Share on Facebook

Main News Page

ਅਖੰਡ ਕੀਰਤਨੀ ਜਥੇ ਦੇ ਸਮਾਗਮ ਮੌਕੇ ਯੂ.ਕੇ. ਦੀਆਂ ਪੰਥਕ ਸੰਸਥਾਵਾਂ ਤੇ ਗੁਰਦੁਆਰਿਆਂ ਵਲੋਂ ਮੂਲ ਨਾਨਕਸ਼ਾਹੀ ਕੈਲੰਡਰ ਰਿਲੀਜ਼ ਕੀਤਾ ਗਿਆ

ਇਥੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਖਾਲਸਾ ਪੰਥ ਦੇ ਸਿਰਜਣਾ ਦਿਹਾੜਾ ਅਤੇ ਵਿਸਾਖੀ 1978 ਦੇ ਸ਼ਹੀਦਾਂ ਦੀ ਯਾਦ ਵਿਚ ਅਖੰਡ ਕੀਰਤਨੀ ਜਥਾ ਯੂ.ਕੇ. ਵੱਲੋਂ ਕਰਵਾਏ ਜਾ ਰਹੇ ਅੰਤਰਰਾਸ਼ਟਰੀ ਸਮਾਗਮ ਦੇ ਆਖਰੀ ਦਿਨ ਐਤਵਾਰ 5 ਅਪਰੈਲ ਦੀ ਸ਼ਾਮ ਨੂੰ ਮੂਲ ਨਾਨਕਸ਼ਾਹੀ ਕੈਲੰਡਰ ਜੋ ਅਖੰਡ ਕੀਰਤਨੀ ਜਥੇ ਦੇ ਇਲਾਵਾ ਪਾਕਿਸਤਾਨ ਗੁਰਦੁਆਰਾ ਕਮੇਟੀ, ਦਲ ਖਾਲਸਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਅਕਾਲੀ ਦਲ ਪੰਚ ਪ੍ਰਧਾਨੀ, ਵੱਲੋਂ ਛਪਾਏ ਗਏ ਸਨ, ਰਿਲੀਜ਼ ਕੀਤੇ ਗਏ।

ਹਜ਼ਾਰਾਂ ਦੀ ਸੰਗਤ ਵਿੱਚੋਂ 30 ਦੇ ਕਰੀਬ, ਗੁਰਸਿੱਖ ਜਿਹਨਾਂ ਵਿਚ ਅਖੰਡ ਕੀਰਤਨੀ ਜਥਾ ਯੂ ਕੇ, ਕਾਰਸੇਵਾ ਕਮੇਟੀ ਸਿੱਖ ਗੁਰਧਾਮ ਪਾਕਿਸਤਾਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂ ਕੇ, ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਯੂ ਕੇ, ਖਾਲਸਾ ਇੰਟਰਨੈਸ਼ਨਲ ਵੈਲਫੇਅਰ ਸੁਸਾਇਟੀ, ਸਿੱਖ ਸੇਵਕ ਸੁਸਾਇਟੀ, ਬ੍ਰਿਟਿਸ਼ ਸਿੱਖ ਕੌਂਸਲ ਦੇ ਸੇਵਾਦਾਰਾਂ ਤੋਂ ਇਲਾਵਾ ਕਈ ਗੁਰਦੁਆਰਿਆਂ ਦੇ ਪ੍ਰਬੰਧਕਾਂ ਨੇ ਰਿਲੀਜ਼ ਕੀਤਾ ਅਤੇ ਸਮੂਹ ਖਾਲਸਾ ਪੰਥ ਨੂੰ ਮੂਲ ਨਾਨਕਸ਼ਾਹੀ ਕੈਲੰਡਰ ਅਪਨਾਉਣ ਦੀ ਬੇਨਤੀ ਕੀਤੀ

ਨੈਸ਼ਨਲ ਸਿੱਖ ਮਿਊਜ਼ੀਅਮ ਡਰਬੀ ਵਿਖੇ ਇਹ ਕੈਲੰਡਰ ਜਿਹਨਾਂ ਪੰਥਕ ਜਥੇਬੰਦੀਆਂ ਅਤੇ ਗੁਰੂ ਘਰਾਂ ਦੇ ਸੇਵਾਦਾਰਾਂ ਵੱਲੋਂ ਰਿਲੀਜ਼ ਕੀਤਾ ਗਿਆ ਉਹਨਾਂ ਵਿਚ ਸ: ਰਾਜਿੰਦਰ ਸਿੰਘ ਪੁਰੇਵਾਲ, ਭਾਈ ਜੋਗਾ ਸਿੰਘ, ਸ: ਅਵਤਾਰ ਸਿੰਘ ਸੰਘੇੜਾ, ਭਾਈ ਉਂਕਾਰ ਸਿੰਘ ਸਲੋਹ, ਸ: ਅਮਰਜੀਤ ਸਿੰਘ, ਭਾਈ ਨਿਰਮਲ ਸਿੰਘ, ਜਥੇਦਾਰ ਬਲਬੀਰ ਸਿੰਘ, ਭਾਈ ਸੇਵਾ ਸਿੰਘ ਲੱਲੀ, ਭਾਈ ਰਘਬੀਰ ਸਿੰਘ, ਗਿਆਨੀ ਗੁਰਦੇਵ ਸਿੰਘ ਆਸਟਰੇਲੀਆ, ਸ: ਰਾਜਾ ਸਿੰਘ ਕੰਗ, ਸ: ਭੁਪਿੰਦਰ ਸਿੰਘ ਜੌਹਲ, ਭਾਈ ਮਨਵੀਰ ਸਿੰਘ, ਸ: ਰਮਿੰਦਰ ਸਿੰਘ ਮੰਗਰ, ਸ: ਬਲਬਿੰਦਰ ਸਿੰਘ ਨੰਨੂਆ, ਸ: ਪ੍ਰਮਜੀਤ ਸਿੰਘ ਸਿੱਧੂ, ਸ: ਕੁਲਦੀਪ ਸਿੰਘ, ਸ: ਰਘਬੀਰ ਸਿੰਘ ਧਰਮੀ ਫੌਜੀ, ਸ: ਹਰਜਿੰਦਰ ਸਿੰਘ ਮੰਡੇਰ, ਭਾਈ ਮਨਪ੍ਰੀਤ ਸਿੰਘ ਕਾਨਪੁਰੀ, ਭਾਈ ਉਂਕਾਰ ਸਿੰਘ, ਸ: ਦਲਜੀਤ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

ਤਸਵੀਰ:
ਕੈਲੰਡਰ ਰਿਲੀਜ਼ ਕਰਦੇ ਹੋਏ ਪੰਥਕ ਜਥੇਬੰਦੀਆਂ ਦੇ ਆਗੂ ਅਤੇ ਗੁਰਦੁਆਰਿਆਂ ਦੇ ਸੇਵਾਦਾਰ


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top