Share on Facebook

Main News Page

ਸ਼ਿਵ ਸੈਨਾ ਲੀਡਰ ਹਰਵਿੰਦਰ ਸੋਨੀ ਨੂੰ ਮਿਲਣ ਪਹੁੰਚੇ ਬਾਦਲ

ਟਿੱਪਣੀ: ਲੱਖ ਲਾਹਨਤ ਇਸ ਬਾਦਲ 'ਤੇ... ਇਸਨੂੰ ਸੋਨੀ ਦੇ ਗੋਲ਼ੀ ਵੱਜਣ ਦਾ ਤਾਂ ਬਹੁਤ ਦੁੱਖ ਹੈ, ਜਦੋਂ ਕਾਕਾ ਜਸਪਾਲ ਸਿੰਘ ਗੋਲ਼ੀ ਲੱਗ ਕੇ ਸ਼ਹੀਦ ਹੋਇਆ ਸੀ, ਉਦੋਂ ਇਹ ਕਿੱਥੇ ਸੀ... ਉਦੋਂ ਪੰਜਾਬ ਦਾ ਮਾਹੌਲ ਖਰਾਬ ਨਹੀਂ ਹੁੰਦਾ ਸੀ... - ਸੰਪਾਦਕ ਖ਼ਾਲਸਾ ਨਿਊਜ਼

ਅੰਮ੍ਰਿਤਸਰ: ਕੱਲ੍ਹ ਗੁਰਦਾਸਪੁਰ 'ਚ ਸ਼ਿਵ ਸੈਨਾ ਨੇਤਾ ਹਰਵਿੰਦਰ ਸੋਨੀ 'ਤੇ ਹੋਏ ਜਾਨਲੇਵਾ ਹਮਲੇ ਚ ਜਖਮੀ ਹੋਏ ਸੋਨੀ ਨੂੰ ਮਿਲਣ ਲਈ ਅੱਜ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅੰਮ੍ਰਿਤਸਰ ਪਹੁੰਚੇ।

ਬਾਦਲ ਨੇ ਸੋਨੀ ਤੇ ਹੋਏ ਹਮਲੇ ਲਈ ਦੁਖ ਦਾ ਪ੍ਰਗਟਾਵਾ ਕੀਤਾ ਅਤੇ ਪੰਜਾਬ ਪੁਲਿਸ ਵਲੋਂ ਘਟਨਾ ਤੋਂ ਕੁਝ ਦੇਰ ਬਾਅਦ ਹੀ ਤਿੰਨਾਂ ਮੁਲਜਮਾਂ ਦੀ ਗ੍ਰਿਫਤਾਰੀ ਲਈ ਪੁਲਿਸ ਦੀ ਤਾਰੀਫ਼ ਵੀ ਕੀਤੀ।

ਮੁੱਖ ਮੰਤਰੀ ਨੇ ਹਰਵਿੰਦਰ ਸੋਨੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੀਡਿਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਬਹੁਤ ਦੁਖ ਹੈ ਕਿ ਸ਼ਿਵ ਸੈਨਾ ਨੇਤਾ ਤੇ ਦਿਨ ਦਿਹਾੜੇ ਗੋਲੀਆਂ ਚਲਾਈਆਂ ਗਾਈਆਂ। ਉਨ੍ਹਾਂ ਕਿਹਾ ਕਿ ਹੁਣ ਤੱਕ ਜਾਂਚ ਵਿੱਚ ਇਹ ਸਾਹਮਣੇ ਆਇਆ ਹੈ ਕਿ ਸੋਨੀ ਤੇ ਹਮਲਾ ਕਰਨ ਵਾਲਾ ਨੌਜਵਾਨ ਕਿਸੇ ਵੀ ਅੱਤਵਾਦੀ ਸੰਗਠਨ ਨਾਲ ਜੁੜਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਇਕੱਲੇ ਹੀ ਇਸ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾਈ ਗਈ ਸੀ।

ਬਾਦਲ ਨੇ ਕਿਹਾ ਕਿ ਉਨ੍ਹਾਂ ਵਲੋਂ ਪੰਜਾਬ ਵਿੱਚ ਹਮੇਸ਼ਾਂ ਅਮਨ ਸ਼ਾਂਤੀ ਬਹਾਲ ਕਰਨ ਲਈ ਕੰਮ ਕੀਤਾ ਜਾਂਦਾ ਰਿਹਾ ਹੈ ਅਤੇ ਅੱਗੇ ਵੀ ਕੀਤਾ ਜਾਂਦਾ ਰਹੇਗਾ। ਉਨ੍ਹਾਂ ਪੁਲਿਸ ਦੀ ਕਾਰਗੁਜ਼ਾਰੀ ਦੀ ਤਾਰੀਫ਼ ਕਰਦਿਆਂ ਕਿਹਾ ਕਿ ਪੁਲਿਸ ਨੇ ਹਮਲੇ ਤੋਂ ਕੁਝ ਦੇਰ ਬਾਅਦ ਹੀ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਵਧਿਆ ਕਾਰਗੁਜ਼ਾਰੀ ਦਾ ਸਬੂਤ ਪੇਸ਼ ਕੀਤਾ ਹੈ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਕੁਝ ਏਜੰਸੀਆਂ ਵਲੋਂ ਪੰਜਾਬ ਦੇ ਮਾਹੌਲ ਅਤੇ ਭਾਈਚਾਰਕ ਸਾਂਝ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਪਰ ਓਹਨਾ ਨੂੰ ਕਿਸੇ ਵੀ ਹਾਲਤ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਓਹ ਵੀ ਪੰਜਾਬ ਚ ਅਮਨ ਸ਼ਾਂਤੀ ਬਹਾਲ ਰਖਣ ਵਿੱਚ ਉਨ੍ਹਾਂ ਦਾ ਸਾਥ ਦੇਣ।

ਕਾਂਗਰਸ ਨੇਤਾ ਸੁਨੀਲ ਜਾਖੜ ਵਲੋਂ ਕਿਸਾਨਾ ਨੂੰ ਫਸਲਾਂ ਦੀ ਬਰਬਾਦੀ ਦਾ ਮੁਆਵਜ਼ਾ ਨਾ ਦਿੱਤੇ ਜਾਣ ਦੀ ਗੱਲ ਨੂੰ ਟਾਲਦੇ ਹੋਏ ਬਾਦਲ ਨੇ ਮੀਡਿਆ ਨੂੰ ਸਲਾਹ ਦਿੱਤੀ ਕਿ ਮੀਡਿਆ ਵੀ ਅਜਿਹੀਆਂ ਖਬਰਾਂ ਲਗਾਵੇ ਜਿਸ ਨਾਲ ਪੰਜਾਬ ਦੀ ਇੱਜ਼ਤ ਬਰਕਰਾਰ ਰਹੇ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top