Share on Facebook

Main News Page

ਗਿਆਨੀ ਨੰਦਗੜ੍ਹ ਨਾਲ ਖ਼ਾਲਸਾ ਨਿਊਜ਼ ਦਾ ਕੋਈ ਜ਼ਾਤੀ ਵਿਰੋਧ ਨਹੀਂ, ਸਗੋਂ 2003 ਵਾਲੇ ਨਾਨਕਸ਼ਾਹੀ ਕੈਲੰਡਰ ਵਾਲੇ ਸਟੈਂਡ ਦਾ ਪਹਿਲੇ ਦਿਨ ਤੋਂ ਸਮਰਥਨ ਕੀਤਾ ਹੈ, ਪਰ ਇਸ ਨਾਲ ਉਨ੍ਹਾਂ ਵਲੋਂ ਕੁਰਸੀ ਹੁੰਦਿਆਂ ਹੋਇਆਂ ਕੀਤੇ ਗਏ ਗ਼ਲਤ ਫੈਸਲੇ, ਸਹੀ ਨਹੀਂ ਹੋ ਜਾਂਦੇ। ਜਾਗਰੂਕ ਸਿੱਖਾਂ ਵਲੋਂ ਹੇਠ ਲਿਖੇ ਸਵਾਲਾਂ ਦਾ ਜਵਾਬ ਉਨ੍ਹਾਂ ਨੂੰ ਦੇਣਾ ਚਾਹੀਦਾ ਹੈ। ਅਕਾਲ ਤਖ਼ਤ ਤੋਂ ਸਮੇਂ-ਸਮੇਂ 'ਤੇ ਜਾਰੀ ਹੋਏ ਹੁਕਮਨਾਮਿਆਂ ਨੇ ਜਾਗਦੇ ਜ਼ਮੀਰ ਵਾਲੇ ਸਿੱਖਾਂ ਅਤੇ ਗ਼ੈਰ-ਸਿੱਖਾਂ ਅੰਦਰ ਵੀ ਗ਼ਲਤ ਸੁਨੇਹਾ ਹੀ ਭੇਜਿਆ ਹੈ। ਜੇ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਦੇ ਇਸ ਬਿਆਨ ਤਾਜ਼ਾ ਬਿਆਨ ਕਿ 'ਸਾਰੇ ਹੁਕਮਨਾਮੇ ਆਰ.ਐਸ.ਐਸ. ਦੇ ਪ੍ਰਭਾਵ ਹੇਠ ਲਏ ਜਾਂਦੇ ਹਨ' ਨੂੰ ਸੱਚ ਮੰਨੀਏ ਤਾਂ ਇਸ ਤੋਂ ਘੋਰ ਪਾਪ ਹੋਰ ਕੋਈ ਨਹੀਂ ਹੋ ਸਕਦਾ।

ਜੇ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਦੇ ਸਮੇਂ ਹੋਏ ਹੁਕਮਨਾਮਿਆਂ 'ਤੇ ਨਿਗ੍ਹਾ ਮਾਰੀਏ ਤਾਂ:

* ਸੱਭ ਤੋਂ ਪਹਿਲਾ ਹੁਕਮਨਾਮਾ 10 ਜੁਲਾਈ 2003 ਨੂੰ ਭਾਈ ਗੁਰਬਖ਼ਸ਼ ਸਿੰਘ ਕਾਲਾ ਅਫ਼ਗਾਨਾ ਨੂੰ ਛੇਕਣ ਦਾ ਹੋਇਆ ਸੀ।

* ਇਸ ਤੋਂ ਬਾਅਦ 10 ਮਾਰਚ ਨੂੰ ਪੰਥ ਦੀ ਆਵਾਜ਼ ਮੰਨੇ ਜਾਂਦੇ 'ਰੋਜ਼ਾਨਾ ਸਪੋਕਸਮੈਨ' ਦੇ ਮੁੱਖ ਸੰਪਾਦਕ ਜੋਗਿੰਦਰ ਸਿੰਘ ਨੂੰ ਪੰਥ 'ਚੋਂ ਛੇਕਣ ਦਾ ਹੁਕਮ ਹੋਇਆ ਸੀ, ਜਿਸ ਨੂੰ ਸਿੱਖ ਕੌਮ ਨੇ ਮੁੱਢੋਂ ਹੀ ਨਕਾਰ ਦਿਤਾ ਸੀ ਅਤੇ ਇਹ ਸੱਭ ਨੂੰ ਪਤਾ ਹੈ ਕਿ ਇਹ ਹੁਕਮਨਾਮਾ ਵੀ ਕਿਸ ਦੇ ਕਹਿਣ 'ਤੇ ਹੋਇਆ ਸੀ?

