Share on Facebook

Main News Page

ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਹੋਣਗੇ ਮਨੋਰੋਗ ਹਸਪਤਾਲ 'ਚ ਤਬਦੀਲ

ਅੰਮਿ੍ਤਸਰ, 24 ਜੂਨ (ਰੇਸ਼ਮ ਸਿੰਘ)- ਇਥੇ ਸਵਾਮੀ ਵਿਵੇਕਾਨੰਦ ਨਸ਼ਾ ਛੁਡਾਓ ਕੇਂਦਰ 'ਚ ਇਲਾਜ ਲਈ ਸਿੱਖ ਕੈਦੀ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਨੂੰ ਹੁਣ ਡਾ: ਵਿਦਿਆ ਸਾਗਰ ਇੰਸਟੀਚਿਊਟ ਆਫ਼ ਮੈਂਟਲ ਹੈਲਥ 'ਚ ਭਰਤੀ ਕੀਤਾ ਜਾਵੇਗਾ।

ਉਨ੍ਹਾਂ ਦੀ ਸਿਹਤ ਜਾਂਚ ਤੇ ਇਲਾਜ ਲਈ ਬਣਾਈ ਡਾਕਟਰਾਂ ਦੀ ਵਿਸ਼ੇਸ਼ ਕਮੇਟੀ ਨੇ ਉਨ੍ਹਾਂ ਨੂੰ ਮਨੋਰੋਗ ਹਸਪਤਾਲ 'ਚ ਦਾਖ਼ਲ ਕਰਵਾ ਕੇ ਇਲਾਜ ਕਰਨ ਦੀ ਸਿਫਾਰਿਸ਼ ਕੀਤੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰੀ ਮੈਡੀਕਲ ਕਾਲਜ ਨੂੰ ਪ੍ਰੋ: ਭੁੱਲਰ ਦੀ ਸਿਹਤ ਸਬੰਧੀ ਜਾਂਚ ਕਰਨ ਨੂੰ ਨਿਰਦੇਸ਼ ਦਿੱਤੇ ਗਏ ਸਨ। ਜਿਸ ਉਪਰੰਤ ਮੈਡੀਕਲ ਕਾਲਜ ਵੱਲੋਂ ਤਿੰਨ ਮਾਹਿਰ ਡਾਕਟਰਾਂ ਦੀ ਕਮੇਟੀ ਗਠਿਤ ਕੀਤੀ ਸੀ, ਜਿਸ 'ਚ ਮਾਹਿਰ ਡਾ: ਪੀ. ਡੀ. ਗਰਗ, ਡਾ: ਰਾਜੀਵ ਅਰੋੜਾ ਤੇ ਡਾ: ਸਤਪਾਲ ਸ਼ਾਮਲ ਸਨ।

ਇਨ੍ਹਾਂ ਮਾਹਿਰ ਡਾਕਟਰਾਂ ਅਨੁਸਾਰ ਪ੍ਰੋ: ਭੁੱਲਰ 'ਸਿਕਜੋਫਰੇਨੀਆ' Schizophrenia ਨਾਂਅ ਦੀ ਦਿਮਾਗੀ ਬਿਮਾਰੀ ਤੋਂ ਪੀੜਤ ਹਨ, ਲਾ ਇਲਾਜ ਦੱਸੀ ਜਾਂਦੀ ਇਸ ਬਿਮਾਰੀ 'ਚ ਮਰੀਜ਼ ਨੂੰ ਦਵਾਈਆਂ ਦੇ ਸਿਰ 'ਤੇ ਹੀ ਰਹਿਣਾ ਪੈਂਦਾ ਹੈ। ਟੀਮ ਨੇ ਆਪਣੀ ਰਿਪੋਰਟ 'ਚ ਸਪੱਸ਼ਟ ਕੀਤਾ ਹੈ ਕਿ ਪ੍ਰੋ: ਭੁੱਲਰ ਦਾ ਵਧੀਆ ਇਲਾਜ ਮੈਡੀਕਲ ਕਾਲਜ ਦੀ ਬਜਾਏ ਮਨੋਰੋਗ ਹਸਪਤਾਲ 'ਚ ਹੀ ਸੰਭਵ ਹੈ । ਜਿਸ ਕਾਰਨ ਡਾ: ਵਿਦਿਆ ਸਾਗਰ ਮੈਂਟਲ ਸੰਸਥਾ ਇਲਾਜ ਲਈ ਇਕ ਵਧੀਆ ਉਪਲਬਧ ਥਾਂ ਹੈ। ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ: ਸੰਤੋਖ ਸਿੰਘ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਰਿਪੋਰਟ ਡੀ. ਸੀ. ਸ੍ਰੀ ਪ੍ਰਦੀਪ ਸੱਭਰਵਾਲ ਨੂੰ ਭੇਜ ਦਿੱਤੀ ਗਈ ਹੈ ਅਤੇ ਅਗਲੀ ਕਾਰਵਾਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਜਾਵੇਗੀ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸ'ਚ ਬੋਲਣ ਅਤੇ ਸ'ਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top