Share on Facebook

Main News Page

ਪਾਕਿਸਤਾਨ ਕਮੇਟੀ ਨੇ 16 ਜੂਨ ਨੂੰ ਸ਼ਹੀਦੀ ਦਿਵਸ ਮਨਾਏ ਜਾਣ ਦੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਗੁਰਬਚਨ ਸਿੰਘ ਨੂੰ ਦਿੱਤਾ ਸੱਦਾ ਪੱਤਰ

ਅੰਮ੍ਰਿਤਸਰ 29 ਮਈ (ਜਸਬੀਰ ਸਿੰਘ) ਪਾਕਿਸਤਾਨ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਸ਼ਾਮ ਸਿੰਘ ਤੇ ਜਨਰਲ ਸਕੱਤਰ ਸ੍ਰ ਗੋਪਾਲ ਸਿੰਘ ਚਾਵਲਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਮੇਤ ਪੰਜ ਤਖਤਾਂ ਦੇ ਜਥੇਦਾਰਾਂ ਨੂੰ ਪਾਕਿਸਤਾਨ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਮਨਾਉਣ ਦੇ ਸਮਾਗਮ ਵਿੱਚ ਭਾਗ ਲੈਣ ਦਾ ਸੱਦਾ ਦਿੰਦਿਆ ਕਿਹਾ ਕਿ ਇਸ ਦਿਨ ਗੁਰੂਦੁਆਰਾ ਡੇਹਰਾ ਸਾਹਿਬ ਦੀ ਕਾਰ ਸੇਵਾ ਦਾ ਵੀ ਆਰੰਭ ਕੀਤਾ ਜਾਵੇਗਾ ਜਿਸ ਵਿੱਚ ਵੀ ਜਥੇਦਾਰਾਂ ਨੂੰ ਸ਼ਮੂਲੀਅਤ ਹੋਣੀ ਚਾਹੀਦੀ ਹੈ।

ਪਾਕਿਸਤਾਨ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਲੈਟਰ ਹੈੱਡ ਤੇ ਜਾਰੀ ਕੀਤੀ ਗਏ ਪੱਤਰ ਤੇ ਭਾਂਵੇ ਕੋਈ ਪਿੱਠ ਅੰਕ ਨੰਬਰ ਤੇ ਤਰੀਕ ਨਹੀਂ ਪਾਈ ਗਈ, ਪਰ ਥੱਲੇ ਪੰਜਾਬੀ ਵਿੱਚ ਪਾਕਿਸਤਾਨ ਕਮੇਟੀ ਦੇ ਪ੍ਰਧਾਨ ਸ਼ਾਮ ਸਿੰਘ ਦੇ ਦਸਤਖਤ ਜ਼ਰੂਰ ਕੀਤੇ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦਿੱਲੀ ਦੀ ਮੇਲ ਤੋ ਜਾਰੀ ਕੀਤੀ ਗਏ ਇਸ ਪੱਤਰ ਨੂੰ ਚਾਰ ਭਾਗਾਂ ਵਿੱਚ ਵੰਡਿਆ ਗਿਆ ਹੈ, ਜਿਸ ਪਹਿਲੇ ਪਹਿਰੇ ਵਿੱਚ ਕਿਹਾ ਗਿਆ ਹੈ ਕਿ ਪਾਕਿਸਤਾਨ ਕਮੇਟੀ ਨੇ ਸਰਬਸੰਮਤੀ ਨਾਲ ਮੂਲ ਨਾਨਕਸ਼ਾਹੀ ਕੈਲੰਡਰ 2003 ਦੀ ਭਾਵਨਾ ਨੂੰ ਜਿੰਦਾ ਰੱਖਣ ਦਾ ਅਹਿਦ ਲੈਦਿਆ ਫੈਸਲਾ ਕੀਤਾ ਹੈ, ਕਿ ਸ੍ਰੀ ਅਕਾਲ ਤਖਤ ਸਾਹਿਬ ਤੇ ਸਰਬਸੰਮਤੀ ਨਾਲ ਪ੍ਰਵਾਨ ਹੋਏ ਇਸ ਕੈਲੰਡਰ ਅਨੁਸਾਰ 16 ਜੂਨ 2015 ਨੂੰ 2 ਹਾੜ ਨਾਨਕਸ਼ਾਹੀ ਸੰਮਤ 547 ਨੂੰ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ ਜਿਸ ਵਿੱਚ ਤਖਤਾਂ ਦੇ ਜਥੇਦਾਰ ਸਮੇਤ ਸਮੂਹ ਸੰਗਤਾਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਪਾਕਿਸਤਨ ਸਰਕਾਰ ਵੱਲੋ ਗੁਰਪੁਰਬ ਮਨਾਉਣ ਲਈ ਵੀਜ਼ੇ ਦਿੱਤੇ ਜਾ ਰਹੇ ਹਨ।

