Share on Facebook

Main News Page

ਖੰਨਾ ਦੇ ਕਸ਼ਮੀਰ ਸਿੰਘ ਨੇ ਸ਼ਿਵ ਸੈਨਾ ਆਗੂ ਸੋਨੀ ਨੂੰ ਮਾਰੀ ਗੋਲੀ

ਗੁਰਦਾਸਪੁਰ (11 ਅਪ੍ਰੈਲ, 2015): ਗੁਰਦਾਸਪੁਰ ਦੇ ਐੱਸ.ਐੱਸ.ਪੀ ਗੁਰਪ੍ਰੀਤ ਸਿੰਘ ਤੁਰ ਅਤੇ ਆਈਜੀ ਬਾਡਰ ਰੇਂਜ਼ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਅੱਜ ਸਵੇਰੇ ਸ਼ਿਵ ਸੈਨਾ ਆਗੂ ਨੂੰ ਗੋਲੀ ਮਾਰਨ ਪਿੱਛੇ ਕਿਸੇ ਜੱਥੇਬੰਦੀ ਦਾ ਹੱਥ ਨਹੀਂ, ਬਲਕਿ ਇਹ ਕਸ਼ਮੀਰ ਸਿੰਘ ਪੁੱਤਰ ਹਰੀ ਸਿੰਘ ਵਾਸੀ ਪਿੰਡ ਗੱਲ ਵੱਡੀ, ਨੇੜੇ ਖੰਨਾ ਜਿਲਾ ਫਤਹਿਗੜ੍ਹ ਸਾਹਿਬ ਵੱਲੋਂ ਆਪਣੇ ਬਿਨ੍ਹਾਂ ‘ਤੇ ਹੀ ਕੀਤਾ ਗਿਆ ਸੀ।

ਮੀਡੀਆ ਨੂੰ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਮੁੱਢਲੀ ਜਾਣਕਾਰੀ ਤੋਂ ਇਹ ਤੱਥ ਸਾਹਮਣੇ ਆਇਆ ਹੈ ਕਿ ਕਸ਼ਮੀਰ ਸਿੰਘ ਕਿਸੇ ਜੱਥੇਬੰਦੀ ਨਾਲ ਜੁੜਿਆ ਹੋਇਆ ਨਹੀਂ ਅਤੇ ਸ਼ਿਵ ਸੈਨਾ ਆਗੂ ਨੂੰ ਗੋਲੀ ਮਾਰਨ ਦਾ ਉਸਦਾ ਆਪਣਾ ਹੀ ਫੈਸਲਾ ਸੀ।

ਕਸ਼ਮੀਰ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਵਿਰੁੱਧ ਚੱਲੇ ਰੋਸ ਮੁਜ਼ਾਹਰੇ ਸਮੇਂ ਸ਼ਿਵ ਸੈਨਾ ਆਗੂ ਸੋਨੀ ਦੀ ਸਿੱਖ ਵਿਰੋਧੀ ਕਾਰਵਾਈ ਕਰਕੇ ਗੁੱਸੇ ਵਿੱਚ ਸੀ।

ਪੁਲਿਸ ਨੇ ਦੱਸਿਆ ਕਿ ਕਸ਼ਮੀਰ ਸਿੰਘ ਚਮਕੌਰ ਸਾਹਿਬ ਤੋਂ ਗੁਰਦਾਸਪੁਰ ਲਈ 8 ਅਪ੍ਰੈਲ ਨੂੰ ਚੱਲ਼ਿਆ ਸੀ ਅਤੇ ਉਸਨੇ 8 ਅਪ੍ਰੈਲ ਦੀ ਰਾਤ ਬਾਬਾ ਬਕਾਲਾ ਵਿੱਚ ਬਤਾਈ ਸੀ। ਉਹ 9 ਅਪ੍ਰੈਲ ਨੂੰ ਕਲਾਨੌਰ ਵਿੱਚ ਠਹਰਿਆ ਸੀ ਅਤੇ 10 ਅਪ੍ਰੈਲ ਦੀ ਰਾਤ ਉਸਨੇ ਗੁਰਦੁਆਰਾ ਬੁਰਜ ਸਾਹਿਬ ਬਾਬਾ ਬਕਾਲਾ ਅਤੇ 11 ਅਪ੍ਰੈਲ ਨੂੰ ਉਹ ਗੁਰਦੁਆਰਾ ਕੰਧ ਸਾਹਿਬ ਬਟਾਲਾ ਵਿੱਚ ਰੁਕਿਆ ਸੀ।

