Share on Facebook

Main News Page

ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ ਰਾਸ਼ਟਰੀ ਸਿੱਖ ਸੰਗਤ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ

ਟਿੱਪਣੀ: ਆਰ.ਐਸ.ਐਸ. ਦੀ ਮਕੜ ਚਾਲ, ਜਿਸ ਨਾਲ ਸਿੱਖ ਫਸਣ ਉਸਦੇ ਮਕੜ ਜਾਲ ਵਿੱਚ... ਬਚੋ!!! - ਸੰਪਾਦਕ ਖ਼ਾਲਸਾ ਨਿਊਜ਼

ਦਿੱਲੀ(13 ਜੂਨ, 2015): ਕੌਮਾਂਤਰੀ ਪੱਧਰ ‘ਤੇ ਸਿੱਖ ਜੱਥੇਬੰਦੀਆਂ ਵੱਲੋਂ ਬਣਾਏ ਦਬਾਅ ਅਤੇ ਬਾਪੂ ਸੂਰਤ ਸਿੰਘ ਵੱਲੋਂ ਆਰੰਭੇ ਸੰਘਰਸ਼ ਦੇ ਮੱਦੇ ਨਜ਼ਰ ਸਿੱਖ ਸਿਆਸੀ ਨਜ਼ਰਬੰਦਾਂ ਦੀ ਰਿਹਾਈ ਦੀ ਬਣ ਰਹੀ ਸੰਭਾਵਨਾ ਨੂੰ ਵੇਖਦਿਆਂ ਭਗਵਾ ਜੱਥੇਬੰਦੀ ਰਾਸ਼ਟਰੀ ਸਿੱਖ ਸੰਗਤ ਵੱਲੋਂ ਸਿੱਖਾਂ ਵਿੱਚ ਆਪਣੀ ਸ਼ਾਖ ਬਣਾਉਣ ਲਈ ਇਸ ਸਿਆਸੀ ਲਿਆ ਜਾ ਰਿਹਾ ਹੈ।

ਰਾਸ਼ਟਰੀ ਸਿੱਖ ਸੰਗਤ ਦੇ ਮੁਖੀ ਗੁਰਚਰਨ ਸਿੰਘ ਗਿੱਲ ਦੀ ਅਗਵਾਈ ‘ਚ ਇਕ ਵਫਦ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਸਜ਼ਾ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਸਮੇਤ ਹੋਰਨਾ ਮਸਲਿਆਂ ਨੂੰ ਹੱਲ ਕਰਨ ਦੀ ਮੰਗ ਕੀਤੀ ਹੈ।

ਰਾਸ਼ਟਰੀ ਸਿੱਖ ਸੰਗਤ (ਆਰ.ਐਸ.ਐਸ.) ਦੇ ਜਨਰਲ ਸਕੱਤਰ ਡਾ. ਅਵਤਾਰ ਸਿੰਘ ਸ਼ਾਸਤਰੀ ਵੱਲੋਂ ਭੇਜੀ ਜਾਣਕਾਰੀ ਮੁਤਾਬਿਕ ਇਸ ਮੁਲਾਕਾਤ ਦੌਰਾਨ ਵਫ਼ਦ ਵੱਲੋਂ ਗ੍ਰਹਿ ਮੰਤਰੀ ਨੂੰ ਜੇਲ੍ਹ ‘ਚ ਬੰਦ ਬੰਦੀ ਸਿੱਖਾਂ ਦੀ ਸੂਚੀ ਸੌਾਪੀ, ਤੇ ਇਨ੍ਹਾਂ ਸਾਰੇ ਬੰਦੀਆਂ ਦੀ ਸਮੀਖਿਆ ਕਰਨ ਉਪਰੰਤ ਇਨ੍ਹਾਂ ਨੂੰ ਰਿਹਾ ਕਰਨ ਦੀ ਅਪੀਲ ਕੀਤੀ। ਸੂਚੀ ‘ਚ ਅਜਿਹੇ ਸਿੱਖ ਬੰਦੀਆਂ ਦੇ ਨਾਂਅ ਸ਼ਾਮਿਲ ਹਨ, ਜਿਨ੍ਹਾਂ ‘ਚੋ ਕਈ 20 ਸਾਲ ਤੋਂ ਜ਼ਿਆਦਾ ਸਜ਼ਾ ਭੋਗ ਚੁੱਕੇ ਹਨ, ਜਾਂ ਕਾਫੀ ਬਜ਼ੁਰਗ ਹੋ ਚੁੱਕੇ ਹਨ।

ਸੂਚੀ ‘ਚ ਸ਼ਾਮਿਲ ਵਰਿਆਮ ਸਿੰਘ ਪੀਲੀਭੀਤ (80), ਲਾਲ ਸਿੰਘ (ਨਾਭਾ ਜੇਲ੍ਹ), ਹਰਭਜਨ ਸਿੰਘ (85), ਮੋਹਨ ਸਿੰਘ (73), ਸਵਰੂਪ ਸਿੰਘ (66), ਅਵਤਾਰ ਸਿੰਘ (77) ਕਾਫੀ ਬਜ਼ੁਰਗ ਹਨ, ਤੇ ਇਸੇ ਤਰ੍ਹਾਂ ਲਖਵਿੰਦਰ ਸਿੰਘ, ਗੁਰਮੀਤ ਸਿੰਘ, ਸ਼ਮਸ਼ੇਰ ਸਿੰਘ ਤੇ ਸੁਭੇਗ ਸਿੰਘ ਵੀ ਸ਼ਾਮਿਲ ਹਨ।

ਵਫਦ ਨੇ ਕਿਹਾ ਕਿ ਸੂਚੀ ‘ਚ ਸ਼ਾਮਿਲ ਬੰਦੀ ਸਿੱਖਾਂ ਦੀ ਸਮੀਖਿਆ ਕਰਵਾ ਕੇ ਇਨ੍ਹਾਂ ਦੀ ਰਿਹਾਈ ਕੀਤੀ ਜਾਵੇ, ਤਾਂ ਕਿ ਪੰਜਾਬ ‘ਚ ਅਮਨ-ਸ਼ਾਂਤੀ ਤੇ ਭਾਈਚਾਰਕ ਮਾਹੌਲ ਕਾਇਮ ਰਹੇ। ਵਫਦ ‘ਚ ਚਿਰੰਜੀਵ ਸਿੰਘ, ਰਮੇਸ਼ ਪ੍ਰਕਾਸ਼, ਅਵਿਨਾਸ਼ ਜਾਇਸਵਾਲ ਤੇ ਅਵਤਾਰ ਸਿੰਘ ਸ਼ਾਸਤਰੀ ਵੀ ਸ਼ਾਮਿਲ ਸਨ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸ'ਚ ਬੋਲਣ ਅਤੇ ਸ'ਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top