* ਇਸੇ ਤਰ੍ਹਾਂ 17 ਨਵੰਬਰ 2009 ਨੂੰ ਜਗਦੀਸ਼ ਸਿੰਘ ਝੀਂਡਾ ਅਤੇ ਉਸ ਦੇ ਚਾਰ ਸਾਥੀਆਂ ਨੂੰ ਵੀ ਪੰਥ ਵਿਚੋਂ ਛੇਕ ਦਿਤਾ ਗਿਆ।

* ਫਿਰ ਪ੍ਰੋ. ਦਰਸ਼ਨ ਸਿੰਘ ਜੋ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਰਹੇ ਹਨ, ਨੂੰ 5 ਦਸੰਬਰ 2009 ਨੂੰ ਤਨਖ਼ਾਹੀਆ ਕਰਾਰ ਦਿਤਾ ਗਿਆ ਅਤੇ 29 ਜਨਵਰੀ 2010 ਨੂੰ ਪੰਥ ਵਿਚੋਂ ਛੇਕ ਦਿਤੇ ਗਏ।

* ਇਥੇ ਹੀ ਬਸ ਨਹੀਂ, 24 ਜੁਲਾਈ 2003 ਨੂੰ ਮਹਿੰਦਰ ਸਿੰਘ ਰੁਮਾਣਾ ਨੂੰ ਤਨਖ਼ਾਹੀਆ ਕਰਾਰ ਦਿਤਾ ਗਿਆ।

* 14 ਦਸੰਬਰ ਨੂੰ ਗਿਆਨੀ ਗੁਰਦਿਤ ਸਿੰਘ ਨੂੰ ਮੁੰਦਾਵਣੀ ਪੁਸਤਕ ਕਾਰਨ ਤਨਖ਼ਾਹੀਆ ਕਰਾਰ ਦਿਤਾ ਗਿਆ।

* 2 ਜੁਲਾਈ 2006 ਨੂੰ ਸਿਮਰਨਜੀਤ ਸਿੰਘ ਮਾਨ ਅਤੇ ਅਕਾਲੀ ਦਲ ਮਾਨ ਦੇ ਅਹੁਦੇਦਾਰਾਂ ਉਤੇ ਗੁਰਦਵਾਰਿਆਂ ਵਿਚ ਬੋਲਣ ਦੀ ਪਾਬੰਦੀ ਲਗਾਈ ਜਦਕਿ 18 ਜੁਲਾਈ ਨੂੰ ਹੀ ਇਨ੍ਹਾਂ ਵਲੋਂ ਮੁਆਫ਼ੀ ਮੰਗ ਲਈ ਗਈ।

ਨਾਲੇ ਉਸ ਇਕਰਾਰ ਦਾ ਕੀ ਬਣਿਆ, ਜਿਸ ਵਿੱਚ ਉਹ ਕਿਹਾ ਕਰਦੇ ਸਨ, ਕਿ ਉਹ ਕਿਰਪਾਨ ਲਾਹ ਕੇ ਹਵਾਈ ਸਫਰ ਨਹੀਂ ਕਰਣਗੇ। ਕੀ ਹੁਣ ਉਹ ਕਿਰਪਾਨ ਪਾ ਕੇ ਆਏ ਹਨ?

ਕੀ ਗਿਆਨੀ ਨੰਦਗੜ੍ਹ ਇਨ੍ਹਾਂ ਸਵਾਲਾਂ ਦਾ ਜਵਾਬ ਦੇਣਗੇ ?


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top