ਸੂਤਰਾਂ ਅਨੁਸਾਰ ਹਮਲਾ ਕਰਨ ਵਾਲੇ ਸਿੱਖ ਨੌਜਵਾਨ ਨੇ ਸੋਨੀ ਦੇ ਕੋਲ ਆ ਕੇ ਪੁੱਛਿਆ ਕਿ ਕੀ ਉਹ ਸੋਨੀ ਹੈ? ਤੇ ਜਵਾਬ ਹਾਂ ਵਿਚ ਮਿਲਣ ‘ਤੇ ਆਪਣੇ ਦੋਸੀ ਹਥਿਆਰ ਨਾਲ ਉਸ ਉੱਤੇ ਗੋਲੀ ਚਲਾ ਦਿੱਤੀ। ਸੂਤਰਾਂ ਅਨੁਸਾਰ ਨੌਜਵਾਨ ਨੇ ‘ਬੋਲੇ ਸੋ ਨਿਹਾਲ’ ਦਾ ਨਾਅਰਾ ਵੀ ਲਗਾਇਆ, ਜਦਕਿ ਕੁਝ ਖਬਰਾਂ ਅਨੁਸਾਰ ਉਸ ਨੇ ‘ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਵੀ ਲਗਾਏ।

ਹਮਲਾ ਕਰਨ ਵਾਲਾ ਨੌਜਵਾਨ ਪੁਲਿਸ ਹਿਰਾਸਤ ਵਿਚ ਹੈ ਤੇ ਹਰਮਿੰਦਰ ਸੋਨੀ ਨੂੰ ਹਮਲੇ ਤੋਂ ਬਾਅਦ ਹਸਪਤਾਲ ਪਹੁੰਚਾ ਦਿੱਤਾ ਜਿੱਥੇ ਅਪਰੇਸ਼ਨ ਕਰਕੇ ਉਸ ਦੇ ਸਰੀਰ ਵਿਚੋਂ ਗੋਲੀ ਕੱਢ ਦਿੱਤੀ ਗਈ ਹੈ। ਹੁਣ ਉਸਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।ਅੰਮ੍ਰਿਤਸਰ ਦੇ ਐਸਕੋਰਟ ਫੋਰਟੀਸ ਹਸਪਤਾਲ ਵਿੱਚ ਉਸਦਾ ਇਲਾਜ਼ ਚੱਲ ਰਿਹਾ ਹੈ।ਸ਼ਿਵ ਸੈਨਾ ਵੱਲੋਂ13 ਅਪ੍ਰੈਲ ਨੂੰ ਗੁਰਦਾਸਪੁਰ ਬੰਦ ਦਾ ਸੱਦਾ ਦਿੱਤਾ ਗਿਆ ਹੈ

ਸਥਾਨਕ ਸੂਤਰਾਂ ਤੋਂ ਇਕੱਠੀ ਕੀਤੀ ਗਈ ਜਾਣਕਾਰੀ ਅਨੁਸਾਰ ਹਰਮਿੰਦਰ ਸੋਨੀ ਉੱਤੇ ਇਹ ਹਮਲਾ ਉਸ ਸਮੇਂ ਕੀਤਾ ਗਿਆ ਜਦੋਂ ਕਿ ਉਹ ਸਥਾਨਕ ਫਿਸ਼ ਪਾਰਕ ਵਿਖੇ ਵਾਲੀਬਾਲ ਖੇਡ ਕੇ ਹਟਿਆ ਸੀ। ਇਹ ਹਮਲਾ ਸਵੇਰੇ ਤਕਰੀਬਨ 8:30 ਵਜੇ ਹੋਇਅ। ਉਸ ਸਮੇਂ ਸੋਨੀ ਨਾਲ ਉਸ ਦੇ ਚਾਰ ਬੰਦੂਕਧਾਰੀ ਰੱਖਿਆ ਕਰਮਚਾਰੀ ਵੀ ਮੌਜੂਦ ਸਨ। ਪੁਲਿਸ ਅਨੁਸਾਰ ਕਸ਼ਮੀਰ ਸਿੰਘ ਨੇ ਸੋਨੀ ਨੂੰ .315 ਬੋਰ ਦੇ ਦੇਸੀ ਪਿਸਤੌਲ ਨਾਲ ਗੋਲੀ ਮਾਰੀ ਸੀ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top