ਰਾਬੀ ਕਬਾਬੀ ਮੁਲਾਜਮਾਂ ਦੇ ਹਵਾਲੇ ਕੀਤੀਆਂ ਗਈਆਂ ਹਨ ਅਤੇ ਸੰਗਤਾਂ ਨੂੰ ਕੋਈ ਕਮਰਾ ਨਹੀਂ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਸੰਗਤਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਜਾਰੀ ਇੱਕ ਬਿਆਨ ਰਾਹੀ ਉਹਨਾਂ ਕਿਹਾ ਕਿ ਗੁਰੂਦੁਆਰਿਆਂ ਦੀਆਂ ਸਰਾਵਾਂ ਸਿਰਫ ਗੁਰਧਾਮਾਂ ਦੇ ਦਰਸ਼ਨ ਕਰਨ ਆਉਣ ਵਾਲੀਆਂ ਸੰਗਤਾਂ ਲਈ ਬਣਾਈਆਂ ਗਈਆਂ ਹਨ, ਨਾ ਕਿ ਬਾਦਲ ਦਲ ਦੇ ਸ਼ਰਾਬੀ ਕਬਾਬੀ ਲਾਣੇ ਲਈ ਹਨ। ਉਹਨਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਭਾਈ ਗੁਰਦਾਸ ਹਾਲ ਦੇ ਸਾਰੇ ਕਮਰੇ ਤੇ ਮਾਈ ਭਾਈ ਸਰਾਂ ਦੇ ਕਮਰੇ ਬਾਦਲਾ ਤੇ ਮਜੀਠੇ ਦੇ ਗੰਨਮੈਨਾਂ ਲਈ ਰਾਖਵੇ ਹਨ ਤੇ ਦਿੱਲੀ ਵਿੱਚ ਵੀ ਉਸੇ ਤਰ੍ਹਾਂ ਹੀ ਸਰਾਵਾਂ 'ਤੇ ਕਬਜਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਵਿੱਚ ਪਾ ਕੇ ਪਹਿਲਾਂ ਇਹਨਾਂ ਨੇ ਪੰਜਾਬ ਦਾ ਬੇੜਾ ਗਰਕ ਕੀਤਾ ਹੈ, ਅਤੇ ਹੁਣ ਦਿੱਲੀ ਦੇ ਨੌਜਵਾਨਾਂ ਨੂੰ ਵੀ ਨਸ਼ੀਲੇ ਪਦਾਰਥਾਂ ਦੀ ਲੱਤ ਲਗਾ ਕੇ, ਉਹਨਾਂ ਦਾ ਬੇੜਾ ਗਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਹਨਾਂ ਕਿਹਾ ਕਿ ਦਿੱਲੀ ਦੀ ਸੰਗਤ ਇਹਨਾਂ ਨੂੰ ਮੂੰਹ ਨਹੀਂ ਲਗਾਏਗੀ ਤੇ ਇਹਨਾਂ ਨੂੰ ਵਾਪਸ ਪੰਜਾਬ ਬੇਰੰਗ ਹੀ ਭੇਜੇਗੀ। ਉਹਨਾਂ ਕਿਹਾ ਕਿ ਸੰਗਤਾਂ ਨੇ ਉਹਨਾਂ ਨੂੰ ਆ ਕੇ ਜਾਣਕਾਰੀ ਦਿੱਤੀ ਹੈ ਕਿ ਸ੍ਰ. ਸੁਖਦੇਵ ਸਿੰਘ ਢੀਂਡਸਾ ਨੇ ਸਾਰੇ ਸਰਾਵਾਂ ਦੇ ਕਮਰਿਆਂ ਦੀਆਂ ਚਾਬੀਆਂ ਆਪਣੀ ਜੇਬ ਵਿੱਚ ਪਾਈਆਂ ਹੋਈਆਂ ਹਨ ਅਤੇ ਦਿੱਲੀ ਕਮੇਟੀ ਦੇ ਮੁਲਾਜ਼ਮ ਵੀ ਪਰੇਸ਼ਾਨ ਹਨ, ਕਿ ਸੰਗਤਾਂ ਦੀ ਮਦਦ ਕਰਨ ਤੋਂ ਉਹ ਪੂਰੀ ਤਰ੍ਹਾਂ ਬੇਬਸ ਹਨ। ਉਹਨਾਂ ਦੱਸਿਆ ਕਿ ਉਹਨਾਂ ਦੀ ਸੂਚਨਾ ਮੁਤਾਬਕ ਇੱਕ ਤਖਤ ਸਾਹਿਬ ਦੇ ਜਥੇਦਾਰ ਨੂੰ ਵੀ ਕਮਰੇ ਦੀ ਚਾਬੀ ਨਹੀਂ ਦਿੱਤੀ ਗਈ ਤੇ ਉਹਨਾਂ ਨੂੰ ਵੀ ਬਾਹਰ ਹੀ ਰਹਿਣ ਦਾ ਬੰਦੋਬਸਤ ਕਰਨਾ ਪਿਆ।

ਉਹਨਾਂ ਕਿਹਾ ਕਿ ਪੰਜਾਬ ਤੋਂ ਆਉਣ ਵਾਲੇ ਪੱਤਰਕਾਰਾਂ ਨੂੰ ਵੀ ਕਮਰੇ ਨਹੀਂ ਦਿੱਤੇ ਜਾ ਰਹੇ, ਜਿਹਨਾਂ ਨੇ ਚੋਣਾਂ ਦੀ ਕਵਰਿੰਗ ਕਰਨੀ ਹੁੰਦੀ ਹੈ। ਉਹਨਾਂ ਦਿੱਲੀ ਕਮੇਟੀ ਦੇ ਪ੍ਰਧਾਨ ਸ੍ਰ. ਮਨਜੀਤ ਸਿੰਘ ਜੀ ਕੇ ਨੂੰ ਕਿਹਾ ਕਿ ਉਹ ਸੱਤਾ ਦੀ ਖਾਤਰ ਬਾਦਲਾਂ ਦੇ ਅੱਗੇ ਇੰਨੇ ਵੀ ਲੰਮੇ ਵੀ ਨਾ ਪੈ ਜਾਣ, ਕਿ ਉਹਨਾਂ ਦੀ ਛਵੀ ਦਾਗੀ ਹੋ ਜਾਵੇ। ਉਹਨਾਂ ਕਿਹਾ ਕਿ ਉਹਨਾਂ ਨੂੰ ਜਥੇਦਾਰ ਗੁਰਚਰਨ ਸਿੰਘ ਵਾਂਗ ਆਪਣੀ ਹੋਂਦ ਦਾ ਪ੍ਰਗਟਾਵਾ ਕਰਨਾ ਚਾਹੀਦਾ ਹੈ, ਤੇ ਸਰਾਵਾਂ ਵਿੱਚੋਂ ਅਕਾਲੀ ਵਰਕਰਾਂ ਤੇ ਸ਼ਰਾਬੀ ਕਬਾਬੀ ਪੁਲੀਸ ਵਾਲਿਆਂ ਨੂੰ ਬਾਹਰ ਕੱਢ ਕੇ, ਪੰਜਾਬ ਸਰਕਾਰ ਦੇ ਗੈਸਟ ਹਾਊਸ ਪੰਜਾਬ ਭਵਨ ਵਿਖੇ ਭੇਜਿਆ ਜਾਵੇ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top