Share on Facebook

Main News Page

‘ਨਾਨਕ ਸ਼ਾਹ ਫਕੀਰ’ ਦੇ ਇਤਰਾਜ਼ਯੋਗ ਦ੍ਰਿਸ਼ ਹਟਾਏ ਜਾਣ
-: ਪੱਪੂ ਗੁਰਬਚਨ


ਟਿੱਪਣੀ: ਪੱਪੂ ਗੁਰਬਚਨ ਨੇ ਆਸ ਮੁਤਾਬਿਕ ਆਪਣਾ ਕੰਮ ਕੀਤਾ... ਸਟੈਂਡ ਲੈਣ ਦੀ ਬਜਾਏ, ਸਮਝੌਤਾ ਹੋਣ ਲੱਗਾ ਹੈ... ਭੁਗਤੋ ਇਸ ਟਟਪੂੰਜੀਏ ਨੂੰ ਜਥੇਦਾਰ ਸਮਝਣ ਵਾਲਿਓ... ਸਾਰੀ ਕੌਮ ਵੇਚ ਦਏਗਾ ਇਹ ਲੂਣਹਰਾਮੀ... ਇਹ ਕਿਸੇ ਰੰਡੀ ਨਾਲੋਂ ਘੱਟ ਨਹੀਂ, ਉਹ ਤਾਂ ਸਿਰਫ ਆਪਣਾ ਜਿਸਮ ਵੇਚਦੀ ਹੈ, ਇਸ ਹਰਮਾਖੋਰ ਨੇ ਤਾਂ ਆਪਣੀ ਜ਼ਮੀਰ, ਆਪਣਾ ਧਰਮ, ਸਭ ਕੁੱਝ ਵੇਚ ਸੁਟਿਆ ਹੈ... - ਸੰਪਾਦਕ ਖ਼ਾਲਸਾ ਨਿਊਜ਼


* ਫ਼ਿਲਮ “ਨਾਨਕ ਸ਼ਾਹ ਫਕੀਰ” ਦਾ ਪੂਰਨ ਤੌਰ ‘ਤੇ ਬਾਈਕਾਟ ਕਰਨ ਦਾ ਐਲਾਨ


ਅੰਮ੍ਰਿਤਸਰ (14 ਅਪਰੈਲ 2015) ਫ਼ਿਲਮ ‘ਨਾਨਕ ਸ਼ਾਹ ਫਕੀਰ’ ਉੱਤੇ ਅਦਾਲਤ ਵੱਲੋਂ ਕੋਈ ਰੋਕ ਨਾ ਲਾਏ ਜਾਣ ਤੋਂ ਬਾਅਦ ਅੱਜ ਗੁਰਬਚਨ ਸਿੰਘ ਨੇ ਆਖਿਆ ਕਿ ਫ਼ਿਲਮ ਦਾ ਨਿਰਮਾਤਾ ਹਰਿੰਦਰ ਸਿੰਘ ਸਿੱਕਾ ਫ਼ਿਲਮ ਨੂੰ ਇਤਰਾਜ਼ਯੋਗ ਦ੍ਰਿਸ਼ ਹਟਾਏ ਬਿਨਾਂ ਰਿਲੀਜ਼ ਨਾ ਕਰੇ। ਫ਼ਿਲਮ ’ਤੇ ਰੋਕ ਲਾਉਣ ਲਈ ਇੱਕ ਵਿਅਕਤੀ ਵੱਲੋਂ ਨਿੱਜੀ ਤੌਰ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਗਈ ਸੀ, ਜਿਸ ’ਤੇ ਅਦਾਲਤ ਨੇ ਅਗਲੀ ਸੁਣਵਾਈ 20 ਅਪਰੈਲ ਨੂੰ ਰੱਖੀ ਹੈ ਅਤੇ ਇਸ ਦੌਰਾਨ ਫਿਲਮ ’ਤੇ ਕੋਈ ਰੋਕ ਨਹੀਂ ਲਾਈ ਹੈ।

ਫ਼ਿਲਮ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਭਲਕੇ 15 ਅਪਰੈਲ ਨੂੰ ਜਲੰਧਰ ਸਥਿਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਇਕ ਮੀਟਿੰਗ ਵੀ ਸੱਦੀ ਗਈ ਹੈ, ਜਿਸ ਵਿੱਚ ਫਿਲਮ ਨੂੰ ਰੋਕਣ ਸਬੰਧੀ ਰਣਨੀਤੀ ਉਲੀਕੀ ਜਾਵੇਗੀ। ਸਿੱਖ ਜਥੇਬੰਦੀਆਂ ਜਿਨ੍ਹਾਂ ਵਿੱਚ ਦਮਦਮੀ ਟਕਸਾਲ, ਦਲ ਖਾਲਸਾ, ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ, ਨਿਹੰਗ ਸਿੰਘ ਜਥੇਬੰਦੀਆਂ, ਫੈਡਰੇਸ਼ਨਾਂ ਤੇ ਹੋਰ ਸ਼ਾਮਲ ਹਨ, ਇਸ ਫਿਲਮ ਨੂੰ ਰੋਕਣ ਲਈ ਬਜ਼ਿਦ ਹਨ। ਜਥੇਬੰਦੀਆਂ ਵੱਲੋਂ ਆਪੋ ਆਪਣੇ ਪੱਧਰ ’ਤੇ ਕੇਂਦਰ ਤੇ ਸੂਬਾ ਸਰਕਾਰ ਨੂੰ ਵੀ ਅਪੀਲ ਕੀਤੀ ਜਾ ਚੁੱਕੀ ਹੈ ਕਿ ਫਿਲਮ ਤੇ ਰੋਕ ਲਾਈ ਜਾਵੇ, ਪਰ ਦੋਵਾਂ ਸਰਕਾਰਾਂ ਵੱਲੋਂ ਹੁਣ ਤਕ ਇਸ ਸਬੰਧੀ ਕੋਈ ਹਿੱਲ ਜੁਲ ਨਹੀਂ ਹੋਈ।

