Share on Facebook

Main News Page

ਪੰਜਾਬ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਬਣ ਰਹੀ ਲਹਿਰ ਨੂੰ ਦਬਾਉਣ ਲਈ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੀ ਹੈ

ਲੁਧਿਆਣਾ (28 ਫਰਵਰੀ, 2015): ਬੰਦੀ ਸਿੰਘ ਰਿਹਾਈ ਦੀ ਲਹਿਰ ਨੂੰ ਦਬਾਉਣ ਤਹਿਤ ਅੱਜ ਪੁਲਿਸ ਨੇ ਰੋਜ਼ਾਨਾ ਪੰਜਾਬੀ ਅਖਬਾਰ ਸ੍ਰ. ਜਸਪਾਲ ਸਿੰਘ ਹੇਰਾਂ ਸਮੇਤ ਸੈਂਕੜੇ ਸਿੱਖਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਰੋਜ਼ਾਨਾ ਪਹਿਰੇਦਾਰ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਬਾਪੂ ਸੂਰਤ ਸਿੰਘ ਦੀ ਹਮਾਇਤ ਲਈ ਜਗਰਾਉਂ ਤੋਂ ਲੁਧਿਆਣਾ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਸੀ।

ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ‘ਤੇ ਬੈਠੇ ਬਾਪੂ ਸੂਰਤ ਸਿੰਘ ਦੇ ਹਮਾਇਤੀ ਸਿੱਖ ਕਾਰਕੂਨਾਂ ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਦੇ ਹੱਕ ਵਿੱਚ ਬਣ ਰਹੀ ਲਹਿਰ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਜਸਪਾਲ ਸਿੰਘ ਹੇਰਾਂ ਅਤੇ ਹੋਰ ਸਿੱਖ ਕਾਰਕੂਨਾਂ ਨੇ ਜਿਉਂ ਹੀ 12: 30 ਵਜੇ ਦੁਪਹਿਰ ਜਗਰਾਉਂ ਤੋਂ ਜਦ ਮਾਰਚ ਆਰੰਭ ਕੀਤਾ ਤਾਂ ਪੁਲਿਸ ਨੇ ਮਾਰਚ ਅੱਗੇ ਨਾ ਜਾਣ ਦਿੱਤਾ। ਲਗਭਗ ਅੱਧੇ ਘੰਟੇ ਦੇ ਤਤਕਾਰ ਤੋਂ ਬਾਅਦ ਪੁਲਿਸ ਨੇ ਸ੍ਰ. ਹੇਰਾਂ ਨੂੰ ਹੋਰ ਦਰਜਨ ਪੱਤਰਕਾਰਾਂ ਨੂੰ ਗ੍ਰਿਫਤਾਰ ਕਰ ਲਿਆ।ਇਸਤੋਂ ਇਲਾਵਾ ਮਾਰਚ ਵਿੱਚ ਭਾਗ ਲੈਣ ਆਏ ਕਾਰਕੂਨਾਂ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ।

ਪਿ੍ਰੈਸ ਨਾਲ ਗੱਲ ਕਰਦਿਆਂ ਸ੍ਰ. ਜਸਪਾਲ ਸਿੰਘ ਹੇਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਬਣ ਰਹੀ ਲਹਿਰ ਨੂੰ ਦਬਾਉਣ ਲਈ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੀ ਹੈ। ਗ੍ਰਿਫਤਾਰ ਵਿਅਕਤੀਆਂ ਨੂੰ ਸਦਰ ਥਾਵਾ ਜਗਰਾਉਂ, ਸਿੱਧਵਾਂ ਬੇਟ ਅਤੇ ਥਾਣਾ ਚੌਕੀਮਾਨ ਵਿੱਚ ਰੱਖਿਆ ਗਿਆ ਹੈ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top