Share on Facebook

Main News Page

ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਨੇ ਪੈਟਰਸਨ ਗੁਰਦੁਆਰਾ, ਕੈਲੀਫੋਰਨੀਆ ਵਿਖੇ ਗੁਰਮਤਿ ਵੀਚਾਰਾਂ ਕੀਤੀਆਂ

ਖ਼ਾਲਸਾ ਸੰਪੂਰਨਤਾ ਦਿਹਾੜੇ 'ਤੇ ਐਤਵਾਰ 12 ਅਪ੍ਰੈਲ 2015 ਨੂੰ ਪੈਟਰਸਨ ਗੁਰਦੁਆਰਾ, ਕੈਲੀਫੋਰਨੀਆ ਦੇ ਪ੍ਰਬੰਧਕਾਂ ਦੇ ਸੱਦੇ 'ਤੇ ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਨੇ ਸੰਗਤਾਂ ਨਾਲ ਗੁਰਮਤਿ ਵੀਚਾਰਾਂ ਕੀਤੀਆਂ। ਵਰਲਡ ਸਿੱਖ ਫੈਡਰੇਸ਼ਨ ਵਲੋਂ ਤੱਤ ਗੁਰਮਤਿ ਦੇ ਪ੍ਰਚਾਰਕਾਂ ਦੀ ਅਪ੍ਰੈਲ ਤੇ ਮਈ ਮਹੀਨੇ ਦੀ ਪ੍ਰਚਾਰ ਲੜੀ ਦੌਰਾਨ ਬੀਤੇ ਐਤਵਾਰ ਗੁਰਦਵਾਰਾ ਪੈਟਰਸਨ ਵਿੱਖੇ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਪ੍ਰੋ. ਦਰਸ਼ਨ ਸਿੰਘ ਜੀ ਖਾਲਸਾ ਨੇ ਆਪਣੀ ਹਾਜਰੀ ਭਰੀ। ਵਰਲਡ ਸਿੱਖ ਫੈਡਰੇਸ਼ਨ ਦੇ ਬਹੁਤ ਸਾਰੇ ਮੈਂਬਰ ਇਸ ਸਮਾਗਮ ਵਿੱਚ ਹਾਜਰ ਹੋਏ। ਵਰਲਡ ਸਿੱਖ ਫੈਡਰੇਸ਼ਨ ਦੇ ਸੇਵਾਦਾਰ ਬਲਰਾਜ ਸਿੰਘ ਜੋ ਪੈਟਰਸਨ ਦੇ ਹੀ ਵਸਨੀਕ ਹਨ, ਵਲੋਂ ਇਹ ਸਮਾਗਮ ਰਖਿਆ ਗਿਆ ਸੀ। ਸ਼ਨੀਵਾਰ ਵਾਲੇ ਦਿਨ ਤਕਰੀਬਨ ਪੰਜ ਘੰਟੇ ਚੱਲੇ ਸੈਮੀਨਾਰ ਅਤੇ ਦੋ ਘੰਟੇ ਦੀ ਮੀਟਿੰਗ ਤੋਂ ਬਾਅਦ ਭਾਵੇਂ ਸਾਰੇ ਮੈਂਬਰ ਕਾਫੀ ਥੱਕੇ ਹੋਏ ਸਨ, ਪਰ ਫਿਰ ਵੀ ਓਹਨਾ ਨੇ ਬਹੁਤ ਉਤਸ਼ਾਹ ਨਾਲ ਇਸ ਸਮਾਗਮ ਦੀ ਸੇਵਾ ਨਿਭਾਈ। ਪ੍ਰੋ. ਦਰਸ਼ਨ ਸਿੰਘ ਜੀ ਵਲੋਂ ਉਸ ਅੰਮ੍ਰਿਤ ਦੀ ਗਲ ਕੀਤੀ ਗਈ, ਜਿਸ ਦਾ ਜਿਕਰ ਧੰਨ ਧੰਨ ਸ੍ਰੀ ਗੁਰੂ ਗਰੰਥ ਸਾਹਿਬ ਜੀ ਵਿੱਚ ਆਉਂਦਾ ਹੈ...ਉਨ੍ਹਾਂ ਨੇ-

ਸਲੋਕ ਮਹਲਾ ੨ ॥ ਜਿਨ ਵਡਿਆਈ ਤੇਰੇ ਨਾਮ ਕੀ ਤੇ ਰਤੇ ਮਨ ਮਾਹਿ ॥ ਨਾਨਕ ਅੰਮ੍ਰਿਤੁ ਏਕੁ ਹੈ ਦੂਜਾ ਅੰਮ੍ਰਿਤੁ ਨਾਹਿ ॥ ਨਾਨਕ ਅੰਮ੍ਰਿਤੁ ਮਨੈ ਮਾਹਿ ਪਾਈਐ ਗੁਰ ਪਰਸਾਦਿ ॥ ਤਿਨ੍ਹ੍ਹੀ ਪੀਤਾ ਰੰਗ ਸਿਉ ਜਿਨ੍ਹ੍ਹ ਕਉ ਲਿਖਿਆ ਆਦਿ ॥੧॥ {ਪੰਨਾ 1238} ਦਾ ਕੀਰਤਨ ਅਤੇ ਗੁਰਮਤਿ ਵਿਆਖਿਆ ਕੀਤੀ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top