ਗਿਆਨੀ ਗੁਰਬਚਨ ਸਿੰਘ ਨੇ ਆਖਿਆ ਕਿ ਫਿਲਮ ਦੇ ਨਿਰਮਾਤਾ ਨੂੰ ਚਾਹੀਦਾ ਹੈ ਕਿ ਜਦੋਂ ਤੱਕ ਫਿਲਮ ਵਿਚੋਂ ਇਤਰਾਜ਼ਯੋਗ ਦ੍ਰਿਸ਼ ਹਟਾਏ ਨਹੀਂ ਜਾਂਦੇ, ਇਸ ਨੂੰ ਰਿਲੀਜ਼ ਨਾ ਕੀਤਾ ਜਾਵੇ। ਉਸ ਨੂੰ ਸਿੱਖ ਸੰਗਤ ਦੀਆਂ ਭਾਵਨਾਵਾਂ ਤੋਂ ਜਾਣੂੰ ਕਰਵਾਇਆ ਸੀ ਅਤੇ ਫਿਲਮ ਵਿਚਲੇ ਇਤਰਾਜ਼ਯੋਗ ਦ੍ਰਿਸ਼ਾਂ ਬਾਰੇ ਵੀ ਦੱਸਿਆ ਸੀ ਪਰ ਇਸ ਦੇ ਬਾਵਜੂਦ ਗੁਰੂ ਸਾਹਿਬਾਨ ਨੂੰ ਮਨੁੱਖੀ ਰੂਪ ਵਿੱਚ ਦਿਖਾਉਣ ਦਾ ਯਤਨ ਕੀਤਾ ਗਿਆ ਹੈ, ਜੋ ਕਿ ਸਿੱਖ ਸਿਧਾਂਤਾਂ ਦੇ ਉਲਟ ਹੈ। ਇਸ ਸਬੰਧ ਵਿਚ ਸਿੱਖ ਜਥੇਬੰਦੀਆਂ ਸਮੇਤ ਸ਼੍ਰੋਮਣੀ ਕਮੇਟੀ ਵਲੋਂ ਕੇਂਦਰ ਸਰਕਾਰ ਨੂੰ ਵੀ ਪੱਤਰ ਭੇਜ ਕੇ ਪਹੁੰਚ ਕੀਤੀ ਜਾ ਚੁੱਕੀ ਹੈ।

ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਆਖਿਆ ਕਿ ਜੇਕਰ ਇਤਰਾਜ਼ਯੋਗ ਦ੍ਰਿਸ਼ ਹਟਾਉਣ ਤੋਂ ਬਿਨਾਂ ਫਿਲਮ ਰਿਲੀਜ਼ ਹੁੰਦੀ ਹੈ, ਤਾਂ ਇਸ ਲਈ ਫਿਲਮ ਨਿਰਮਾਤਾ ਖੁਦ ਜ਼ਿੰਮੇਵਾਰ ਹੋਵੇਗਾ। ਸਿੱਖ ਸੰਗਤ ਨੂੰ ਫਿਲਮ ਦਾ ਬਾਈਕਾਟ ਕਰਨ ਦੇ ਆਦੇਸ਼ ਦੇਣ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਆਖਿਆ ਕਿ ਇਸ ਤਰ੍ਹਾਂ ਦਾ ਆਦੇਸ਼ ਪੰਜ ਸਿੰਘ ਸਾਹਿਬਾਨ ਨਾਲ ਵਿਚਾਰ ਵਟਾਂਦਰਾ ਕਰਕੇ ਹੀ ਦਿੱਤਾ ਜਾ ਸਕਦਾ ਹੈ। ਫ਼ਿਲਮ ਵਿਰੁੱਧ ਜਾਗਰੂਕ ਕੀਤਾ ਅੱਜ ਸਿੱਖ ਜਥੇਬੰਦੀ ਨੀਲੀਆਂ ਫੌਜਾਂ ਦੇ ਕਾਰਕੁੰਨਾਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਘੰਟਾ ਘਰ ਵਾਲੇ ਪਾਸੇ ਖੜ੍ਹੇ ਹੋ ਕੇ ਫਿਲਮ ਦੇ ਵਿਰੋਧ ਵਿੱਚ ਸੰਗਤ ਨੂੰ ਜਾਗਰੂਕ ਕੀਤਾ ਗਿਆ। ਇਨ੍ਹਾਂ ਕਾਰਕੁਨਾਂ ਨੇ ਹੱਥਾਂ ਵਿੱਚ ਫਿਲਮ ਸਬੰਧੀ ਤਖ਼ਤੀਆਂ ਚੁੱਕੀਆਂ ਹੋਈਆਂ ਸਨ, ਜਿਨ੍ਹਾਂ ’ਤੇ ਫਿਲਮ ਸਬੰਧੀ ਇਤਰਾਜ਼ ਬਾਰੇ ਨਾਅਰੇ ਲਿਖੇ ਹੋਏ ਸਨ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top