Share on Facebook

Main News Page

ਮੁੱਖ ਮੰਤਰੀ ਬਾਦਲ 'ਤੇ ਜੁੱਤੀ ਸੁੱਟਣ ਵਾਲੇ ਵਿਕਰਮ ਸਿੰਘ ਧਨੌਲਾ ਨੇ ਕਰ ਦਿੱਤਾ ਇਕ ਹੋਰ ਕਾਂਡ

ਬਰਨਾਲਾ : 15 ਅਗਸਤ 2014 ਨੂੰ ਖੰਨਾ ਦੇ ਪਿੰਡ ਇਸੜੂ 'ਚ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 'ਤੇ ਜੁੱਤੀ ਸੁੱਟਣ ਵਾਲੇ ਵਿਕਰਮ ਸਿੰਘ ਧਨੌਲਾ ਨੇ ਸੋਮਵਾਰ ਨੂੰ 108 ਐਂਬੂਲੈਂਸ 'ਤੇ ਲੱਗਾ ਬਾਦਲ ਦਾ ਪੋਸਟਰ ਨੂੰ ਪਾੜ ਦਿੱਤਾ। ਪੁਲਸ ਨੇ ਦੋਸ਼ੀ ਵਿਕਰਮ ਸਿੰਘ ਧਨੌਲਾ ਨੂੰ ਮੰਗਲਵਾਰ ਨੂੰ ਗ੍ਰਿਫਤਾਰ ਕਰਕੇ ਅਦਾਲਤ 'ਚ ਪੇਸ਼ ਕੀਤਾ। ਜਿਥੇ ਅਦਾਲਤ ਦੇ ਹੁਕਮਾਂ ਤੋਂ ਬਾਅਦ ਉਸ ਨੂੰ ਜੇਲ ਭੇਜ ਦਿੱਤਾ ਗਿਆ

ਵਿਕਰਮ ਸਿੰਘ ਧਨੌਲਾ ਸੋਮਵਾਰ ਨੂੰ ਸਿਵਲ ਹਸਪਤਾਲ 'ਚ ਖੜ੍ਹੀ 108 ਐਂਬੂਲੈਂਸ 'ਤੇ ਲੱਗੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤਸਵੀਰ ਪਾੜ ਕੇ ਫਰਾਰ ਹੋ ਗਿਆ ਸੀ। ਐਸ.ਐਚ.ਓ. ਧਨੌਲਾ ਸੁਬੇਗ ਸਿੰਘ ਨੇ ਦੱਸਿਆ ਕਿ ਵਿਕਰਮ 'ਤੇ ਸ਼ਾਂਤੀ ਭੰਗ ਕਰਨ ਦੀਆਂ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜੇਲ ਜਾਣ ਤੋਂ ਪਹਿਲਾਂ ਅਦਾਲਤ ਦੇ ਬਾਹਰ ਗੱਲਬਾਤ ਕਰਦੇ ਹੋਏ ਵਿਕਰਮ ਸਿੰਘ ਧਨੌਲਾ ਨੇ ਕਿਹਾ ਕਿ ਉਸ ਦੀ ਲੜਾਈ ਕਿਸੇ ਨਿੱਜੀ ਕਾਰਨ ਕਰਕੇ ਨਹੀਂ ਹੈ, ਸਗੋਂ ਲੋਕਾਂ ਦੀ ਭਲਾਈ ਲਈ ਹੈ। ਵਿਕਰਮ ਨੇ ਕਿਹਾ ਕਿ 108 ਐਂਬੂਲੈਂਸ 'ਤੇ ਬਾਦਲ ਦੀ ਫੋਟੋ ਲੱਗੀ ਹੋਣ ਕਰਕੇ ਹੀ ਕੇਂਦਰ ਸਰਕਾਰ ਨੇ ਪੰਜਾਬ ਦੀਆਂ ਗ੍ਰਾਂਟਾਂ 'ਤੇ ਰੋਕ ਲਗਾਈ ਹੈ ਜਿਸ ਕਾਰਨ ਲੋਕਾਂ ਨੂੰ ਇਸ ਸਕੀਮ ਦਾ ਪੂਰਾ ਫਾਇਦਾ ਨਹੀਂ ਮਿਲ ਰਿਹਾ। ਵਿਕਰਮ ਸਿੰਘ ਧਨੌਲਾ ਨੇ ਕਿਹਾ ਕਿ ਮੁੱਖ ਮੰਤਰੀ 108 ਐਂਬੂਲੈਂਸ ਨੂੰ ਆਪਣੀ ਨਿੱਜੀ ਜਾਇਦਾਦ ਸਮਝ ਰਹੇ ਹਨ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸ'ਚ ਬੋਲਣ ਅਤੇ ਸ'ਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top