ਦੂਸਰੇ ਪਹਿਰੇ ਵਿੱਚ ਲਿਖਿਆ ਗਿਆ ਹੈ ਕਿ ਪਾਕਿਸਤਾਨ ਕਮੇਟੀ ਤੇ ਸਿੱਖ ਸੰਗਤਾਂ ਨੂੰ ਇਹ ਜਾਣਕਾਰੀ ਦੇਣ ਵਿੱਚ ਖੁਸ਼ੀ ਮਹਿਸੂਸ ਕਰਦੀ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ 16 ਜੂਨ ਨੂੰ ਸ਼ਹੀਦੀ ਦਿਹਾੜਾ ਮਨਾਉਣ ਦੀ ਪ੍ਰਵਾਨਗੀ ਸਿੱਖਾਂ ਸੰਗਤਾਂ ਨੂੰ ਦੇ ਦਿੱਤੀ ਹੈ।

ਤੀਸਰੀ ਪਹਿਰੇ ਵਿੱਚ ਕਿਹਾ ਗਿਆ ਹੈ ਕਿ ਗੁਰੂਦੁਆਰਾ ਡੇਹਰਾ ਸਾਹਿਬ ਲਾਹੌਰ ਦੀ ਕਾਰ ਸੇਵਾ ਸ੍ਰ ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੂੰ ਪਾਕਿਸਤਾਨ ਸਰਕਾਰ ਦੁਆਰਾ ਦਿੱਤੀ ਗਈ ਹੈ ਅਤੇ ਇਸ ਦਾ ਸ਼ੁਭ ਆਰੰਭ 16 ਜੂਨ 2015 ਨੂੰ ਦੇਸ਼ਾਂ ਵਿਦੇਸ਼ਾਂ ਦੀਆ ਸੰਗਤਾਂ ਦੀ ਹਾਜ਼ਰੀ ਵਿੱਚ ਜੈਕਾਰਿਆ ਦੀ ਗੂੰਜ ਨਾਲ ਕੀਤਾ ਜਾਵੇਗਾ।

ਚੌਥੇ ਪਹਿਰੇ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਸੱਦਾ ਦਿੱਤਾ ਗਿਆ ਹੈ ਕਿ ਉਹ ਆਪਣੇ ਨਾਲ ਬਾਕੀ ਜਥੇਦਾਰਾਂ ਨੂੰ ਲੈ ਕੇ ਸ਼ਹੀਦੀ ਗੁਰਪੁਰਬ ਤੇ ਕਾਰ ਸੇਵਾ ਦੇ ਆਰੰਭ ਕੀਤੇ ਜਾਣ ਦੇ ਸਮਾਗਮ ਵਿੱਚ ਸ਼ਮੂਲੀਅਤ ਕਰਨ ਤਾਂ ਕਿ ਦੁਨੀਆ ਭਰ ਦੇ ਸਿੱਖਾਂ ਵਿੱਚ ਸਾਂਝੀਵਾਲਤਾ ਦਾ ਸੁਨੇਹਾ ਜਾ ਸਕੇ।

ਭਾਂਵੇ ਇਹ ਪੱਤਰ ਕਿਸੇ ਵੀ ਸੰਦਰਭ ਵਿੱਚ ਜਾਰੀ ਕੀਤਾ ਗਿਆ ਹੈ ਪਰ ਪਾਕਿਸਤਾਨ ਕਮੇਟੀ ਨੇ ਇੱਕ ਵਾਰੀ ਫਿਰ ਜਥੇਦਾਰ ਨੂੰ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਲਾਗੂ ਕਰਨ ਬਾਰੇ ਸੋਚਣ ਲਈ ਮਜਬੂਰ ਕਰ ਦਿੱਤਾ ਹੈ। ਇਹ ਪੱਤਰ ਸੱਦਾ ਪੱਤਰ ਘੱਟ ਤੇ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਲਾਗੂ ਕਰਨ ਲਈ ਸਲਾਹ ਵਧੇਰੇ ਦਿੰਦਾ ਹੈ। ਪਾਕਿਸਤਾਨ ਕਮੇਟੀ ਦੇ ਜਨਰਲ ਸਕੱਤਰ ਸ੍ਰ ਗੋਪਾਲ ਸਿੰਘ ਚਾਵਲਾ ਤਾਂ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਨਾਨਕਸ਼ਾਹੀ ਕੈਲੰਡਰ ਸਿੱਖ ਪੰਥ ਦਾ ਵਿਲੱਖਣ ਦਸਤਾਵੇਜ ਹੈ ਜਿਸ ਨੂੰ ਕਿਸੇ ਵੀ ਕੀਮਤ ਤੇ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸ'ਚ ਬੋਲਣ ਅਤੇ ਸ'ਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top