Share on Facebook

Main News Page

ਬੰਦੀ ਸਿੰਘਾਂ ਦੀ ਰਿਹਾਈ ਲਈ ਅਤੇ ਬਾਪੂ ਸੂਰਤ ਸਿੰਘ ਦੀ ਹਮਾਇਤ ਵਿੱਚ ਪੰਜਾਬ ‘ਚ ਰੇਲਾਂ ਰੋਕੀਆਂ ਗਈਆਂ

ਜਲੰਧਰ, ਲੁਧਿਆਣਾ(31 ਮਈ, 2015): ਸਿੱਖ ਜੱਥੇਬੰਦੀਆਂ ਵੱਲੋਂ ਰੇਲਾਂ ਰੋਕਣ ਦਾ ਮਨ੍ਰੋਥ ਸਜ਼ਾ ਪੂਰੀ ਕਰ ਚੁੱਕੇ ਜੇਲੀਂ ਬੰਦ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਬੁਜ਼ਰਗ ਬਾਪੂ ਸੂਰਤ ਸਿੰਘ ਵੱਲੋਂ ਆਰੰਭੇ ਸੰਘਰਸ਼ ਦੀ ਹਮਾਇਤ ਲਈ ਵੱਖ-ਵੱਖ ਸਿੱਖ ਜੱਥੇਬੰਦੀਆਂ ਵੱਲੋਂ ਪੰਜਾਬ ਵਿੱਚ ਦੋ ਵੱਖ-ਵੱਖ ਥਾਵਾਂ ‘ਤੇ ਰੇਲਵੇ ਲਾਈਨਾਂ ਰੋਕੀਆਂ ਗਈਆਂ।

ਬੰਦੀ ਸਿੰਘ ਰਿਹਾਈ ਸੰਘਰਸ਼ ਕਮੇਟੀ ਦੇ ਪ੍ਰਤੀ ਨਿਧਾਂ ਦੀ ਅਗਵਾਈ ਵਿੱਚ ਸਿੱਖ ਸੰਗਤ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ‘ਤੇ ਰੇਲਾਂ ਰੋਕੀਆਂ।ਜਲੰਧਰ ਰੇਲਵੇ ਸਟੇਸ਼ਨ ‘ਤੇ ਪੁਲਿਸ ਦੀ ਵੱਡੀ ਗਿਣਤੀ ਵਿੱਚ ਤਾਇਨਾਤੀ ਕੀਤੀ ਗਈ ਸੀ।

ਸੂਤਰਾਂ ਨੇ ਸਿੱਖ ਸਿਆਸਤ ਨੂੰ ਦੱਸਿਆ ਕਿ ਰੇਲਵੇ ਸਟੇਸ਼ਨ ਦੇ ਬਾਹਰ 11 ਵਜੇ ਵੱਡੀ ਗਿਣਤੀ ਵਿੱਚ ਸਿੱਖ ਕਾਰਕੂਨ ਇਕੱਠੇ ਹੋਣੇ ਸ਼ੁਰੂ ਹੋਏ। ਸਿੱਖ ਸੰਘਰਸ਼ ਕਮੇਟੀ ਦੇ ਅਗੂਆਂ ਵੱਲੌਂ ਸੰਖੇਪ ਸੰਬੋਧਨ ਵਿੱਚ ਅੱਜ ਦੇ ਇਸ ਰੇਲ ਰੋਕੋ ਮੁਜ਼ਾਹਰੇ ਦਾ ਮਨੋਰਥ ਦੱਸਿਆ ਗਿਆ ਅਤੇ ਮੁਜ਼ਾਹਰਾ ਕਾਰੀਆਂ ਨੂੰ ਸ਼ਾਂਤੀ ਪੁਰਵਕ ਮੁਜ਼ਾਹਰਾ ਕਰਨ ਦੀ ਅਪੀਲ ਕੀਤੀ।ਫਿਰ 12 ਵਜੇ ਦੇ ਕਰੀਬ ਮਜ਼ਾਹਰਾਕਾਰੀ ਮਾਰਚ ਕਰਦੇ ਹੋਏ ਰੇਲ ਦੀਆਂ ਪੱਟੜੀਆਂ ਵੱਲ ਵਧੇ ਅਤੇ ਰੇਲ ਦੀਆਂ ਪੱਟੜੀਆਂ ਵਿੱਚਕਾਰ ਬੈਠ ਕੇ ਰੇਲਾਂ ਨੂੰ ਰੋਕਿਆ।

ਸਿੱਖ ਮੁਜ਼ਾਹਰਾ ਕਾਰੀਆਂ ਵੱਲੋਂ ਰੇਲਾਂ ਰੋਕਣ ਕਰਕੇ ਦਿੱਲੀ ਜੰਮੂ ਅਤੇ ਦਿੱਲੀ ਅੰਮ੍ਰਿਤਸਰ ਰੇਲਵੇ ਸੇਵਾ ਪ੍ਰਭਾਵਿਤ ਹੋਈ। ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਨੇੜੇ ਬਾਪੂ ਸੂਰਤ ਸਿੰਘ ਦੇ ਪਿੰਡ ਹਸਨਪੁਰ ਵਿੱਚ ਵੀ ਸਿੱਖ ਜੱਥੇਬੰਦੀਆਂ ਦੇ ਕਾਰਕੂਨਾਂ ਵੱਲੋਂ ਰੇਲਵੇ ਆਵਾਜਾਈ ਠੱਪ ਕੀਤੀ ਗਈ ਅਤੇ ਬਾਪੂ ਸੂਰਤ ਸਿੰਘ ਖਾਲਸਾ ਦੇ ਪਰਿਵਾਰਕ ਮੈਂਬਰਾਂ ਨੇ ਵੀ ਰੇਕ ਰੋਕ ਮੁਜ਼ਾਹਰੇ ਵਿੱਚ ਭਾਗ ਲਿਆ।

ਇੱਥੇ ਇਹ ਵਰਨਣਯੋਗ ਹੈ ਕਿ ਬਾਪੂ ਸੂਰਤ ਸਿੰਘ ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਜੇਲਾਂ ਤੋਂ ਰਿਹਾਅ ਨਾ ਕੀਤੇ ਜਾਣ ਵਾਲੇ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ 16 ਜਨਵਰੀ ਤੋਂ ਭੁੱਖ ਹੜਤਾਲ ‘ਤੇ ਹਨ।

ਰੇਲ ਰੋਕੋ ਰੋਸ ਮੁਜ਼ਾਹਰੇ ਨੂੰ ਦਰਸਾਉਦੀਆਂ ਤਸਵੀਰਾਂ

   

ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸ'ਚ ਬੋਲਣ ਅਤੇ ਸ'ਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top