Share on Facebook

Main News Page

ਜਾਂਚ ਏਜ਼ੰਸੀ ਨਰਮ ਨੇ ਮਾਲੇਗਾਉਂ ਬੰਬ ਧਮਾਕਿਆਂ ਦੇ ਦੋਸ਼ੀਆਂ ਖਿਲਾਫ ਨਰਮ ਵਤੀਰਾ ਅਪਨਾਉਣ ਨੂੰ ਕਿਹਾ
-: ਸਰਕਾਰੀ ਵਕੀਲ

ਮੁੰਬਈ/ਨਵੀਂ ਦਿੱਲੀ(25 ਜੂਨ, 2015): ਮਾਲੇਗਾਉਂ ਦੇ ਸਾਲ 2008 ਦੇ ਬੰਬ ਧਮਾਕਾ ਮਾਮਲੇ ‘ਚ ਸਰਕਾਰੀ ਵਕੀਲ (ਐਸ. ਪੀ. ਪੀ.) ਨੇ ਅੱਜ ਦੋਸ਼ ਲਾਇਆ ਕਿ ਜਾਂਚ ਏਜ਼ੰਸੀ ਨੇ ਦੋਸ਼ੀਆਂ ਨਾਲ ਨਰਮ ਵਤੀਰਾ ਅਪਨਾਉਣ ਲਈ ਕਿਹਾ ਹੈ।

ਸਾਧਵੀ ਪ੍ਰਗਿਆ ਠਾਕੁਰ, ਲੈਫਟੀਨੈਂਟ ਕਰਨਲ ਪਰੋਹਿਤ ਅਤੇ ਸਵਾਮੀ ਦਇਆਨੰਦ ਪਾਂਡੇ ਆਦਿ ਹਿੰਦੂ ਅੱਤਵਾਦੀਆਂ ਵੱਲੋਂ ਮਾਲੇਗਾਉਂ ਵਿੱਚ ਸਾਲ 20018 ਵਿੱਚ ਕੀਤੇ ਬੰਬ ਧਮਾਕੇ ਦੇ ਇਸ ਕੇਸ ਵਿੱਚ ਸਰਕਾਰ ਦੀ ਤਰਫੋਂ ਪੈਰਵੀ ਕਰ ਰਹੇ ਵਕੀਲ ਨੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਭਾਰਤ ਦੀ ਕੇਂਦਰੀ ਸੱਤਾ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਜਪਾ ਦੇ ਕਾਬਜ਼ ਹੋਣ ਤੋਂ ਬਾਅਦ ਨੈਸ਼ਨਲ ਜਾਂਚ ਏਜੰਸੀ (ਐਨ. ਆਈ. ਏ.) ਨੇ ਉਕਤ ਦੋਸ਼ੀਆਂ ਖ਼ਿਲਾਫ ਨਰਮਾਈ ਭਰਿਆ ਵਤੀਰਾ ਅਪਣਾਉਣ ਨੂੰ ਕਿਹਾ ਹੈ।

ਇਸ ਮਾਮਲੇ ‘ਚ ਸਰਕਾਰੀ ਵਕੀਲ ਰੋਹਿਣੀ ਸਾਲਿਆਨ ਨੇ ਦਾਅਵਾ ਕਰਦੇ ਹੋਏ ਕਿਹਾ ਕਿ ਐਨ.ਆਈ.ਏ. ਦੇ ਇਕ ਅਧਿਕਾਰੀ ਨੇ ਮੈਨੂੰ ਫ਼ੋਨ ਕੀਤਾ ਅਤੇ ਕਿਹਾ ਕਿ ਉਹ ਮੈਨੂੰ ਮਿਲਣਾ ਚਾਹੁੰਦੇ ਹਨ । ਉਸ ਤੋਂ ਬਾਅਦ ਉਹ ਪਿਛਲੇ ਸਾਲ ਮੈਨੂੰ ਮਿਲੇ ਅਤੇ ਇਸ ਮਾਮਲੇ ਵਿਚ ਦੋਸ਼ੀਆਂ ਪ੍ਰਤੀ ਨਰਮ ਰਹਿਣ ਲਈ ਕਿਹਾ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅਧਿਕਾਰੀ ਨੂੰ ਇਸ ਸਬੰਧ ‘ਚ ਜ਼ਰੂਰ ਹੀ ਉੱਚ ਅਧਿਕਾਰੀਆਂ ਤੋਂ ਨਿਰਦੇਸ਼ ਮਿਲੇ ਹੋਣਗੇ।

ਪੰਜਾਬੀ ਅਖਬਾਰ ਅਜ਼ੀਤ ਵਿੱਚ ਨਸ਼ਰ ਖ਼ਬਰ ਅਨੁਸਾਰ ਵਕੀਲ ਨੇ ਕਿਹਾ ਕਿ ਇਸ ਸਾਲ ਫਿਰ 12 ਜੂਨ ਨੂੰ ਇਕ ਵਾਰ ਫਿਰ ਉਹੀ ਅਧਿਕਾਰੀ ਮੈਨੂੰ ਮਿਲਿਆ ਅਤੇ ਕਿਹਾ ਕਿ ਮੇਰੀ ਜਗ੍ਹਾ ਇਸ ਮਾਮਲੇ ‘ਚ ਕਿਸੇ ਹੋਰ ਵਕੀਲ ਨੂੰ ਨਿਯੁਕਤ ਕੀਤਾ ਜਾਣ ਵਾਲਾ ਹੈ। ਹਾਲਾਂਕਿ ਅੱਜ ਤੱਕ ਮੇਰੇ ਸਥਾਨ ‘ਤੇ ਕਿਸੇ ਹੋਰ ਵਕੀਲ ਨੂੰ ਨਿਯੁਕਤ ਕਰਨ ਸਬੰਧੀ ਕੋਈ ਨੋਟਿਸ ਜਾਰੀ ਨਹੀਂ ਹੋਇਆ ਅਤੇ ਨਾ ਹੀ ਮੇਰੀ ਫ਼ੀਸ ਦਾ ਭੁਗਤਾਨ ਹੋਇਆ ਹੈ।

ਉਨ੍ਹਾਂ ਨੇ ਉਸ ਅਧਿਕਾਰੀ ਦਾ ਨਾਂਅ ਦੱਸਣ ਤੋਂ ਇਨਕਾਰ ਕਰ ਦਿੱਤਾ। ਐਨ. ਆਈ. ਏ. ਨੇ ਸਰਕਾਰੀ ਵਕੀਲ ਵੱਲੋਂ ਲਾਏ ਦੋਸ਼ਾਂ ਤੋਂ ਇਨਕਾਰ ਕਰ ਦਿੱਤਾ ਹੈ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸ'ਚ ਬੋਲਣ ਅਤੇ ਸ'ਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top