Share on Facebook

Main News Page

ਸ੍ਰੀ ਅਕਾਲ ਤਖਤ ਸਾਹਿਬ ਤੋਂ ਫਿਲਮਨਾਨਕ ਸ਼ਾਹ ਫਕੀਰ ਨੂੰ ਨਹੀਂ ਮਿਲੀ ਪ੍ਰਵਾਨਗੀ

ਅੰਮ੍ਰਿਤਸਰ (27 ਮਾਰਚ, 2015): ਫਿਲਮ ਨਾਨਕ ਸ਼ਾਹ ਫਕੀਰ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਦਿੱਤੀ ਪ੍ਰਵਾਨਗੀ ਸਬੰਧੀ ਸਪੱਸ਼ਟ ਕਰਦਿਆਂ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਫਿਲਮ ਨੂੰ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ।ਸਿਰਫ ਉਨ੍ਹਾਂ ਨੂੰ ਫਿਲਮ ਦੀ ਸ਼ੁਰੂਆਤ ਸਮੇਂ ਸ਼ੁਭਕਾਮਨਾਵਾਂ ਦਿਤੀਆਂ ਗਈਆਂ ਸਨ, ਜੋ ਕਿ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਕੀਤੇ ਜਾ ਰਹੇ ਕੰਮ ਦੀ ਸ਼ਲਾਘਾ ਸੀ।

ਸਿੱਖ ਧਰਮ ਦੇ ਮੋਢੀ ਗੁਰੂ ਨਾਨਕ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੇ ਕਿਰਦਾਰ ਨੂੰ ਫਿਲਮਾਉਂਦੀ ਵਿਵਾਦਤ ਫਿਲਮ “ਨਾਨਕ ਸ਼ਾਹ ਫਕੀਰ” ਫਿਲਮ ਦਾ ਸਿੱਖ ਕੌਮ ਵੱਲੋਂ ਸਖਤ ਵਿਰੋਧ ਕੀਤਾ ਜਾ ਰਿਹਾ ਹੈ। ਸਿੱਖ ਭਾਈਚਾਰੇ ਦਾ ਦੋਸ਼ ਹੈ ਕਿ ਫਿਲਮ ਵਿਚ ਗੁਰੂ ਸਾਹਿਬ ਦਾ ਕਿਰਦਾਰ ਇਕ ਵਿਅਕਤੀ ਵਲੋਂ ਕੀਤਾ ਗਿਆ ਹੈ, ਜੋ ਕਿ ਨਾ ਸਹਿਣਯੋਗ ਕਾਰਵਾਈ ਹੈ। ਇਹ ਫਿਲਮ ਅਪਰੈਲ ਮਹੀਨੇ ਵਿਚ ਰਿਲੀਜ਼ ਹੋਣ ਵਾਲੀ ਹੈ ਅਤੇ ਇਸ ਵਿਚਲੇ ਕੁਝ ਦ੍ਰਿਸ਼ਾਂ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ਇਤਰਾਜ਼ ਪ੍ਰਗਟਾਇਆ ਜਾ ਰਿਹਾ ਹੈ।

ਫਿਲਮ ਦੇ ਨਿਰਮਾਤਾ ਵੱਲੋਂ ਇਹ ਪ੍ਰਚਾਰਿਆ ਜਾ ਰਿਹਾ ਹੈ ਕਿ ਇਸ ਫਿਲਮ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਪ੍ਰਵਾਨਗੀ ਮਿਲ਼ੀ ਹੋਈ ਹੈ। ਸਿੱਖ ਜਥੇਬੰਦੀਆਂ ਨੇ ਇਸ ਫਿਲਮ ’ਤੇ ਰੋਕ ਲਾਉਣ ਲਈ ਸੈਂਸਰ ਬੋਰਡ ਦੇ ਮੁਖੀ ਸ੍ਰੀ ਪਹਿਲਾਜ ਨਹਿਲਾਨੀ ਕੋਲ ਵੀ ਪਹੁੰਚ ਕੀਤੀ ਹੈ।

ਇਥੇ ਦੱਸਣਯੋਗ ਹੈ ਕਿ ਹਾਲ ਹੀ ਵਿਚ ਸਫਲ ਸਾਬਤ ਹੋਈ ਐਨੀਮੇਟਿਡ ਫਿਲਮ ‘ਚਾਰ ਸਾਹਿਬਜ਼ਾਦਿਆਂ’ ਤੋਂ ਬਾਅਦ ਸਿੱਖ ਧਰਮ ਨਾਲ ਸਬੰਧਤ ਕਈ ਫਿਲਮਾਂ ਬਣ ਰਹੀਆਂ ਹਨ। ਸਿੱਖ ਧਰਮ ਦੇ ਫਲਸਫੇ ਮੁਤਾਬਕ ਸਿੱਖ ਗੁਰੂਆਂ ਦੇ ਕਿਰਦਾਰ ਵਿਚ ਕਿਸੇ ਵਿਅਕਤੀ ਨੂੰ ਦਿਖਾਉਣਾ ਜਾਇਜ਼ ਨਹੀਂ ਹੈ। ਇਸੇ ਲਈ ਪਹਿਲਾਂ ਵੀ ਅਜਿਹੀਆਂ ਕੁਝ ਫਿਲਮਾਂ ਦਾ ਸਖ਼ਤ ਵਿਰੋਧ ਹੋ ਚੁੱਕਾ ਹੈ।

ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵਲੋਂ ਵੀ ਫਿਲਮ ’ਤੇ ਇਤਰਾਜ਼ ਦਾ ਪ੍ਰਗਟਾਵਾ ਕੀਤਾ ਜਾ ਚੁੱਕਾ ਹੈ। ਕਮੇਟੀ ਦੇ ਬੁਲਾਰੇ ਨੇ ਆਖਿਆ ਕਿ ਸਿੱਖ ਧਰਮ ਨਾਲ ਸਬੰਧਤ ਕੋਈ ਵੀ ਫਿਲਮ ਹੋਵੇ, ਇਸ ਸਬੰਧੀ ਸ਼੍ਰੋਮਣੀ ਕਮੇਟੀ ਦੀ ਪ੍ਰਵਾਨਗੀ ਜ਼ਰੂਰੀ ਹੈ। ਜੇਕਰ ਪ੍ਰਵਾਨਗੀ ਲੈ ਲਈ ਜਾਵੇ ਤਾਂ ਫਿਰ ਕੋਈ ਵਿਵਾਦ ਪੈਦਾ ਨਹੀਂ ਹੁੰਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਫਿਲਮ ਨੂੰ ਹੁਣ ਤੱਕ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top